
Pritpal Baliwal responded to Partap Bajwa's post : ਪੰਜਾਬ ਕਾਂਗਰਸ ਦੀ ਮੀਟਿੰਗ ਦਿੱਲੀ ’ਚ ਕਰਨ ’ਤੇ ਉਠਾਏ ਸਵਾਲ
Pritpal Singh Baliwal responded to Partap Bajwa's post Latest News in Punjabi : ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲਿਆਵਲ ਨੇ ਪ੍ਰਤਾਪ ਸਿੰਘ ਬਾਜਵਾ ਦੀ ਪੋਸਟ ਦਾ ਜਵਾਬ ਦਿਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ਦੇ ਐਕਸ ’ਤੇ ਪੰਜਾਬ ਕਾਂਗਰਸ ਦੀ ਮੀਟਿੰਗ ਦਿੱਲੀ ’ਚ ਕਰਨ ’ਤੇ ਸਵਾਲ ਉਠਾਏ ਹਨ।
ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੀ ਮੀਟਿੰਗ ਕੁੱਝ ਦਿਨ ਪਹਿਲਾਂ ਦਿੱਲੀ ਵਿਚ ਹੋਈ ਸੀ। ਜਿਸ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਂਗਰਸ ਦੇ ਹੋਰ ਵੱਡੇ ਨੇਤਾ ਤੇ ਵਿਧਾਇਕ ਸ਼ਾਮਲ ਸਨ। ਇਸ ਮੀਟਿੰਗ ਦੀ ਪੋਸਟ ਪ੍ਰਤਾਪ ਸਿੰਘ ਬਾਜਵਾ ਵਲੋਂ ਉਨ੍ਹਾਂ ਦੇ ਸੋਸ਼ਲ ਮੀਡੀਆ ਦੇ ਐਕਸ ’ਤੇ ਸਾਂਝੀ ਕੀਤੀ ਗਈ ਸੀ।
ਦਿੱਲੀ ਵਿਚ ਹੋਈ ਮੀਟਿੰਗ ਦੀ ਇਸ ਪੋਸਟ ’ਤੇ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲਿਆਵਲ ਨੇ ਪ੍ਰਤਾਪ ਸਿੰਘ ਬਾਜਵਾ ’ਤੇ ਤੰਜ ਕਸਿਆ ਹੈ। ਉਨ੍ਹਾਂ ਕਿਹਾ ਕਿ, ਪੰਜਾਬ ਕਾਂਗਰਸ ਦੀ ਮੀਟਿੰਗ ਜ਼ਿਆਦਾਤਰ ਚੰਡੀਗੜ੍ਹ ’ਚ ਹੁੰਦੀ ਆਈ ਹੈ। ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ’ਤੇ ਵੀ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਤੁਸੀਂ 5,000 ਦੀ ਹਵਾਈ ਜਹਾਜ਼ ਦੀ ਟਿਕਟ ਭੁਪੇਸ਼ ਬਘੇਲ ਨੂੰ ਸਪਾਂਸਰ ਕਰ ਦਿੰਦੇ।