22 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰੇਗੀ ਪੰਜਾਬ ਕਾਂਗਰਸ 

By : KOMALJEET

Published : Mar 17, 2023, 12:52 pm IST
Updated : Mar 17, 2023, 12:52 pm IST
SHARE ARTICLE
Amarinder Singh Raja Warring
Amarinder Singh Raja Warring

'ਆਪ' ਵੱਲੋਂ ਔਰਤਾਂ ਅਤੇ ਲੜਕੀਆਂ ਨੂੰ 1-1 ਹਜ਼ਾਰ ਰੁਪਏ ਦੇਣ ਦੇ ਅਧੂਰੇ ਵਾਅਦੇ ਵਿਰੁੱਧ ਰੋਸ ਪ੍ਰਦਰਸ਼ਨ 

ਚੰਡੀਗੜ੍ਹ : ਪੰਜਾਬ ਦੀ ਮਾਨ ਸਰਕਾਰ ਨੇ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕਰ ਦਿੱਤਾ ਹੈ ਪਰ ਸੂਬਾ ਸਰਕਾਰ ਵੱਲੋਂ ਪੰਜਾਬੀਆਂ ਨਾਲ ਕੀਤੇ ਕਈ ਵਾਅਦੇ ਬਜਟ ਵਿੱਚ ਸ਼ਾਮਲ ਨਹੀਂ ਕੀਤੇ ਗਏ। ਇਸ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ 22 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰੇਗੀ।

ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਹੋਰਨਾਂ ਸਮੇਤ ਸਮੂਹ ਮਹਿਲਾ ਵਰਕਰਾਂ ਨੂੰ 22 ਮਾਰਚ ਨੂੰ ਸਵੇਰੇ 10 ਵਜੇ ਚੰਡੀਗੜ੍ਹ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਸੁਰਖ਼ੀਆਂ 'ਚ ਬਠਿੰਡਾ ਕੇਂਦਰੀ ਜੇਲ੍ਹ: 4 ਮੋਬਾਈਲ ਫ਼ੋਨ ਹੋਏ ਬਰਾਮਦ 

ਰਾਜਾ ਵੜਿੰਗ ਦੀ ਅਗਵਾਈ ਹੇਠ ਇਸ ਧਰਨੇ ਵਿੱਚ ਸੂਬੇ ਦੇ ਸਮੂਹ ਕਾਂਗਰਸੀ ਆਗੂ ਸ਼ਮੂਲੀਅਤ ਕਰਨਗੇ। ਰਾਜਾ ਵੜਿੰਗ ਨੇ ਕਿਹਾ ਕਿ 'ਆਪ' ਸਰਕਾਰ ਨੇ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਪੰਜਾਬ 'ਚ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਅਤੇ ਲੜਕੀ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਇਹ ਵਾਅਦਾ 365 ਦਿਨ ਬੀਤ ਜਾਣ 'ਤੇ ਵੀ ਪੂਰਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਭੈਣਾਂ ਦੇ ਹੱਕ ਦਿਵਾਉਣ ਲਈ ਪੰਜਾਬ ਕਾਂਗਰਸ ਵਿਧਾਨ ਸਭਾ ਦਾ ਘਿਰਾਓ ਕਰੇਗੀ ਅਤੇ ਸਰਕਾਰ ਤੋਂ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਕਰੇਗੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ 'ਆਪ' ਸਰਕਾਰ ਨੇ ਵੀ 2500 ਰੁਪਏ ਪੈਨਸ਼ਨ ਦਾ ਵਾਅਦਾ ਕੀਤਾ ਸੀ। ਸੂਬਾ ਸਰਕਾਰ ਨੂੰ ਇਸ ਦੀ ਵੀ ਪੂਰਤੀ ਕਰਨੀ ਚਾਹੀਦੀ ਹੈ। ਕੱਟੇ ਨੀਲੇ ਕਾਰਡ ਸਮੇਤ ਹੋਰ ਮਾਮਲਿਆਂ ਦੇ ਸਬੰਧ ਵਿੱਚ ਸੰਘਰਸ਼ ਕਰਨ ਦੀ ਗੱਲ ਵੀ ਕਹੀ।

Location: India, Punjab

SHARE ARTICLE

ਏਜੰਸੀ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement