
ਮੈਂ ਆਮ ਆਦਮੀ ਪਾਰਟੀ ਅਤੇ ਸਮੂਹ ਪੰਜਾਬ ਦੇ ਵਾਸੀਆਂ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ -ਭਗਵੰਤ ਮਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਉਮੀਦਵਾਰ ਐਲਾਨ ਕਰਨ ਤੋਂ ਬਾਅਦ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ।
I am sure Bhagwant will bring back the smile on the face of every Punjabi - Kejriwal
ਕੇਜਰੀਵਾਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ,''ਮੈਂ ਸਰਦਾਰ ਭਗਵੰਤ ਮਾਨ ਨੂੰ ਪੰਜਾਬ ਵਿੱਚ 'ਆਪ' ਦਾ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ 'ਤੇ ਵਧਾਈ ਦਿੰਦਾ ਹਾਂ। ਪੂਰਾ ਪੰਜਾਬ 'ਆਪ' ਵੱਲ ਉਮੀਦ ਲਗਾ ਕੇ ਦੇਖ ਰਿਹਾ ਹੈ। ਇਹ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਮੈਨੂੰ ਯਕੀਨ ਹੈ ਕਿ ਭਗਵੰਤ ਹਰ ਪੰਜਾਬੀ ਦੇ ਚਿਹਰੇ 'ਤੇ ਮੁਸਕੁਰਾਹਟ ਵਾਪਸ ਲਿਆਵੇਗਾ।''
I am sure Bhagwant will bring back the smile on the face of every Punjabi - Kejriwal
ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਇਸ ਦਾ ਫ਼ੈਸਲਾ ਜਨਤਕ ਵੋਟਿੰਗ ਦੁਆਰਾ ਲਿਆ ਗਿਆ ਹੈ।ਉਧਰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਮੁੱਖ ਮੰਤਰੀ ਚਿਹਰੇ ਲਈ ਉਨ੍ਹਾਂ ਦਾ ਨਾਮ ਐਲਾਨ ਕਰਨ 'ਤੇ ਪਾਰਟੀ ਅਤੇ ਪੰਜਾਬ ਦੇ ਵਾਸੀਆਂ ਦਾ ਧੰਨਵਾਦ ਕੀਤਾ ਹੈ।
I am sure Bhagwant will bring back the smile on the face of every Punjabi - Kejriwal
ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ, “ਮੈਂ ਆਮ ਆਦਮੀ ਪਾਰਟੀ ਅਤੇ ਸਮੂਹ ਪੰਜਾਬ ਦੇ ਵਾਸੀਆਂ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ। ਮੈਂ ਸੁਨਿਹਰਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਇਹ ਜ਼ਿੰਮੇਵਾਰੀ ਆਪਣੀ ਤਨਦੇਹੀ ਨਾਲ ਨਿਵਾਵਾਂਗਾ। ਇਨਕਲਾਬ ਜ਼ਿੰਦਾਬਾਦ।”