
ਪੂਰੀ ਜਾਣਕਾਰੀ ਪੜ੍ਹੋ
Bibi Rajinder Kaur Health Update Latest News in Punjabi: ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਸੱਟ ਲੱਗਣ ਕਾਰਨ ਫ਼ੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਇਲਾਜ ਤੋਂ ਬਾਅਦ ਹੁਣ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ ਹੈ।
ਹਸਪਤਾਲ ਦੇ ਸੂਤਰਾਂ ਅਨੁਸਾਰ, ਸਾਬਕਾ ਮੁੱਖ ਮੰਤਰੀ ਦੀ ਹਾਲਤ ਹੁਣ ਸਥਿਰ ਤੇ ਆਮ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿਤੀ ਹੈ।
Bibi Rajinder Kaur
ਅੱਜ ਕਾਂਗਰਸ ਦੇ ਵਿਧਾਇਕ ਪ੍ਰਗਟ ਸਿੰਘ ਹਸਪਤਾਲ ਪਹੁੰਚੇ ਤੇ ਭੱਠਲ ਨੂੰ ਮਿਲੇ। ਉਨ੍ਹਾਂ ਡਾਕਟਰਾਂ ਦੀ ਟੀਮ ਨਾਲ ਵੀ ਗੱਲਬਾਤ ਕੀਤੀ ਅਤੇ ਇਲਾਜ ਬਾਰੇ ਪੁੱਛਿਆ। ਪ੍ਰਗਟ ਸਿੰਘ ਨੇ ਕਿਹਾ, "ਰਾਜਿੰਦਰ ਕੌਰ ਭੱਠਲ ਨੇ ਪੰਜਾਬ ਦੀ ਰਾਜਨੀਤੀ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਅਸੀਂ ਸਾਰੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।" ਇਸ ਦੇ ਨਾਲ ਹੀ ਹੋਰ ਰਾਜਨੀਤਕ ਤੇ ਸਮਾਜਕ ਸ਼ਖ਼ਸੀਅਤਾਂ ਵੀ ਉਨ੍ਹਾਂ ਦਾ ਹਾਲ ਜਾਣਨ ਲਈ ਪਹੁੰਚ ਰਹੀਆਂ ਹਨ ਤੇ ਚੰਗੀ ਸਿਹਤ ਦੀ ਕਾਮਨਾ ਕਰ ਰਹੀਆਂ ਹਨ।
(For more news apart from Bibi Rajinder Kaur Health Update Latest News in Punjabi, stay tuned to Rozana Spokesman.)