
ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਅਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਤਸ਼ੱਦਦ ਕਰਨ ਤੁਰੀ ਹੋਈ ਹੈ।
Punjab News: ਸ਼ੰਭੂ ਬਾਰਡਰ ਤੇ ਇਕ ਕਿਸਾਨ ਦੀ ਸੰਘਰਸ਼ ਦੌਰਾਨ ਮੌਤ ਹੋ ਜਾਣ ਤੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਹੈ ਕਿ ਅਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਤਸ਼ੱਦਦ ਕਰਨ ਤੇ ਕੇਂਦਰ ਸਰਕਾਰ ਤੁਲੀ ਹੋਈ ਹੈ। ਸਰਕਾਰ ਨੂੰ ਇਹੋ-ਜਿਹਾ ਜ਼ੁਲਮ ਨਹੀਂ ਕਰਨਾ ਚਾਹੀਦਾ।
ਸੋਸ਼ਲ ਮੀਡੀਆ ਤੇ ਸ਼ੰਭੂ ਬਾਰਡਰ ਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਬਜ਼ੁਰਗ ਕਿਸਾਨ ਗਿਆਨ ਸਿੰਘ ਦੇ ਮਾਮਲੇ ਵਿਚ ਉਨ੍ਹਾਂ ਨੇ ਸਰਕਾਰ ਤੋਂ ਪ੍ਰਵਾਰ ਲਈ ਇਕ ਸਰਕਾਰੀ ਨੌਕਰੀ ਅਤੇ ਬਣਦੀ ਸਹਾਇਤਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ਅਤੇ ਹਰਿਆਣਾ ਸਰਕਾਰ ਨੂੰ ਉਨ੍ਹਾਂ ਦਾ ਇਸ ਤਰ੍ਹਾਂ ਰਾਹ ਨਹੀਂ ਰੋਕਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਮੀਟਿੰਗ ਕਰ ਕੇ ਕਿਸੇ ਗੱਲ ਤੇ ਨਹੀਂ ਆ ਰਹੀ।
ਕਿਸਾਨਾਂ ਨੂੰ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਤਾਂ ਜੋ ਦੇਸ਼ ਵਿਚ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸਰਕਾਰ ਇਸ ਉੱਤੇ ਕੁੱਝ ਵੀ ਨਾ ਕਰ ਸਕਣ ਦੀ ਗੱਲ ਕਹਿ ਸਕੇ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਚਲੇ ਸੰਘਰਸ਼ ਦੌਰਾਨ ਸ਼ਹੀਦ ਹੋਏ ਸੈਂਕੜੇ ਕਿਸਾਨਾਂ ਨੂੰ ਅੱਜ-ਤਕ ਵੀ ਯੋਗ ਸਹਾਇਤਾ ਅਤੇ ਮੁਆਵਜ਼ਾ ਨਹੀਂ ਮਿਲਿਆ। ਸ਼ੰਭੂ ਬਾਰਡਰ ਤੇ ਹੁਣ ਕਿਸਾਨ ਗਿਆਨ ਸਿੰਘ ਸ਼ਹੀਦ ਹੋ ਗਿਆ ਹੈ। ਸਰਕਾਰ ਨੂੰ ਬਿਨਾਂ ਦੇਰੀ ਤੋਂ ਉਸ ਦੇ ਪ੍ਰਵਾਰ ਲਈ ਬਣਦੀ ਸਹਾਇਤਾ ਦੇਣ ਦਾ ਐਲਾਨ ਕਰਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨਾਲ ਡਟ ਕੇ ਖੜੇ ਹਨ। ਇਸ ਸੰਘਰਸ਼ ਵਿਚ ਕਦੇ ਵੀ ਪਿੱਛੇ ਨਹੀਂ ਹਟਣਗੇ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।