Chief Minister ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
Published : Jan 17, 2026, 1:33 pm IST
Updated : Jan 17, 2026, 1:33 pm IST
SHARE ARTICLE
Chief Minister Bhagwant Mann met Union Home Minister Amit Shah
Chief Minister Bhagwant Mann met Union Home Minister Amit Shah

ਕਿਹਾ : ਬੀਜ ਐਕਟ ਪਾਰਲੀਮੈਂਟ ’ਚ ਨਾ ਲਿਆਂਦਾ ਜਾਵੇ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦੇ ਚੁੱਕੇ ਅਤੇ ਕੇਂਦਰ ਸਰਕਾਰ ਦੇ ਕੁਝ ਫੈਸਲਿਆਂ 'ਤੇ ਸਖ਼ਤ ਇਤਰਾਜ਼ ਜਤਾਇਆ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕਈ ਵੱਡੀਆਂ ਗੱਲਾਂ ਕਹੀਆਂ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਦੇ ਪ੍ਰਸਤਾਵਿਤ 'ਬੀਜ ਐਕਟ' 'ਤੇ ਆਪਣਾ ਵਿਰੋਧ ਦਰਜ ਕਰਵਾਇਆ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਪੰਜਾਬ ਦੀ ਸਹਿਮਤੀ ਤੋਂ ਬਿਨਾਂ ਬਾਹਰਲਾ ਬੀਜ ਸੂਬੇ ਵਿੱਚ ਕਿਵੇਂ ਆ ਸਕਦਾ ਹੈ? ਉਨ੍ਹਾਂ ਸਪੱਸ਼ਟ ਕਿਹਾ ਕਿ ਇਹ ਐਕਟ ਸੰਸਦ ਵਿੱਚ ਪਾਸ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਕਿਸਾਨਾਂ ਦੇ ਹਿੱਤਾਂ ਦੇ ਖਿਲਾਫ ਹੋ ਸਕਦਾ ਹੈ। ਮੁੱਖ ਮੰਤਰੀ ਨੇ ਚੰਡੀਗੜ੍ਹ ਸਥਿਤ ਐਫ.ਸੀ.ਆਈ. ਵਿੱਚ ਬਾਹਰਲੇ ਸੂਬੇ ਦੇ ਜਨਰਲ ਮੈਨੇਜਰ ਨੂੰ ਲਗਾਉਣ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਐਫ.ਸੀ.ਆਈ. ਦਾ ਮੁਖੀ ਪੰਜਾਬ ਕੇਡਰ ਦਾ ਹੀ ਅਧਿਕਾਰੀ ਹੋਣਾ ਚਾਹੀਦਾ ਹੈ ਤਾਂ ਜੋ ਸਥਾਨਕ ਲੋੜਾਂ ਅਤੇ ਭਾਸ਼ਾ ਨੂੰ ਸਮਝਿਆ ਜਾ ਸਕੇ। ਸੀਐਮ ਮਾਨ ਨੇ ਕਿਹਾ ਕਿ ਕੇਂਦਰ ਨੂੰ ਸੂਬੇ ਦੇ ਅਧਿਕਾਰਾਂ ਵਿੱਚ ਦਖਲ ਨਹੀਂ ਦੇਣਾ ਚਾਹੀਦਾ ਅਤੇ ਖੇਤੀਬਾੜੀ ਨਾਲ ਜੁੜੇ ਫੈਸਲਿਆਂ ਵਿੱਚ ਪੰਜਾਬ ਦੀ ਰਾਏ ਲੈਣੀ ਲਾਜ਼ਮੀ ਹੋਣੀ ਚਾਹੀਦੀ ਹੈ।

ਪਾਣੀਆਂ ਦੇ ਮੁੱਦੇ 'ਤੇ ਗੱਲ ਕਰਦਿਆਂ ਸੀ.ਐਮ. ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਗੱਲਬਾਤ ਰਾਹੀਂ ਜਾਂ ਕਿਸੇ ਹੋਰ ਤਰੀਕੇ ਨਾਲ ਹਮੇਸ਼ਾ ਲਈ ਖ਼ਤਮ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਪੰਜਾਬ ਦਾ ਪੱਖ ਬਿਲਕੁਲ ਸਾਫ਼ ਹੈ। 
ਮੁੱਖ ਮੰਤਰੀ ਨੇ ਪੰਜਾਬ ਦਾ ਰੁਕਿਆ ਹੋਇਆ ਲਗਭਗ 8,500 ਕਰੋੜ ਰੁਪਏ ਦਾ ਆਰ.ਡੀ.ਐਫ. ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਪੈਸਾ ਮੰਡੀਆਂ ਦੀਆਂ ਸੜਕਾਂ ਬਣਾਉਣ ਲਈ ਵਰਤਿਆ ਜਾਣਾ ਹੈ। ਅਮਿਤ ਸ਼ਾਹ ਨੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਹਿਲੀ ਕਿਸ਼ਤ ਜਾਰੀ ਕਰਨ ਬਾਰੇ ਵਿਚਾਰ ਕਰਨਗੇ।
ਮੁੱਖ ਮੰਤਰੀ ਨੇ ਮੰਗ ਕੀਤੀ ਕਿ ਚੰਡੀਗੜ੍ਹ ਵਿੱਚ ਐਫ.ਸੀ.ਆਈ. ਦਾ ਜੀ.ਐਮ. ਪੰਜਾਬ ਕੇਡਰ ਦਾ ਹੀ ਹੋਣਾ ਚਾਹੀਦਾ ਹੈ, ਕਿਉਂਕਿ ਉਸ ਨੂੰ ਪੰਜਾਬ ਦੀ ਖੇਤੀ, ਮੰਡੀਆਂ ਅਤੇ ਕਲਚਰ ਦੀ ਬਿਹਤਰ ਸਮਝ ਹੁੰਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਫ਼ਸਰਾਂ ਦੇ 60:40 ਦੇ ਅਨੁਪਾਤ ਨੂੰ ਸਖ਼ਤੀ ਨਾਲ ਬਰਕਰਾਰ ਰੱਖਣ ਦੀ ਗੱਲ ਵੀ ਕਹੀ। ਮੁੱਖ ਮੰਤਰੀ ਨੇ ਸਰਹੱਦੀ ਕਿਸਾਨਾਂ ਦਾ ਇੱਕ ਵੱਡਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਹਜ਼ਾਰਾਂ ਏਕੜ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਹੈ, ਜਿੱਥੇ ਕਿਸਾਨਾਂ ਨੂੰ ਖੇਤੀ ਕਰਨ ਵਿੱਚ ਮੁਸ਼ਕਲ ਆਉਂਦੀ ਹੈ। ਉਨ੍ਹਾਂ ਨੇ ਤਾਰ ਨੂੰ ਹੋਰ ਅੱਗੇ (ਜ਼ੀਰੋ ਲਾਈਨ ਦੇ ਨੇੜੇ) ਕਰਨ ਦਾ ਸੁਝਾਅ ਦਿੱਤਾ ਤਾਂ ਜੋ ਕਿਸਾਨ ਬਿਨਾਂ ਕਿਸੇ ਡਰ ਦੇ ਆਪਣੀ ਖੇਤੀ ਕਰ ਸਕਣ। ਕੇਂਦਰੀ ਗ੍ਰਹਿ ਮੰਤਰੀ ’ਤੇ ਜਲਦੀ ਹੀ ਕੰਮ ਕਰਨ ਦਾ ਭਰੋਸਾ ਦਿੱਤਾ ਹੈ। 
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement