BJP ਸਰਕਾਰ ਦੇਸ਼ ਦੇ ਸ਼ਹੀਦਾਂ ਦਾ ਕਰ ਰਹੀ ਹੈ ਅਪਮਾਨ : ਮਲਵਿੰਦਰ ਸਿੰਘ ਕੰਗ 
Published : May 17, 2022, 5:59 pm IST
Updated : May 17, 2022, 5:59 pm IST
SHARE ARTICLE
Malwinder Singh Kang
Malwinder Singh Kang

-‘ਆਪ’ ਨੇ ਕਰਨਾਟਕ ’ਚ 10ਵੀਂ ਦੇ ਸਿਲੇਬਸ ਵਿਚੋਂ ਸ਼ਹੀਦ ਭਗਤ ਸਿੰਘ ਨੂੰ ਹਟਾ ਕੇ RSS ਸੰਸਥਾਪਕ ਹੇਡਗੇਵਾਰ ਨੂੰ ਸ਼ਾਮਲ ਕਰਨ ਦਾ ਕੀਤਾ ਵਿਰੋਧ

-ਆਰ.ਐਸ.ਐਸ. ਦੇ ਏਜੰਡੇ ਨੂੰ ਦੇਸ਼ ’ਤੇ ਥੋਪਣ ਲਈ ਭਾਜਪਾ ਸਰਕਾਰਾਂ ਸ਼ਹੀਦਾਂ ਅਤੇ ਸੁਤੰਤਰਤਾ ਸੈਨਾਨੀਆਂ ਦੀ ਛਵੀ ਨਾਲ ਕਰ ਰਹੀਆਂ ਖਿਲਵਾੜ: ਮਲਵਿੰਦਰ ਸਿੰਘ ਕੰਗ
ਚੰਡੀਗੜ੍ਹ :
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਰਨਾਟਕ ਦੀ ਭਾਜਪਾ ਸਰਕਾਰ ਵੱਲੋਂ ਦਸਵੀਂ ਜਮਾਤ ਦੇ ਸਿਲੇਬਸ ਵਿਚੋਂ ਭਗਤ ਸਿੰਘ ਨੂੰ ਹਟਾ ਕੇ ਆਰ.ਐਸ.ਐਸ. ਸੰਸਥਾਪਕ ਕੇ.ਐਸ. ਹੇਡਗੇਵਾਰ ਨੂੰ ਸ਼ਾਮਲ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਭਾਜਪਾ ’ਤੇ ਸ਼ਹੀਦਾਂ ਦਾ ਅਪਮਾਨ ਕਰਨ ਦਾ ਦੋਸ਼ ਲਾਇਆ ਹੈ। ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਦੀ ਕਰਨਾਟਕ ਸਰਕਾਰ ਨੇ ਸੋਚੀ ਸਮਝੀ ਸਾਜਿਸ਼ ਦੇ ਤਹਿਤ ਸ਼ਹੀਦ ਭਗਤ ਸਿੰਘ ਦਾ ਪਾਠ (ਚੈਪਟਰ) ਹਟਾ ਕੇ ਹੇਡਗੇਵਾਰ ਦਾ ਪਾਠ ਦਸਵੀਂ ਜਮਾਤ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਹੈ।

BJP government is insulting the country's martyrs: Malwinder Singh KangBJP government is insulting the country's martyrs: Malwinder Singh Kang

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਕਿਹਾ, ‘ਦੇਸ਼ ਭਗਤੀ ਦਾ ਡਰਾਮਾ ਕਰਨ ਵਾਲੀ ਭਾਜਪਾ ਦੀ ਦੋਹਰੀ ਰਾਜਨੀਤੀ ਦਾ ਸੱਚ ਲੋਕਾਂ ਸਾਹਮਣੇ ਆ ਗਿਆ ਹੈ। ਆਜ਼ਾਦੀ ਤੋਂ ਪਹਿਲਾਂ ਵੀ ਇਸ ਦੇ ਪੂਰਵਜਾਂ ਨੇ ਸਿੱਧਾ ਅੰਗਰੇਜ਼ਾਂ ਦਾ ਸਾਥ ਦਿੱਤਾ ਸੀ। ਭਾਵੇਂ ਅੱਜ ਭਾਜਪਾ ਵਿੱਚ ਚਿਹਰੇ ਅਤੇ ਉਸ ਦਾ ਸਰੂਪ ਬਦਲ ਗਿਆ ਹੈ, ਪਰ ਆਪਣੇ ਪੂਰਵਜਾਂ ਦੀ ਪ੍ਰੰਪਰਾਂ ਨੂੰ ਭਾਜਪਾ ਆਗੂਆਂ ਨੇ ਅੱਜ ਵੀ ਜਾਰੀ ਰੱਖਿਆ ਹੋਇਆ ਹੈ।’

BJP government is insulting the country's martyrs: Malwinder Singh KangBJP government is insulting the country's martyrs: Malwinder Singh Kang

ਕੰਗ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਆਰ.ਐਸ.ਐਸ ਦੇ ਏਜੰਡੇ ਨੂੰ ਜਾਣਬੁੱਝ ਕੇ ਲੋਕਾਂ ’ਤੇ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਲਈ ਭਾਜਪਾ ਸ਼ਹੀਦਾਂ ਅਤੇ ਸੁਤੰਤਰਤਾ ਸੈਨਾਨੀਆਂ ਦੀ ਛਵੀ ਨਾਲ ਖਿਲਵਾੜ ਕਰ ਰਹੀ ਹੈ, ਕਦੇ ਕਿਤਾਬਾਂ ਰਾਹੀਂ ਅਤੇ ਕਦੇ ਆਪਣੇ ਆਗੂਆਂ ਦੇ ਭੜਕਾਊ ਬਿਆਨਾਂ ਨਾਲ।  ਭਾਜਪਾ ਹਮੇਸ਼ਾਂ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਸ਼ਾਮਲ ਵੀਰਾਂ ਅਤੇ ਸ਼ਹੀਦਾਂ ਦੇ ਯੋਗਦਾਨ ਨੂੰ ਧੁੰਦਲਾ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ।

BJP government is insulting the country's martyrs: Malwinder Singh KangBJP government is insulting the country's martyrs: Malwinder Singh Kang

ਉਨ੍ਹਾਂ ਕਿਹਾ ਕਿ ਕਰਨਾਟਕ ਦਾ ਤਾਜ਼ਾ ਮਾਮਲਾ ਭਾਜਪਾ ਸਰਕਾਰ ਵੱਲੋਂ ਆਰ.ਐਸ.ਐਸ ਦੇ ਏਜੰਡੇ ਨੂੰ ਦੇਸ਼ ਭਰ ਵਿੱਚ ਲਾਗੂ ਕਰਨ ਦੀ ਰਣਨੀਤੀ ਦਾ ਹੀ ਇੱਕ ਹਿੱਸਾ ਹੈ, ਪਰ ਦੇਸ਼ ਦੇ ਲੋਕ ਭਾਜਪਾ ਅਤੇ ਆਰ.ਐਸ.ਐਸ ਦੀ ਸਚਾਈ ਨੂੰ ਸਮਝਦੇ ਹਨ। ਲੱਖ ਕੋਸ਼ਿਸ਼ਾਂ ਕਰਨ ਤੋਂ ਬਾਅਦ ਵੀ ਭਾਜਪਾ ਅਤੇ ਆਰ.ਐਸ.ਐਸ ਆਪਣੇ ਕਾਲ਼ੇ ਅਤੀਤ ਤੋਂ ਬਚ ਨਹੀਂ ਸਕਦੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement