'ਆਪ' ਦੀ ਭ੍ਰਿਸ਼ਟਾਚਾਰ ਵਿਰੁੱਧ 'ਜ਼ੀਰੋ ਟੋਲਰੈਂਸ ਨੀਤੀ', ਕੋਈ ਵੀ ਭ੍ਰਿਸ਼ਟਾਚਾਰੀ ਬਖ਼ਸ਼ਿਆ ਨਹੀਂ ਜਾਵੇਗਾ: ਕੰਗ
Published : Feb 17, 2023, 6:26 pm IST
Updated : Feb 17, 2023, 6:27 pm IST
SHARE ARTICLE
Malvinder Singh Kang
Malvinder Singh Kang

ਕਿਹਾ : 'ਆਪ' ਨੇ ਆਪਣੇ ਹੀ ਭ੍ਰਿਸ਼ਟ ਨੇਤਾਵਾਂ ਨੂੰ ਬਾਹਰ ਕੱਢ ਰਾਜਨੀਤੀ ਦੇ ਨਵੇਂ ਅਤੇ ਪਾਰਦਰਸ਼ੀ ਯੁੱਗ ਦੀ ਕੀਤੀ ਸ਼ੁਰੂਆਤ

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਹੈ। ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ ਜਾਂ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੀਡੀਆ ਨੂੰ ਇੱਕ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ 'ਤੇ ਚਲਦਿਆਂ ਭ੍ਰਿਸ਼ਟਾਚਾਰ ਵਿੱਚ ਲਿਪਤ ਆਪਣੀ ਹੀ ਪਾਰਟੀ ਦੇ ਆਗੂਆਂ ਵਿਰੁੱਧ ਵੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ, "ਭਾਵੇਂ ਉਹ ਸਾਡਾ ਆਪਣਾ ਮੰਤਰੀ ਜਾਂ ਵਿਧਾਇਕ ਹੋਵੇ, ਭ੍ਰਿਸ਼ਟਾਚਾਰ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।"

ਇਹ ਵੀ ਪੜ੍ਹੋ: ਦੀਵਾਲੀ ਮੌਕੇ ਨਿਊਯਾਰਕ ਸਿਟੀ ਦੇ ਸਕੂਲਾਂ ਵਿਚ ਹੋਵੇਗੀ ਛੁੱਟੀ, ਪਾਸ ਹੋਇਆ ਮਤਾ

 'ਆਪ' ਸਰਕਾਰ ਦੇ ਕੰਮਕਾਜ 'ਤੇ ਉਂਗਲ ਉਠਾਉਣ ਲਈ ਵਿਰੋਧੀ ਧਿਰ 'ਤੇ ਹਮਲਾ ਕਰਦਿਆਂ ਕੰਗ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਆਪਣੇ ਸ਼ਾਸਨ ਦੌਰਾਨ ਭ੍ਰਿਸ਼ਟਾਚਾਰ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਸੀ ਪਰ 'ਆਪ' ਸਰਕਾਰ ਇਸ ਰਿਵਾਇਤ ਨੂੰ ਖ਼ਤਮ ਕਰ ਰਹੀ ਹੈ। ਅਕਾਲੀ ਆਗੂ ਬਿਕਰਮ ਮਜੀਠੀਆ 'ਤੇ ਨਿਸ਼ਾਨਾ ਸਾਧਦਿਆਂ ਕੰਗ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਮਜੀਠੀਆ, ਜੋ ਖੁਦ ਨਸ਼ਾ ਤਸਕਰੀ ਦੇ ਕੇਸ ਦਾ ਸਾਹਮਣਾ ਕਰ ਰਿਹਾ ਹੈ, ਭ੍ਰਿਸ਼ਟਾਚਾਰ ਦੀ ਗੱਲ ਕਰ ਰਿਹਾ ਹੈ। ਉਨ੍ਹਾਂ ਕੋਲ ਤਾਂ 'ਆਪ' ਸਰਕਾਰ 'ਤੇ ਸਵਾਲ ਚੁੱਕਣ ਦਾ ਕੋਈ ਨੈਤਿਕ ਆਧਾਰ ਵੀ ਨਹੀਂ ਹੈ।

ਇਹ ਵੀ ਪੜ੍ਹੋ: ਫਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਦਾ ਰੋਮਾਂਟਿਕ ਗੀਤ ‘ਢੋਲਾ’ ਰਿਲੀਜ਼

 ਕੰਗ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਵੀ ਜਵਾਬੀ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ 'ਚੋਂ ਲਾਂਭੇ ਹੋਏ ਬਾਜਵਾ ਸਿਰਫ ਆਪਣਾ ਸਿਆਸੀ ਕੈਰੀਅਰ ਬਚਾਉਣ ਲਈ ਸਰਕਾਰ 'ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਕੰਗ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਕਿ ਉਹ ਇੱਕ ਵੀ ਅਜਿਹੀ ਉਦਾਹਰਣ ਦੇਣ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਪਣੇ ਕਿਸੇ ਮੰਤਰੀਆਂ/ਨੇਤਾਵਾਂ ਖ਼ਿਲਾਫ਼ ਕਾਰਵਾਈ ਕੀਤੀ ਹੋਵੇ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement