ਕੋਚੀ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਜਹਾਜ਼ ਨੂੰ ਬੰਬ ਦੀ ਧਮਕੀ

By : JUJHAR

Published : Jun 17, 2025, 2:38 pm IST
Updated : Jun 17, 2025, 2:52 pm IST
SHARE ARTICLE
Bomb threat to Indigo plane coming from Kochi to Delhi
Bomb threat to Indigo plane coming from Kochi to Delhi

ਨਾਗਪੁਰ ’ਚ ਕਰਵਾਈ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤ

ਕੋਚੀ - ਦਿੱਲੀ ਤੋਂ ਆ ਰਹੀ ਇੰਡੀਗੋ ਦੀ ਉਡਾਣ 65 2706 ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਨਾਗਪੁਰ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਸਾਰੇ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰ ਦਿਤਾ ਗਿਆ ਹੈ, ਜਾਂਚ ਜਾਰੀ ਹੈ, ਹੁਣ ਤਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਉਸ ਸਮੇਂ ਜਹਾਜ਼ ’ਚ ਕੁੱਲ 157 ਯਾਤਰੀ ਸਵਾਰ ਸਨ, ਜਿਨ੍ਹਾਂ ਨੂੰ ਲੈਂਡਿੰਗ ਤੋਂ ਤੁਰੰਤ ਬਾਅਦ ਜਹਾਜ਼ ਵਿਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਜਾਣਕਾਰੀ ਅਨੁਸਾਰ ਕੋਚੀ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਇਕ ਉਡਾਣ ਨੂੰ ਮੰਗਲਵਾਰ ਸਵੇਰੇ ਨਾਗਪੁਰ ਹਵਾਈ ਅੱਡੇ ’ਤੇ ਐਮਰਜੈਂਸੀ ਵਿਚ ਉਤਾਰਨਾ ਪਿਆ ਜਦੋਂ ਉਸ ਵਿਚ ਬੰਬ ਦੀ ਧਮਕੀ ਦੀ ਖ਼ਬਰ ਮਿਲੀ। ਜਿਵੇਂ ਹੀ ਇਹ ਖ਼ਬਰ ਮਿਲੀ ਕਿ ਜਹਾਜ਼ ਵਿਚ ਵਿਸਫੋਟਕ ਹੋ ਸਕਦਾ ਹੈ, ਨਾਗਪੁਰ ਹਵਾਈ ਅੱਡੇ ਨੂੰ ਤੁਰੰਤ ਅਲਰਟ ’ਤੇ ਰੱਖਿਆ ਗਿਆ ਅਤੇ ਰਨਵੇਅ ਨੂੰ ਖਾਲੀ ਕਰਵਾ ਲਿਆ ਗਿਆ। ਪਾਇਲਟ ਨੇ ਪੂਰੀ ਸਾਵਧਾਨੀ ਵਰਤਦੇ ਹੋਏ ਜਹਾਜ਼ ਨੂੰ ਸੁਰੱਖਿਅਤ ਉਤਾਰ ਲਿਆ।

photophoto

ਉਸ ਸਮੇਂ ਜਹਾਜ਼ ਵਿਚ ਕੁੱਲ 157 ਯਾਤਰੀ ਸਵਾਰ ਸਨ, ਜਿਨ੍ਹਾਂ ਨੂੰ ਲੈਂਡਿੰਗ ਤੋਂ ਤੁਰੰਤ ਬਾਅਦ ਜਹਾਜ਼ ਵਿਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਨਾਗਪੁਰ ਪੁਲਿਸ, ਬੰਬ ਡਿਟੈਕਸ਼ਨ ਐਂਡ ਡਿਸਪੋਜ਼ਲ ਸਕੁਐਡ (ਬੀਡੀਡੀਐਸ) ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਤੁਰਤ ਜਹਾਜ਼ ਦੀ ਜਾਂਚ ਸ਼ੁਰੂ ਕਰ ਦਿਤੀ। ਹੁਣ ਤਕ ਜਾਂਚ ਵਿਚ ਕੋਈ ਵਿਸਫੋਟਕ ਜਾਂ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ, ਪਰ ਜਾਂਚ ਅਜੇ ਵੀ ਜਾਰੀ ਹੈ।

ਹਾਲ ਹੀ ਵਿਚ ਅਜਿਹੀਆਂ ਕਈ ਧਮਕੀਆਂ ਮਿਲੀਆਂ ਹਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਝੂਠੀਆਂ ਸਾਬਤ ਹੋਈਆਂ ਹਨ। ਇਸ ਦੇ ਬਾਵਜੂਦ, ਸੁਰੱਖਿਆ ਏਜੰਸੀਆਂ ਕਿਸੇ ਵੀ ਧਮਕੀ ਨੂੰ ਹਲਕੇ ਵਿ ਨਹੀਂ ਲੈ ਰਹੀਆਂ ਹਨ। ਨਾਗਪੁਰ ਹਵਾਈ ਅੱਡੇ ’ਤੇ ਯਾਤਰੀਆਂ ਨੂੰ ਸੁਰੱਖਿਅਤ ਰੱਖਣ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ।

ਪੁਲਿਸ ਸੂਤਰਾਂ ਅਨੁਸਾਰ, ਜਿਸ ਮਾਧਿਅਮ ਰਾਹੀਂ ਧਮਕੀ ਮਿਲੀ ਸੀ, ਉਸ ਦੀ ਤਕਨੀਕੀ ਤੌਰ ’ਤੇ ਜਾਂਚ ਵੀ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਕੋਈ ਮਜ਼ਾਕ ਹੈ ਜਾਂ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਹੈ। ਏਅਰਲਾਈਨ ਅਤੇ ਡੀਜੀਸੀਏ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਵਿਸਥਾਰਤ ਜਾਂਚ ਦੇ ਹੁਕਮ ਦਿਤੇ ਹਨ।

ਹਾਲਾਂਕਿ ਹੁਣ ਤਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ, ਸੁਰੱਖਿਆ ਏਜੰਸੀਆਂ ਪੂਰੀ ਸਾਵਧਾਨੀ ਵਰਤ ਰਹੀਆਂ ਹਨ। ਸਾਰੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੋਂ ਬਾਅਦ ਹੀ ਉਡਾਣ ਨੂੰ ਦੁਬਾਰਾ ਉਡਾਣ ਭਰਨ ਦੀ ਇਜਾਜ਼ਤ ਦਿਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement