
ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਸੋਮਵਾਰ ਨੂੰ ਸਿੱਖਿਆ, ਨੌਕਰੀਆਂ ਅਤੇ ਸਿਆਸੀ ਪ੍ਰਤੀਨਿਧਤਾ ’ਚ ਓ.ਬੀ.ਸੀ. ਲਈ 42 ਫ਼ੀ ਸਦੀ ਰਾਖਵਾਂਕਰਨ ਦਾ ਐਲਾਨ ਕੀਤਾ
ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤੇਲੰਗਾਨਾ ’ਚ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਲਈ 42 ਫੀ ਸਦੀ ਰਾਖਵਾਂਕਰਨ ਦੇ ਐਲਾਨ ਨੂੰ ਕ੍ਰਾਂਤੀਕਾਰੀ ਕਦਮ ਕਰਾਰ ਦਿਤਾ ਅਤੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ਼ਾਸਿਤ ਸੂਬੇ ਨੇ ਰਾਹ ਵਿਖਾਇਆ ਹੈ ਅਤੇ ਇਹ ਪੂਰੇ ਦੇਸ਼ ਦੀ ਜ਼ਰੂਰਤ ਹੈ। ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਸੋਮਵਾਰ ਨੂੰ ਸਿੱਖਿਆ, ਨੌਕਰੀਆਂ ਅਤੇ ਸਿਆਸੀ ਪ੍ਰਤੀਨਿਧਤਾ ’ਚ ਓ.ਬੀ.ਸੀ. ਲਈ 42 ਫ਼ੀ ਸਦੀ ਰਾਖਵਾਂਕਰਨ ਦਾ ਐਲਾਨ ਕੀਤਾ। ਰਾਹੁਲ ਗਾਂਧੀ ਨੇ ਇਕ ਪੋਸਟ ’ਚ ਕਿਹਾ, ‘‘ਕਾਂਗਰਸ ਸਰਕਾਰ ਨੇ ਤੇਲੰਗਾਨਾ ’ਚ ਓ.ਬੀ.ਸੀ. ਕੋਟਾ ਵਧਾਉਣ ਦਾ ਅਪਣਾ ਵਾਅਦਾ ਪੂਰਾ ਕੀਤਾ ਹੈ। ਸੂਬੇ ’ਚ ਵਿਗਿਆਨਕ ਜਾਤੀ ਮਰਦਮਸ਼ੁਮਾਰੀ ਤੋਂ ਪ੍ਰਾਪਤ ਓ.ਬੀ.ਸੀ. ਦੀ ਅਸਲ ਗਿਣਤੀ ਨੂੰ ਮਨਜ਼ੂਰ ਕਰ ਲਿਆ ਗਿਆ ਅਤੇ ਸਿੱਖਿਆ, ਰੁਜ਼ਗਾਰ ਅਤੇ ਰਾਜਨੀਤੀ ’ਚ ਉਨ੍ਹਾਂ ਦੀ ਬਰਾਬਰ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਵਿਧਾਨ ਸਭਾ ’ਚ 42 ਫ਼ੀ ਸਦੀ ਰਾਖਵਾਂਕਰਨ ਲਈ ਇਕ ਬਿਲ ਪਾਸ ਕੀਤਾ ਗਿਆ।’’ ਉਨ੍ਹਾਂ ਕਿਹਾ ਕਿ ਇਹ ਸੱਚਮੁੱਚ ਸਮਾਜਕ ਨਿਆਂ ਵਲ ਇਕ ਕ੍ਰਾਂਤੀਕਾਰੀ ਕਦਮ ਹੈ ਜਿਸ ਨਾਲ ਸੂਬੇ ਵਿਚ 50 ਫੀ ਸਦੀ ਰਾਖਵਾਂਕਰਨ ਦੀ ਕੰਧ ਵੀ ਢਾਹ ਦਿਤੀ ਗਈ ਹੈ।
ਰਾਹੁਲ ਗਾਂਧੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ : ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਾਲ ਮੁਲਾਕਾਤ ਕੀਤੀ ਅਤੇ ਦੋਹਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ਅਤੇ ਗਲੋਬਲ ਚੁਨੌਤੀਆਂ ’ਤੇ ਚਰਚਾ ਕੀਤੀ। ਲਕਸਨ ਭਾਰਤ ਦੇ ਅਧਿਕਾਰਤ ਦੌਰੇ ’ਤੇ ਹਨ। ਗਾਂਧੀ ਨੇ ਅਪਣੇ ਵਟਸਐਪ ਚੈਨਲ ’ਤੇ ਮੀਟਿੰਗ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਰਾਹੁਲ ਨੇ ਕਿਹਾ, ‘‘ਅੱਜ ਮੈਨੂੰ ਨਵੀਂ ਦਿੱਲੀ ’ਚ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਕ੍ਰਿਸਟੋਫਰ ਲਕਸਨ ਨਾਲ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਅਸੀਂ ਅਪਣੀਆਂ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ, ਗਲੋਬਲ ਚੁਨੌਤੀ ਆਂ ਅਤੇ ਸਾਡੇ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਮੌਕਿਆਂ ਬਾਰੇ ਸਾਰਥਕ ਵਿਚਾਰ-ਵਟਾਂਦਰੇ ਕੀਤੇ।’’