
ਰਾਹੁਲ ਗਾਂਧੀ ਨੇ ਕੀਤਾ ਟਵੀਟ
ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਦੇਸ਼ ਵਿਚ ਕਈ ਲੋਕ ਬੇਰੁਜ਼ਗਾਰ ਹੋ ਗਏ। ਇਸ ਦੌਰਾਨ ਨੌਜਵਾਨਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੇਰੁਜ਼ਗਾਰੀ ਦੇ ਮੁੱਦੇ ’ਤੇ ਕੇਂਦਰ ਸਰਕਾਰ ਖਿਲਾਫ਼ ਹਮਲਾ ਬੋਲਿਆ ਹੈ।
Rahul Gandhi
ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ, ‘ਤੁਹਾਡੀ ਨੌਕਰੀ ਗਈ ਅਤੇ ਈਪੀਐਫ ਅਕਾਊਂਟ ਬੰਦ ਕਰਨਾ ਪਿਆ। ਕੇਂਦਰ ਸਰਕਾਰ ਦੇ ਰੁਜ਼ਗਾਰ ਮਿਟਾਓ ਅਭਿਆਨ ਦੀ ਇਕ ਹੋਰ ਪ੍ਰਾਪਤੀ!’। ਟਵੀਟ ਦੇ ਨਾਲ ਰਾਹੁਲ ਗਾਂਧੀ ਨੇ ਇਕ ਖ਼ਬਰ ਦੀ ਫੋਟੋ ਵੀ ਸ਼ੇਅਰ ਕੀਤੀ, ਜਿਸ ਵਿਚ ਲਿਖਿਆ ਗਿਆ ਸੀ, ‘ਕੋਰੋਨਾ ਮਹਾਂਮਾਰੀ ਵਿਚ ਲੱਖਾਂ ਕਰਮਚਾਰੀਆਂ ਦੀਆਂ ਨੌਕਰੀਆਂ ਗਈਆਂ! 9 ਮਹੀਨਿਆਂ ਵਿਚ 71 ਲੱਖ ਈਪੀਐਫ ਖਾਤੇ ਬੰਦ’।
Farmers Protest
ਦੱਸ ਦਈਏ ਕਿ ਰਾਹੁਲ ਗਾਂਧੀ ਕੋਰੋਨਾ ਮਹਾਂਮਾਰੀ, ਬੇਰੁਜ਼ਗਾਰੀ ਤੋਂ ਇਲਾਵਾ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਵੀ ਸਰਕਾਰ ਖਿਲਾਫ ਹਮਲਾ ਬੋਲ ਰਹੇ ਹਨ। ਬੀਤੇ ਦਿਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਨਾ ਡਰਾਂਗੇ, ਨਾ ਝੁਕਾਂਗੇ। ਅੱਤਿਆਚਾਰ ਦਾ ਸਾਹਮਣਾ, ਸੱਤਿਆਗ੍ਰਹਿ ਨਾਲ ਕਰਾਂਗੇ। ਤਿੰਨੋਂ ਖੇਤੀ ਵਿਰੋਧੀ ਕਾਨੂੰਨ ਵਾਪਸ ਲੈਣੇ ਹੀ ਹੋਣਗੇ!’
Unemployment
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਇਕ ਟਵੀਟ ਵਿਚ ਕਿਹਾ ਸੀ ਕਿ ਪੜ੍ਹੇ-ਲਿਖੇ ਨੌਜਵਾਨ ਨੌਕਰੀ ਲਈ ਭਟਕ ਰਹੇ ਹਨ। ਅਜਿਹਾ ਲੱਗ ਰਿਹਾ ਹੈ ਕਿ ਸਰਕਾਰ ਪੜ੍ਹੇ ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਸਜ਼ਾ ਦੇ ਰਹੀ ਹੈ।