ਕਿਸਾਨ ਅੰਦੋਲਨ- ਬਾਬਾ ਰਾਮ ਸਿੰਘ ਦੀ ਕਾਤਿਲ ਹੈ ਮੋਦੀ ਸਰਕਾਰ - ਜਰਨੈਲ ਸਿੰਘ
Published : Dec 17, 2020, 5:05 pm IST
Updated : Dec 17, 2020, 5:05 pm IST
SHARE ARTICLE
Jarnail Singh
Jarnail Singh

ਬੇਕਾਰ ਨਹੀਂ ਜਾਵੇਗਾ ਸੰਤ ਰਾਮ ਸਿੰਘ ਦੀ ਅੰਨਦਾਤਾ ਲਈ ਕੀਤੀ ਕੁਰਬਾਨੀ-'ਆਪ'

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਸਾਨ ਅੰਦੋਲਨ ਬਾਰੇ ਮੋਦੀ ਸਰਕਾਰ ਦੇ ਅੜੀਅਲ ਰੁਖ਼ ਤੋਂ ਦੁਖੀ ਹੋ ਕੇ ਰੋਸ ਵਜੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੇ ਸੰਤ ਰਾਮ ਸਿੰਘ ਪ੍ਰਤੀ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਕੇਂਦਰ ਸਰਕਾਰ ਨੂੰ ਇੱਕ ਸੰਤ ਮਹਾਂਪੁਰਸ਼ ਦਾ ਕਾਤਿਲ ਕਰਾਰ ਦਿੱਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ 'ਚ ਸ਼ਾਮਲ ਸੰਤ ਰਾਮ ਸਿੰਘ ਵੱਲੋਂ ਚੁੱਕਿਆ ਗਿਆ ਕਦਮ ਆਤਮ-ਹੱਤਿਆ ਨਹੀਂ ਸਗੋਂ ਮੋਦੀ ਸਰਕਾਰ ਵੱਲੋਂ ਕੀਤੀ ਗਈ ਹੱਤਿਆ ਹੈ।

Sant Baba Ram Singh Sant Baba Ram Singh

ਜਰਨੈਲ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਅਤੇ ਕਿਸਾਨ ਅੰਦੋਲਨ ਪ੍ਰਤੀ ਅਪਣਾਇਆ ਅਣਮਨੁੱਖੀ ਵਤੀਰਾ ਬੇਹੱਦ ਘਿਣਾਉਣਾ ਅਤੇ ਨਿਖੇਧੀਜਨਕ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਲਈ ਸੰਤ ਬਾਬਾ ਰਾਮ ਸਿੰਘ ਵੱਲੋਂ ਕੀਤੀ ਗਈ ਕੁਰਬਾਨੀ ਅਜਾਈਂ ਨਹੀਂ ਜਾਵੇਗੀ ਅਤੇ ਇਹ ਮੋਦੀ ਸਰਕਾਰ ਦਾ ਹੰਕਾਰ ਤੋੜਨ 'ਚ ਵੱਡਾ ਯੋਗਦਾਨ ਪਾਵੇਗੀ। ਇਸ ਦੇ ਨਾਲ ਹੀ ਕਿਸਾਨੀ ਸੰਘਰਸ਼ ਦੇ ਸ਼ਹੀਦਾਂ 'ਚ ਸੰਤ ਬਾਬਾ ਰਾਮ ਸਿੰਘ ਦਾ ਬਲੀਦਾਨ ਹਮੇਸ਼ਾ ਯਾਦ ਰਹੇਗਾ।

PM ModiPM Modi

ਜਰਨੈਲ ਸਿੰਘ ਨੇ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਕੇਂਦਰ ਆਪਣਾ ਅਸੰਵੇਦਨਸ਼ੀਲ ਵਤੀਰਾ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੇ ਅਤੇ ਅੰਨਦਾਤਾ ਦੇ ਸਬਰ ਦਾ ਹੋਰ ਇਮਤਿਹਾਨ ਨਾ ਲਵੇ। ਜਰਨੈਲ ਸਿੰਘ ਨੇ ਕਿਹਾ ਕਿ ਆਖ਼ਰ ਅਜਿਹੀ ਕਿਹੜੀ ਮਜਬੂਰੀ ਹੈ ਕਿ ਮੋਦੀ ਸਰਕਾਰ ਆਪਣੇ ਕਾਲੇ ਕਾਨੂੰਨਾਂ ਨੂੰ ਕਿਸਾਨਾਂ 'ਤੇ ਜ਼ਬਰਦਸਤੀ ਥੋਪੇ ਜਾਣ ਤੋਂ ਪਿੱਛੇ ਨਹੀਂ ਹਟ ਰਹੀ?

FARMERFARMER

ਜਰਨੈਲ ਸਿੰਘ ਨੇ ਕਿਹਾ ਕਿ ਕੜਾਕੇ ਦੀ ਠੰਢ ਅਤੇ ਬੇਹੱਦ ਮਾਨਸਿਕ ਅਤੇ ਸਰੀਰਕ ਪਰੇਸ਼ਾਨੀਆਂ 'ਚੋਂ ਗੁਜ਼ਰ ਰਹੇ ਅੰਦੋਲਨਕਾਰੀ ਕਿਸਾਨਾਂ ਪ੍ਰਤੀ ਸੰਵੇਦਨਾ ਦਿਖਾਉਂਦੇ ਹੋਏ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਤੁਰੰਤ ਐਲਾਨ ਕਰਕੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਵੇ। ਜਿੱਥੇ ਸਾਰੇ ਕਾਨੂੰਨ ਰੱਦ ਕਰਕੇ ਸਾਰੀਆਂ ਫ਼ਸਲਾਂ ਦੀ ਐਮਐਸਪੀ ਉੱਤੇ ਖਰੀਦ ਦੀ ਗਰੰਟੀ ਨੂੰ ਕਾਨੂੰਨੀ ਰੂਪ ਦਿੱਤਾ ਜਾਵੇ।

Sant Baba Ram Singh Sant Baba Ram Singh

ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਅੰਦੋਲਨ ਦੌਰਾਨ ਸੰਤ ਬਾਬਾ ਰਾਮ ਸਿੰਘ ਸਮੇਤ ਹੁਣ ਤੱਕ 20 ਤੋਂ ਵੱਧ ਕਿਸਾਨ ਅਤੇ ਸਮਰਥਕ ਠੰਢ, ਬਿਮਾਰੀਆਂ ਅਤੇ ਹਾਦਸਿਆਂ ਕਾਰਨ ਸ਼ਹੀਦੀਆਂ ਪਾ ਗਏ ਹਨ। ਜਿੰਨਾ ਦੇ ਮੱਦੇਨਜ਼ਰ ਨਾ ਕੇਵਲ ਮੋਦੀ ਸਰਕਾਰ ਨੂੰ ਅੜੀਅਲ ਰਵੱਈਆ ਛੱਡਣਾ ਚਾਹੀਦਾ ਹੈ, ਸਗੋਂ 'ਸ਼ਹੀਦ' ਹੋਣ ਵਾਲੇ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਵਿਸ਼ੇਸ਼ ਨੀਤੀ ਦਾ ਐਲਾਨ ਕਰਨਾ ਚਾਹੀਦਾ ਹੈ। ਜਿਸ ਤਹਿਤ ਸਾਰਾ ਕਰਜ਼ਾ ਮੁਆਫ਼, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਉਚਿੱਤ ਮੁਆਵਜ਼ਾ ਪੀੜਤ ਪਰਿਵਾਰਾਂ ਨੂੰ ਦਿੱਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement