Jaijeet Johal ਨੇ ਚੁੱਕੇ ਸਵਾਲ, ‘ਉਮੀਦਵਾਰਾਂ ਖਿਲਾਫ਼ ਬੋਲਣ ਵਾਲਿਆਂ ਨੂੰ ਅਹੁਦੇ ਤੇ ਜਾਖੜ ਨੂੰ ਕਾਰਨ ਦੱਸੋ ਨੋਟਿਸ?’
Published : May 17, 2022, 1:30 pm IST
Updated : May 17, 2022, 1:43 pm IST
SHARE ARTICLE
Jaijeet Johal Raise Questions
Jaijeet Johal Raise Questions

ਜੈਜੀਤ ਜੌਹਲ ਦੀ ਸੋਸ਼ਲ ਮੀਡੀਆ ਪੋਸਟ ਨੇ ਪੰਜਾਬ ਦੀ ਸਿਆਸਤ 'ਚ ਛੇੜੀ ਨਵੀਂ ਚਰਚਾ



ਚੰਡੀਗੜ੍ਹ: ਸੁਨੀਲ ਜਾਖੜ ਤੋਂ ਬਾਅਦ ਹੁਣ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਕਾਂਗਰਸ ਛੱਡ ਸਕਦੇ ਹਨ। ਇਸ ਦਾ ਸੰਕੇਤ ਉਹਨਾਂ ਦੇ ਕਰੀਬੀ ਰਿਸ਼ਤੇਦਾਰ ਜੈਜੀਤ ਜੌਹਲ ਦੀ ਸੋਸ਼ਲ ਮੀਡੀਆ ਪੋਸਟ ਤੋਂ ਮਿਲਿਆ ਹੈ। ਜੈਜੀਤ ਜੌਹਲ ਨੇ ਕਿਹਾ ਕਿ ਲੋਕਾਂ ਨੂੰ ਮਨਪ੍ਰੀਤ ਬਾਦਲ ਨੂੰ ਹਰਾਉਣ ਲਈ ਕਹਿਣ ਵਾਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਧਾਨ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਅਜਿਹੇ ਵਿਚ ਮੇਰੇ ਵਰਗੇ ਵਰਕਰ ਤੋਂ ਉਹਨਾਂ ਦੇ ਸਨਮਾਨ ਦੀ ਆਸ ਕਿਵੇਂ ਰੱਖੀ ਜਾ ਸਕਦੀ ਹੈ।

 Jaijeet JohalJaijeet Johal

ਫੇਸਬੁੱਕ ਪੋਸਟ ਸਾਂਝੀ ਕਰਦਿਆਂ ਜੈਜੀਤ ਜੌਹਲ ਨੇ ਲਿਖਿਆ, “ਮੈਂ ਚੋਣਾਂ ਵੇਲੇ ਵੀ ਚੁੱਪੀ ਧਾਰੀ ਹੋਈ ਸੀ ਕਿ ਵੜਿੰਗ ਨੂੰ ਉਸ ਵੇਲੇ ਦੇ ਵਿਧਾਇਕ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਜੀ ਦੇ ਖਿਲਾਫ ਬੋਲਣ ਦਾ ਮੁੱਦਾ ਕਿਉਂ ਬਣਾਇਆ ਜਾਵੇ। ਉਹਨਾਂ ਨੇ ਸਟੇਜਾਂ 'ਤੇ ਖੁੱਲ੍ਹ ਕੇ ਲੋਕਾਂ ਨੂੰ ਬਠਿੰਡਾ ਸ਼ਹਿਰੀ 'ਚ ਕਾਂਗਰਸ ਖਿਲਾਫ ਵੋਟ ਪਾਉਣ ਦੀ ਅਪੀਲ ਕੀਤੀ। ਆਸ਼ੂ ਦਾ ਆਡੀਓ ਵਾਇਰਲ ਹੋਇਆ ਸੀ, ਜਿਸ 'ਚ ਉਸ ਨੇ ਮਨਪ੍ਰੀਤ ਖਿਲਾਫ ਵੋਟ ਪਾਉਣ ਦੀ ਗੱਲ ਕਹੀ ਸੀ”।

FB PostFB Post

ਉਹਨਾਂ ਅੱਗੇ ਲਿਖਿਆ, “ਇਕ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਅਤੇ ਦੂਜੇ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਉਦੈਪੁਰ ਵਿਚ ਚਿੰਤਨ ਇਹ ਹੋਣਾ ਚਾਹੀਦਾ ਸੀ ਕਿ ਜੇਕਰ ਕੋਈ ਆਪਣੀ ਹੀ ਪਾਰਟੀ ਦੇ ਉਮੀਦਵਾਰਾਂ ਵਿਰੁੱਧ ਬੋਲਦਾ ਹੈ ਤਾਂ ਉਸ ਨੂੰ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ ਅਤੇ ਜਾਖੜ ਨੂੰ ਕਾਰਨ ਦੱਸੋ ਨੋਟਿਸ ਦਿੱਤਾ ਜਾਂਦਾ ਹੈ?  ਜੇਕਰ ਅਜਿਹਾ ਹੈ ਤਾਂ ਵਰਕਰਾਂ ਦੇ ਤੌਰ 'ਤੇ ਹਰ ਕਿਸੇ ਨੂੰ ਕਿਸੇ ਦੇ ਖਿਲਾਫ ਬੋਲਣ ਦੀ ਖੁੱਲ੍ਹ ਹੋਣੀ ਚਾਹੀਦੀ ਹੈ, ਹੋ ਸਕਦਾ ਹੈ ਕਿ ਮੈਨੂੰ ਪਾਰਟੀ ਦਾ ਅਹੁਦਾ ਵੀ ਮਿਲ ਜਾਵੇ।”

Raja Warring Warning To BureaucracyRaja Warring

ਜੈਜੀਤ ਜੌਹਲ ਨੇ ਸਵਾਲ ਕੀਤਾ ਕਿ ਉਹਨਾਂ ਨੂੰ ਆਪਣੀ ਹੀ ਪਾਰਟੀ ਦੇ ਉਮੀਦਵਾਰ ਅਤੇ ਵਿੱਤ ਮੰਤਰੀ ਵਿਰੁੱਧ ਬੋਲਣ ਦੀ ਇਜਾਜ਼ਤ ਕਿਉਂ ਦਿੱਤੀ ਗਈ???? ਉਹਨਾਂ ਕਿਹਾ ਕਿ ਕੋਈ ਪਾਰਟੀ ਅਨੁਸ਼ਾਸਨ ਦੀ ਆਸ ਕਿਵੇਂ ਰੱਖ ਸਕਦੀ ਹੈ ਅਤੇ ਮੇਰੇ ਵਰਗੇ ਵਰਕਰ ਤੋਂ ਇਹਨਾਂ ਦੋਨਾਂ ਦਾ ਸਤਿਕਾਰ ਕਰਨ ਦੀ ਉਮੀਦ ਕਿਵੇਂ ਰੱਖੀ ਜਾ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement