
ਕਿਸਾਨੀ ਮੁੱਦੇ ਨੂੰ ਲੈ ਕੇ ਕੇਂਦਰ ‘ਤੇ ਫਿਰ ਬਰਸੇ ਰਾਹੁਲ ਗਾਂਧੀ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਜਾਰੀ ਵਿਵਾਦ ਦੌਰਾਨ ਵਿਰੋਧੀ ਧਿਰਾਂ ਲਗਾਤਾਰ ਕੇਂਦਰ ਸਰਕਾਰ ਨੂੰ ਨਿਸ਼ਾਨੇ ‘ਤੇ ਲੈ ਰਹੀਆਂ ਹਨ। ਇਸ ਦੌਰਾਨ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਭਾਜਪਾ ਸਰਕਾਰ ਵਿਰੁੱਧ ਸੋਸ਼ਲ ਮੀਡੀਆ ‘ਤੇ ਆਵਾਜ਼ ਚੁੱਕ ਰਹੇ ਹਨ। ਤਾਜ਼ਾ ਟਵੀਟ ਵਿਚ ਰਾਹੁਲ ਗਾਂਧੀ ਨੇ ਕਿਹਾ ਕਿ ਅਪਣੇ ਸੂਟ-ਬੂਟ ਵਾਲੇ ਦੋਸਤਾਂ ਦਾ ਕਰਜ਼ਾ ਮਾਫ ਕਰਨ ਵਾਲੀ ਸਰਕਾਰ ਅੰਨਦਾਤਾਵਾਂ ਦੀ ਪੂੰਜੀ ਸਾਫ ਕਰਨ ਵਿਚ ਲੱਗੀ ਹੋਈ ਹੈ।
Rahul Gandhi
ਉਹਨਾਂ ਨੇ ਲਿਖਿਆ, ‘ਅਪਣੇ ਸੂਟ-ਬੂਟ ਵਾਲੇ ਦੋਸਤਾਂ ਦਾ 875000 ਕਰੋੜ ਕਰਜ਼ ਮੁਆਫ ਕਰਨ ਵਾਲੀ ਮੋਦੀ ਸਰਕਾਰ ਅੰਨਦਾਤਾਵਾਂ ਦੀ ਪੂੰਜੀ ਸਾਫ ਕਰਨ ਵਿਚ ਲੱਗੀ ਹੈ’। ਇਸ ਨਾਲ ਉਹਨਾਂ ਨੇ ਇਕ ਵੀਡੀਓ ਵੀ ਸ਼ੇਅਰ ਕੀਤੀ। ਇਸ ਤੋਂ ਪਹਿਲਾਂ ਕਿਸਾਨਾਂ ਦਾ ਸਮਰਥਨ ਕਰਨ ਲਈ ਰਾਹੁਲ ਗਾਂਧੀ ਦੀ ਅਗਵਾਈ ਵਿਚ ਬੀਤੇ ਦਿਨੀਂ ਕਾਂਗਰਸ ਨੇ ਦਿੱਲੀ ਵਿਖੇ ਸੱਤਿਆਗ੍ਰਹਿ ਮਾਰਚ ਕੱਢਿਆ ਸੀ।
अपने सूट-बूट वाले दोस्तों का 875000 करोड़ क़र्ज़ माफ़ करने वाली मोदी सरकार अन्नदाताओं की पूंजी साफ़ करने में लगी है। pic.twitter.com/p6qL0bifQW
— Rahul Gandhi (@RahulGandhi) January 18, 2021
ਇਸ ਦੌਰਾਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਉਹਨਾਂ ਕਿਹਾ ਸੀ ਕਿ ਉਹਨਾਂ ਦੀ ਪਾਰਟੀ ਤਿੰਨਾਂ ਕਾਨੂੰਨਾਂ ਦੇ ਵਾਪਸ ਲੈਣ ਤੱਕ ਪਿੱਛੇ ਨਹੀਂ ਹਟੇਗੀ । ਉਪ ਰਾਜਪਾਲ ਦੀ ਰਿਹਾਇਸ਼ ਦੇ ਨੇੜੇ ਹੋਏ ਕਾਂਗਰਸ ਦੇ ਵਿਰੋਧ ਪ੍ਰਦਰਸ਼ਨਾਂ ਵਿਚ ਸ਼ਾਮਲ ਰਾਹੁਲ ਗਾਂਧੀ ਨੇ ਕਿਹਾ ਸੀ,“ਕੁਝ ਸਾਲ ਪਹਿਲਾਂ ਕੇਂਦਰ ਸਰਕਾਰ ਨੇ ਭੂਮੀ ਗ੍ਰਹਿਣ ਬਿੱਲ ਰਾਹੀਂ ਕਿਸਾਨਾਂ ਦੀ ਜ਼ਮੀਨ ਖੋਹਣ ਦੀ ਕੋਸ਼ਿਸ਼ ਕੀਤੀ ਸੀ ਕਾਂਗਰਸ ਨੇ ਇਸ ਨੂੰ ਰੋਕ ਲਿਆ। ਭਾਜਪਾ ਇਕ ਵਾਰ ਫਿਰ ਕਿਸਾਨਾਂ ‘ਤੇ ਹਮਲਾ ਕਰ ਰਹੀ ਹੈ।
Rahul Gandhi and Priyanka Gandhi
ਇਹ ਤਿੰਨੋਂ ਕਾਨੂੰਨ ਕਿਸਾਨਾਂ ਦੀ ਮਦਦ ਕਰਨ ਲਈ ਨਹੀਂ,ਬਲਕਿ ਉਹਨਾਂ ਨੂੰ ਖਤਮ ਕਰਨ ਲਈ ਹਨ । ਸਰਕਾਰ ਕੁਝ ਸਨਅਤਕਾਰਾਂ ਨੂੰ ਲਾਭ ਪਹੁੰਚਾਉਣਾ ਚਾਹੁੰਦੀ ਹੈ। ”ਕਾਂਗਰਸ ਆਗੂ ਨੇ ਕਿਹਾ ਸੀ , ਕਾਂਗਰਸ ਕਿਸਾਨਾਂ ਦੇ ਨਾਲ ਖੜ੍ਹੀ ਹੈ । ਸਰਕਾਰ ਨੂੰ ਇਹ ਤਿੰਨ ਕਾਨੂੰਨ ਵਾਪਸ ਲੈਣੇ ਪੈਣਗੇ । ਜਦੋਂ ਤੱਕ ਸਰਕਾਰ ਇਹਨਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਕਾਂਗਰਸ ਪਿੱਛੇ ਨਹੀਂ ਹਟੇਗੀ।