ਮੀਂਹ ਨੇ ਕੈਪਟਨ ਅਤੇ ਬਾਦਲਾਂ ਦੇ 'ਵਿਕਾਸ' ਦੀ ਪੋਲ ਖੋਲ੍ਹੀ : ਹਰਪਾਲ ਚੀਮਾ
Published : Jul 18, 2019, 6:51 pm IST
Updated : Jul 18, 2019, 6:51 pm IST
SHARE ARTICLE
Floods have exposed Badal and Captain Amrinder Singh governments: Harpal Cheema
Floods have exposed Badal and Captain Amrinder Singh governments: Harpal Cheema

ਫ਼ਸਲਾਂ ਅਤੇ ਹੋਰ ਨੁਕਸਾਨ ਦੀ ਪੂਰਤੀ ਲਈ 100 ਫ਼ੀਸਦੀ ਮੁਆਵਜ਼ੇ ਦੀ ਕੀਤੀ ਮੰਗ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਂਹ ਨਾਲ ਸੂਬੇ ਭਰ 'ਚ ਹੋ ਰਹੇ ਭਾਰੀ ਨੁਕਸਾਨ ਲਈ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ 2-3 ਦਿਨ ਦੇ ਮੀਂਹ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੇ ਪਿਛਲੇ 20 ਸਾਲਾਂ 'ਚ ਕੀਤੇ 'ਵਿਕਾਸ' ਦੀ ਪੋਲ ਖੋਲ੍ਹ ਦਿੱਤੀ ਹੈ।

Harpal Singh CheemaHarpal Singh Cheema

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਬਰਸਾਤ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ 'ਚ ਸਿੰਚਾਈ ਪ੍ਰਬੰਧਨ ਵਾਂਗ ਡਰੇਨ (ਨਿਕਾਸੀ) ਪ੍ਰਬੰਧਨ ਵੀ ਢਹਿ-ਢੇਰੀ ਹੋ ਚੁੱਕਿਆ ਹੈ, ਕੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਪੀੜਤ ਲੋਕਾਂ ਨੂੰ ਦੱਸਣਗੇ ਕਿ ਮਾਨਸੂਨ ਤੋਂ ਪਹਿਲਾਂ ਸੂਬੇ ਦੇ ਬਰਸਾਤੀ ਅਤੇ ਨਿਕਾਸੀ ਨਾਲਿਆਂ ਦੀ ਸਾਫ਼-ਸਫ਼ਾਈ ਲਈ ਰੱਖਿਆ ਜਾਂਦਾ ਕਰੋੜਾਂ ਰੁਪਏ ਦਾ ਬਜਟ ਕਿੱਥੇ ਖ਼ਰਚ ਹੁੰਦਾ ਹੈ।

RainRain

ਚੀਮਾ ਨੇ ਕਿਹਾ ਕਿ ਹਰ ਸਾਲ ਹਜ਼ਾਰਾਂ ਏਕੜ ਫ਼ਸਲ ਬਰਬਾਦ ਕਰਨ ਵਾਲੀ ਘੱਗਰ ਨਦੀ ਨੂੰ 'ਚਾਇਨਲਾਇਜ' ਕਰਨ ਦਾ ਪ੍ਰਾਜੈਕਟ ਦਹਾਕਿਆਂ ਤੋਂ ਲਟਕਿਆ ਹੋਇਆ ਹੈ, ਕੀ ਸੂਬਾ ਅਤੇ ਕੇਂਦਰ ਸਰਕਾਰਾਂ ਸਪਸ਼ਟ ਕਰਨਗੀਆਂ ਕਿ ਇਹ ਪ੍ਰਾਜੈਕਟ ਪੂਰਾ ਕਰਨ ਦੀ ਜ਼ਿੰਮੇਵਾਰੀ ਕਿਸ ਗੁਆਂਢੀ ਮੁਲਕ ਦੀ ਹੈ? ਚੀਮਾ ਨੇ ਕਿਹਾ ਕਿ ਘੱਗਰ ਦੇ ਮੁੱਦੇ 'ਤੇ ਅਕਾਲੀਆਂ ਅਤੇ ਕਾਂਗਰਸੀਆਂ ਨੇ ਵੋਟਾਂ ਦੀ ਸਿਆਸਤ ਤੇ ਲੋਕਾਂ ਨੂੰ ਗੁਮਰਾਹ ਕਰਨ ਤੋਂ ਇਲਾਵਾ ਕੁੱਝ ਨਹੀਂ ਕੀਤਾ।

RainRain

ਚੀਮਾ ਨੇ ਬਾਦਲਾਂ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ 10 ਸਾਲਾਂ ਦੇ ਮਾਫ਼ੀਆ ਰਾਜ ਦੌਰਾਨ ਜਿਸ ਬਠਿੰਡਾ ਸ਼ਹਿਰ ਨੂੰ ਬਾਦਲ ਸੂਬੇ ਭਰ 'ਚ ਵਿਕਾਸ ਮਾਡਲ ਸਿਟੀ ਵਜੋਂ ਪ੍ਰਚਾਰਦੇ ਸਨ, ਇਸ ਮੀਂਹ ਨੇ ਬਾਦਲਾਂ ਦੇ ਇਸ ਵਿਕਸਤ ਸ਼ਹਿਰ ਦੀ ਹਕੀਕਤ ਦਿਖਾ ਦਿੱਤੀ ਹੈ। ਚੀਮਾ ਨੇ ਪਟਿਆਲਾ, ਮਾਨਸਾ, ਸੰਗਰੂਰ, ਬਠਿੰਡਾ, ਬਰਨਾਲਾ ਅਤੇ ਮੋਗਾ ਜ਼ਿਲ੍ਹਿਆਂ ਸਮੇਤ ਸਮੁੱਚੇ ਪੰਜਾਬ 'ਚ ਮੀਂਹ ਨਾਲ ਫ਼ਸਲਾਂ, ਟਿਊਬਵੈੱਲਾਂ, ਮਸ਼ੀਨਰੀ, ਘਰਾਂ ਅਤੇ ਡੰਗਰ ਪਸ਼ੂਆਂ ਦੇ ਨੁਕਸਾਨ ਨੂੰ ਆਂਕਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਨੁਕਸਾਨ ਪੂਰਤੀ ਲਈ 100 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement