
ਦੱਸਿਆ ਜਾ ਰਿਹਾ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ 'ਤੇ ਵੀ ਇਸ ਦਾ ਅਸਰ ਪਿਆ ਹੈ
Delhi Airport power cut : ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (Indira Gandhi International Airport ) 'ਤੇ ਬਿਜਲੀ ਗੁੱਲ ( power cut )ਹੋ ਗਈ ਹੈ। ਬਿਜਲੀ ਬੰਦ ਹੋਣ ਕਾਰਨ ਹਵਾਈ ਅੱਡੇ ਦਾ ਸਾਰਾ ਕੰਮਕਾਜ ਠੱਪ ਹੋ ਕੇ ਰਹਿ ਗਿਆ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਿਛਲੇ 20 ਮਿੰਟਾਂ ਤੋਂ ਬਿਜਲੀ ਨਹੀਂ ਹੈ।
ਦੱਸਿਆ ਜਾ ਰਿਹਾ ਹੈ ਕਿ ਸਾਰੇ ਸਿਸਟਮ ਫੇਲ ਹਨ। ਇਸ ਨਾਲ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਪ੍ਰਭਾਵਿਤ ਹੋ ਰਹੀਆਂ ਹਨ। ਇਸ ਨਾਲ ਦਿੱਲੀ ਏਅਰਪੋਰਟ 'ਤੇ ਮੌਜੂਦ ਸਾਰੇ ਯਾਤਰੀ ਪ੍ਰੇਸ਼ਾਨ ਹੋ ਰਹੇ ਹਨ। ਨਾ ਸਿਰਫ਼ ਯਾਤਰੀ ਸਗੋਂ ਏਅਰਲਾਈਨਜ਼ ਦੇ ਕਰਮਚਾਰੀ ਵੀ ਪ੍ਰੇਸ਼ਾਨ ਹਨ। ਜਿਸ ਕਾਰਨ ਫਲਾਈਟਾਂ ਦੇ ਲੈਂਡਿੰਗ ਅਤੇ ਟੇਕਆਫ ਵਿੱਚ ਦਿੱਕਤ ਆ ਰਹੀ ਹੈ।
ਇਸ ਤੋਂ ਇਲਾਵਾ ਨਾ ਤਾਂ ਡਿਸਪਲੇਅ ਬੋਰਡ ਕੰਮ ਕਰ ਰਹੇ ਹਨ ਅਤੇ ਨਾ ਹੀ ਐਸਕੇਲੇਟਰ ਚੱਲ ਰਹੇ ਹਨ। ਇਸ ਲਈ ਲੋਕਾਂ ਲਈ ਏਅਰਪੋਰਟ 'ਤੇ ਚੈੱਕ-ਇਨ ਕਰਨਾ, ਜਾਣਕਾਰੀ ਹਾਸਲ ਕਰਨਾ ਅਤੇ ਇੱਥੋਂ ਤੱਕ ਕਿ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣਾ ਵੀ ਬਹੁਤ ਮੁਸ਼ਕਲ ਹੋ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 2011 'ਚ ਦਿੱਲੀ ਹਵਾਈ ਅੱਡੇ ਦੇ ਟਰਮੀਨਲ 3 'ਤੇ ਕਰੀਬ ਸਾਢੇ ਚਾਰ ਘੰਟੇ ਬਿਜਲੀ ਗੁੱਲ ਰਹੀ ਸੀ। ਜਿਸ ਕਾਰਨ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਸੀ ਅਤੇ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਸੀ।
ਹਾਲਾਂਕਿ, ਬਾਅਦ 'ਚ ਟਰਮੀਨਲ 3 'ਤੇ ਬਿਜਲੀ ਬਹਾਲ ਕਰ ਦਿੱਤੀ ਗਈ ਹੈ। 4 ਘੰਟੇ ਤੋਂ ਵੱਧ ਸਮੇਂ ਤੱਕ ਬਿਜਲੀ ਬੰਦ ਰਹਿਣ ਕਾਰਨ ਹਵਾਈ ਅੱਡੇ ਦਾ ਕੰਮਕਾਜ ਲਗਭਗ ਠੱਪ ਹੋ ਗਿਆ ਸੀ, ਜਿਸ ਕਾਰਨ ਲੰਬੇ ਸਮੇਂ ਤੱਕ ਫਲਾਈਟਾਂ ਦੇ ਲੈਂਡਿੰਗ ਅਤੇ ਟੇਕਆਫ ਵਿੱਚ ਦਿੱਕਤ ਆਈ ਅਤੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ।