Lok Sabha Elections: ਨਵਜੋਤ ਸਿੱਧੂ ਨੇ ਪਟਿਆਲਾ ਵਿਖੇ ਕਰੀਬੀਆਂ ਨਾਲ ਕੀਤੀ ਅਹਿਮ ਮੀਟਿੰਗ
Published : Apr 18, 2024, 4:09 pm IST
Updated : Apr 18, 2024, 5:23 pm IST
SHARE ARTICLE
Navjot Sidhu
Navjot Sidhu

ਸ਼ਮਸ਼ੇਰ ਸਿੰਘ ਦੂਲੋਂ, ਸੁਰਜੀਤ ਧੀਮਾਨ, ਜਗਦੇਵ ਕਮਾਲੂ, ਮਹੇਸ਼ਇੰਦਰ ਸਿੰਘ, ਨਾਜਰ ਸਿੰਘ ਮਾਨਸ਼ਾਹੀਆ ਸ਼ਾਮਲ ਹਨ।

Lok Sabha Elections: ਲੋਕ ਸਭਾ ਚੋਣਾਂ ਵਿਚਾਲੇ ਨਵਜੋਤ ਸਿੱਧੂ ਇਕ ਵਾਰ ਫਿਰ ਤੋਂ ਸਿਆਸਤ ਵਿਚ ਸਰਗਰਮ ਹੋਏ ਹਨ। ਇਨ੍ਹੀਂ ਦਿਨੀਂ ਆਈਪੀਐਲ ਵਿਚ ਕੁਮੈਂਟਰੀ ਕਰ ਰਹੇ ਨਵਜੋਤ ਸਿੱਧੂ ਨੇ ਅਪਣੀ ਪਟਿਆਲਾ ਰਿਹਾਇਸ਼ ਵਿਖੇ ਅਪਣੇ ਕਰੀਬੀਆਂ ਨਾਲ ਬੈਠਕ ਕੀਤੀ। ਇਸ ਵਿਚ ਸ਼ਮਸ਼ੇਰ ਸਿੰਘ ਦੂਲੋਂ, ਸੁਰਜੀਤ ਧੀਮਾਨ, ਜਗਦੇਵ ਕਮਾਲੂ, ਮਹੇਸ਼ਇੰਦਰ ਸਿੰਘ, ਨਾਜਰ ਸਿੰਘ ਮਾਨਸ਼ਾਹੀਆ ਸ਼ਾਮਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਨੂੰ ਲੈ ਕੇ ਹੀ ਸਿੱਧੂ ਨੇ ਸੀਨੀਅਰ ਆਗੂਆਂ ਨਾਲ ਗੱਲਬਾਤ ਕੀਤੀ ਹੈ।

ਦੱਸ ਦੇਈਏ ਕਿ ਜਦੋਂ ਤੋਂ ਨਵਜੋਤ ਸਿੱਧੂ ਨੇ ਆਈਪੀਐਲ ਵਿਚ ਕੁਮੈਂਟਰੀ ਸ਼ੁਰੂ ਕੀਤੀ ਹੈ, ਉਹ ਸਿਆਸੀ ਤੌਰ ’ਤੇ ਜ਼ਿਆਦਾ ਸਰਗਰਮ ਨਹੀਂ ਸਨ। ਨਵਜੋਤ ਸਿੱਧੂ ਨੇ ਲੋਕ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿਤਾ ਸੀ। ਇਸ ਦੌਰਾਨ ਉਨ੍ਹਾਂ ਨੇ ਡਾ. ਨਵਜੋਤ ਕੌਰ ਸਿੱਧੂ ਦੀ ਸਿਹਤ ਦਾ ਹਵਾਲਾ ਦਿਤਾ ਸੀ। ਇਨ੍ਹੀਂ ਦਿਨੀਂ ਕਾਂਗਰਸ ਵਲੋਂ ਕੀਤੀ ਜਾ ਰਹੀ ਚੋਣ ਮੁਹਿੰਮ ਵਿਚ ਵੀ ਨਵਜੋਤ ਸਿੱਧੂ ਸ਼ਾਮਲ ਨਹੀਂ ਹੋ ਰਹੇ ਹਨ ਅਤੇ ਨਾ ਹੀ ਉਨ੍ਹਾਂ ਨੇ ਕਿਸੇ ਪਾਰਟੀ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕੀਤਾ ਹੈ।

(For more Punjabi news apart from Navjot Sidhu meeting with congress leaders, stay tuned to Rozana Spokesman)

 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement