
ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਰਹੇ ਹਾਜ਼ਰ
ਜਲੰਧਰ : ਜਲੰਧਰ ਲੋਕ ਸਭ ਚੋਣ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਇਸ ਦੇ ਚਲਦੇ ਅੱਜ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਜ਼ਿਮਨੀ ਚੋਣ ਲਈ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਉਨ੍ਹਾਂ ਦੇ ਨਾਲ ਸਨ। ਦੱਸਣਯੋਗ ਹੈ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਜ਼ਿਮਨੀ ਚੋਣ ਲਈ ਪਾਰਟੀ ਦਾ ਇੰਚਾਰਜ ਬਣਾਇਆ ਗਿਆ ਹੈ। ਸੁਸ਼ੀਲ ਰਿੰਕੂ ਨੇ ਅੱਜ ਡੀ. ਸੀ. ਦਫ਼ਤਰ ਵਿਖੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੂੰ ਨਾਮਜ਼ਗਦਗੀ ਪੱਤਰ ਭਰ ਕੇ ਦਿੱਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਮੀਦ ਹੈ ਕਿ ਜਲੰਧਰ ਦੇ ਲੋਕ ਇਸ ਚੋਣ ਵਿੱਚ ਸਾਡਾ ਮਾਣ ਰੱਖਣਗੇ ਤਾਂ ਕਿ ਅਸੀਂ ਦੁਗਣੇ-ਚੌਗੁਣੇ ਹੌਸਲੇ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਦੇ ਰਹੀਏ।
ਇਹ ਵੀ ਪੜ੍ਹੋ: ਬ੍ਰਿਟੇਨ ਦੇ ਗੁਰੂ ਘਰ ਨੇ ਭਾਰਤੀਆਂ ਨੂੰ ਧੋਖੇਬਾਜ਼ਾਂ ਤੋਂ ਚੌਕਸ ਰਹਿਣ ਦੀ ਦਿਤੀ ਚਿਤਾਵਨੀ
ਦੱਸ ਦਈਏ ਕਿ ਜਲੰਧਰ ਜ਼ਿਮਨੀ ਚੋਣ ਲਈ ਪਹਿਲੇ ਪੜਾਅ ਤਹਿਤ 13 ਅਪ੍ਰੈਲ ਨੂੰ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। 13 ਅਪ੍ਰੈਲ ਨੂੰ ਇੱਕ ਦਿਨ ਦੀ ਨਾਮਜ਼ਦਗੀ ਤੋਂ ਬਾਅਦ ਵਿਚਕਾਰ 3 ਛੁੱਟੀਆਂ ਆ ਗਈਆਂ ਸਨ ਜਿਸ ਕਾਰਨ ਨਾਮਜ਼ਦਗੀ ਭਰਨ ਦਾ ਅੱਜ ਦੂਜਾ ਦਿਨ ਹੈ। ਅੱਜ ਸੁਸ਼ੀਲ ਰਿੰਕੂ ਨੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਉਧਰ ਇਹ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦਾ ਨਤੀਜਾ ਐਲਾਨਿਆ ਜਾਵੇਗਾ।