ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਲਈ ਬੇਹੱਦ ਭਾਰੀ ਪਿਆ ਕਾਂਗਰਸ ਦਾ ਕੁਰਸੀ ਕਾਟੋ-ਕਲੇਸ਼-ਭਗਵੰਤ ਮਾਨ
Published : Jul 18, 2021, 4:31 pm IST
Updated : Jul 18, 2021, 4:31 pm IST
SHARE ARTICLE
Bhagwant Manna and Captain Amarinder Singh
Bhagwant Manna and Captain Amarinder Singh

'ਕਾਂਗਰਸੀਆਂ ਲਈ ਕੁਰਸੀ 'ਤੇ ਕਬਜ਼ਾ ਹੀ ਮੁੱਖ ਮੁੱਦਾ'

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਸੱਤਾਧਾਰੀ ਕਾਂਗਰਸ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਿਰਫ਼ ਕੁਰਸੀ ਲਈ ਚੱਲ ਰਹੇ ਕਾਂਗਰਸੀ ਕਾਟੋ-ਕਲੇਸ਼ ਨੇ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦਾ ਵੱਡਾ ਨੁਕਸਾਨ ਕੀਤਾ ਹੈ, ਹੁਣ ਆਗਾਮੀ ਚੋਣਾਂ 'ਚ ਕਾਂਗਰਸ ਨੂੰ ਇਸ ਦੀ ਵਿਆਜ ਸਮੇਤ ਕੀਮਤ ਚੁਕਾਉਣੀ ਪਵੇਗੀ।

Bhagwant MannBhagwant Mann

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਸਾਰੇ ਵੱਡੇ-ਛੋਟੇ ਆਗੂਆਂ ਲਈ ਕੁਰਸੀ 'ਤੇ ਕਬਜ਼ਾ ਹੀ ਇੱਕ ਮਾਤਰ ਏਜੰਡਾ ਹੈ। ਕੋਈ ਕੁਰਸੀ ਬਚਾਉਣ ਲਈ ਲੜ ਰਿਹਾ ਹੈ ਅਤੇ ਕੋਈ ਕੁਰਸੀ ਖੋਹਣ ਲਈ ਤਤਪਰ ਹੈ। ਕੁਰਸੀ ਦੀ ਇਸ ਭੁੱਖ ਨੇ ਜਿੱਥੇ ਪੰਜਾਬ, ਪੰਜਾਬ ਦੀ ਕਿਸਾਨੀ, ਜਵਾਨੀ, ਵਪਾਰ-ਕਾਰੋਬਾਰ, ਮਹਿਲਾਵਾਂ-ਬਜ਼ੁਰਗਾਂ, ਸਕੂਲਾਂ, ਸਿਹਤ ਸੇਵਾਵਾਂ, ਅਮਨ-ਕਾਨੂੰਨ ਅਤੇ ਵਿੱਤੀ ਸੰਕਟ ਸਮੇਤ ਪੰਜਾਬੀਅਤ ਨਾਲ ਜੁੜੇ ਮੁੱਦੇ ਰੋਲ ਕੇ ਰੱਖ ਦਿੱਤੇ ਹਨ, ਉੱਥੇ ਕਈ ਵੱਡੇ ਕਾਂਗਰਸੀਆਂ ਦੇ ਮੁਖੌਟੇ ਵੀ ਉਤਾਰ ਦਿੱਤੇ ਹਨ, ਜਿੰਨਾ ਦਾ ਨਿਸ਼ਾਨਾ ਕੁਰਸੀ ਸੀ, ਪਰ ਬਿਆਨਬਾਜ਼ੀ ਪੰਜਾਬ ਦੇ ਨਾਂ 'ਤੇ ਕਰਦੇ ਸਨ।

CM PunjabCM Punjab

ਭਗਵੰਤ ਮਾਨ ਸਵਾਲ ਕੀਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੁੱਚੀ ਕਾਂਗਰਸ ਨੂੰ ਇਸ ਗੱਲ ਦੀ ਭੌਰਾ ਫ਼ਿਕਰ ਹੈ? ਕਿ ਵਿੱਤੀ ਸੰਕਟ ਕਾਰਨ ਪੰਜਾਬ ਯੂਨੀਵਰਸਿਟੀ ਬੰਦ ਹੋਣ ਦੀ ਕਗਾਰ 'ਤੇ ਹੈ ਅਤੇ ਭਾਰੀ ਸਾਜ਼ਿਸ਼ ਤਹਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਕੋਲੋਂ ਪੂਰੀ ਤਰਾਂ ਖੋਹੀ ਜਾ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੀ ਇਸ ਅੰਦਰੂਨੀ ਅੱਗ ਨੂੰ ਜਨਤਾ ਦੇ ਖ਼ੂਨ-ਪਸੀਨੇ ਨਾਲ ਬੁਝਾਉਣ ਦੀਆਂ ਕੋਸ਼ਿਸ਼ ਹੋ ਰਹੀਆਂ ਹਨ।

CM Punjab CM Punjab

ਉਨ੍ਹਾਂ ਪੁੱਛਿਆ ਕਿ ਪਿਛਲੀ ਬਾਦਲ ਸਰਕਾਰ ਵਾਂਗ ਨਿਯਮਾਂ ਨੂੰ ਛਿੱਕੇ ਟੰਗ ਕੇ ਹਰੀਸ਼ ਰਾਵਤ ਸਰਕਾਰੀ ਹੈਲੀਕਾਪਟਰ ਦੀ ਜਿਸ ਤਰਾਂ ਦੁਰਵਰਤੋਂ ਹੋਈ ਹੈ, ਉਹ ਕਾਂਗਰਸ ਜਾਂ 10 ਜਨਪਥ ਦੇ ਪੈਸੇ ਨਾਲ ਨਹੀਂ, ਸਗੋਂ ਪੰਜਾਬ ਦੀ ਜਨਤਾ ਦੇ ਟੈਕਸ ਦੇ ਪੈਸੇ ਨਾਲ ਉੱਡਦਾ ਹੈ, ਇਸੇ ਤਰਾਂ ਕੁਰਸੀ ਖੋਹਣ ਅਤੇ ਬਚਾਉਣ ਦੀ ਰੱਸਾਕਸ਼ੀ ਦੌਰਾਨ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਕਾਰਾਂ ਦੇ ਕਾਫ਼ਲੇ  ਦਿੱਲੀ-ਚੰਡੀਗੜ੍ਹ-ਪਟਿਆਲਾ ਸਿਸਵਾਂ ਫਾਰਮ ਅਤੇ ਫਿਰ ਦਿੱਲੀ-ਚੰਡੀਗੜ੍ਹ ਦੌੜ ਰਹੇ ਹਨ। ਉਨ੍ਹਾਂ ਦਾ ਤੇਲ ਵੀ ਕਾਂਗਰਸੀਆਂ ਦੀਆਂ ਜੇਬਾਂ 'ਚ ਨਹੀਂ ਸਰਕਾਰੀ ਖ਼ਜ਼ਾਨੇ 'ਚੋਂ ਪੈ ਰਿਹਾ ਹੈ।

Bhagwant Mann, Captain Amarinder SinghBhagwant Mann, Captain Amarinder Singh

ਭਗਵੰਤ ਮਾਨ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ 'ਚ ਬਰਗਾੜੀ, ਬੇਰੁਜ਼ਗਾਰੀ, ਬਿਜਲੀ, ਕਿਸਾਨ-ਮਜ਼ਦੂਰ, ਕਰਜ਼ਿਆਂ ਸਮੇਤ ਹਰੇਕ ਨੁਕਤੇ ਜਾਂ ਮੁੱਦੇ 'ਤੇ ਵਾਅਦਾ ਖ਼ਿਲਾਫ਼ੀ ਕਰਨ ਵਾਲੀ ਕਾਂਗਰਸ ਨੂੰ ਪੰਜਾਬ ਦੀ ਜਨਤਾ ਨੇ ਬੁਰੀ ਤਰਾਂ ਸਬਕ ਸਿਖਾਉਣ ਲਈ ਪੂਰਾ ਮਨ ਬਣਾ ਲਿਆ ਹੈ। ਇਹੋ ਕਾਰਨ ਹੈ ਕਿ ਅੱਜ ਕਾਂਗਰਸ ਦੇ ਸਾਰੇ ਛੋਟੇ-ਵੱਡੇ ਨੇਤਾ ਲੋਕਾਂ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement