ਸੁਨੀਲ ਜਾਖੜ ਨੇ ਸਾਂਝੀ ਕੀਤੀ ਸੂਚੀ
ਚੰਡੀਗੜ੍ਹ: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਸੂਬੇ ਦੀ ਨਵੀਂ ਕਾਰਜਕਾਰਨੀ ਦਾ ਐਲਾਨ ਕਰ ਦਿਤਾ ਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਨੇ ਪੱਤਰ ਜਾਰੀ ਕਰਕੇ ਅਪਣੀ ਟੀਮ ਦਾ ਐਲਾਨ ਕੀਤਾ ਹੈ। ਇਸ ਸੂਚੀ ਵਿਚ 5 ਨਵੇਂ ਸੂਬਾ ਜਨਰਲ ਸਕੱਤਰ, 12 ਸੂਬਾ ਮੀਤ ਪ੍ਰਧਾਨ, 12 ਸੂਬਾ ਸਕੱਤਰ ਅਤੇ ਹੋਰ ਅਹੁਦੇਦਾਰਾਂ ਦੀ ਨਿਯੁਕਤੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ।
ਇਸ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਬੇਟੀ ਜੈ ਇੰਦਰ ਕੌਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜੈ ਇੰਦਰ ਕੌਰ ਨੂੰ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਜਪਾ ਆਗੂ ਪਰਮਿੰਦਰ ਸਿੰਘ ਬਰਾੜ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਪੰਜਾਬ ਭਾਜਪਾ ਦੀ ਕੋਰ ਕਮੇਟੀ ਵਿਚ ਸੂਬਾ ਪ੍ਰਧਾਨ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ, ਮਨੋਰੰਜਨ ਕਾਲੀਆ, ਅਵਿਨਾਸ਼ ਰਾਏ ਖੰਨਾ, ਚਰਨਜੀਤ ਸਿੰਘ ਅਟਵਾਲ, ਰਾਣਾ ਗੁਰਮੀਤ ਸਿੰਘ ਸੋਢੀ, ਅਮਨਜੋਤ ਕੌਰ ਰਾਮੂਵਾਲੀਆ, ਤੀਕਸ਼ਣ ਸੂਦ, ਮਨਪ੍ਰੀਤ ਸਿੰਘ ਬਾਦਲ, ਹਰਜੀਤ ਸਿੰਘ ਗਰੇਵਾਲ, ਕੇਵਲ ਸਿੰਘ ਢਿੱਲੋਂ, ਜੰਗੀ ਲਾਲ ਮਹਾਜਨ, ਰਾਜ ਕੁਮਾਰ ਵੇਰਕਾ, ਦਿਨੇਸ਼ ਬੱਬੂ, ਜੀਵਨ ਗੁਪਤਾ, ਸਰਬਜੀਤ ਸਿੰਘ ਵਿਰਕ, ਅਵਿਨਾਸ਼ ਚੰਦਰ, ਐਸ.ਪੀ.ਐਸ. ਗਿੱਲ ਨੂੰ ਸ਼ਾਮਲ ਕੀਤਾ ਗਿਆ ਹੈ।
ਪੰਜਾਬ ਭਾਜਪਾ ਦੀ ਵਿਸ਼ੇਸ਼ ਇਨਵਾਇਟੀ ਕੋਰ ਕਮੇਟੀ ਵਿਚ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੌਮੀ ਮੀਤ ਪ੍ਰਧਾਨ ਸੁਦਾਨ ਸਿੰਘ, ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਸੂਬਾ ਇੰਚਾਰਜ ਵਿਜੇ ਰੁਪਾਣੀ, ਸੂਬਾ ਸਹਿ-ਇੰਚਾਰਜ ਨਰਿੰਦਰ ਰਾਣਾ ਨੂੰ ਸ਼ਾਮਲ ਕੀਤਾ ਗਿਆ ਹੈ।