
ਪਿਛਲੇ ਕੁੱਝ ਸਮੇਂ ਤੋਂ ਸਨ ਬੀਮਾਰ
ਕੇਰਲ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਓਮਨ ਚਾਂਡੀ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ 79 ਸਾਲ ਦੀ ਉਮਰ 'ਚ ਆਖਰੀ ਸਾਹ ਲਏ। ਇਹ ਜਾਣਕਾਰੀ ਕਾਂਗਰਸੀ ਆਗੂ ਦੇ ਬੇਟੇ ਨੇ ਫੇਸਬੁੱਕ ਪੋਸਟ ਰਾਹੀਂ ਸਾਂਝੀ ਕੀਤੀ ਹੈ ਹੈ।
ਦੱਸ ਦੇਈਏ ਕਿ ਸਾਬਕਾ ਮੁਖ ਮੰਤਰੀ ਚਾਂਡੀ ਪਿਛਲੇ ਕੁੱਝ ਸਮੇਂ ਤੋਂ ਬੀਮਾਰ ਸਨ ਅਤੇ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿਖੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਓਮਨ ਚੰਡੀ ਦਾ ਸਿਆਸੀ ਸਫ਼ਰ 5 ਦਹਾਕਿਆਂ ਤੋਂ ਵੱਧ ਚੱਲਿਆ। ਉਹ 27 ਸਾਲ ਦੀ ਉਮਰ ਵਿਚ ਕੇਰਲ ਵਿਧਾਨ ਸਭਾ ਲਈ ਚੁਣੇ ਗਏ ਸਨ ਅਤੇ ਲਗਾਤਾਰ 11 ਚੋਣਾਂ ਜਿੱਤੀਆਂ ਸਨ। ਉਹ 2004-2006 ਅਤੇ 2011-2016 ਤਕ ਕੇਰਲ ਦੇ ਮੁੱਖ ਮੰਤਰੀ ਵੀ ਰਹੇ।
ਇਹ ਵੀ ਪੜ੍ਹੋ: ਤਰਨਤਾਰਨ : BSF ਨੇ ਬਰਾਮਦ ਕੀਤੀ 2.350 ਕਿਲੋ ਹੈਰੋਇਨ
ਲੰਬੀ ਸਿਆਸੀ ਪਾਰੀ ਵਿਚ ਉਹ ਚਾਰ ਵਾਰ ਕੇਰਲ ਸਰਕਾਰ ਵਿਚ ਕੈਬਨਿਟ ਮੰਤਰੀ ਵੀ ਰਹੇ। ਇਸ ਦੇ ਨਾਲ ਹੀ ਉਹ ਚਾਰ ਵਾਰ ਕੇਰਲ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ।
ਕੇਰਲ ਕਾਂਗਰਸ ਦੇ ਪ੍ਰਧਾਨ ਕੇ ਸੁਧਾਕਰਨ ਨੇ ਵੀ ਇਕ ਟਵਿੱਟਰ ਪੋਸਟ ਰਾਹੀਂ ਇਹ ਜਾਣਕਾਰੀ ਦਿਤੀ ਹੈ। ਉਨ੍ਹਾਂ ਲਿਖਿਆ, 'ਪਿਆਰ ਦੀ ਤਾਕਤ ਨਾਲ ਦੁਨੀਆਂ ਨੂੰ ਜਿੱਤਣ ਵਾਲੇ ਰਾਜੇ ਦੀ ਕਹਾਣੀ ਦਾ ਅੰਤ ਹੋ ਗਿਆ ਹੈ। ਅੱਜ ਮੈਂ ਮਹਾਨ ਓਮਨ ਚਾਂਡੀ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਨੇ ਬਹੁਤ ਸਾਰੇ ਲੋਕਾਂ ਦੇ ਜੀਵਨ ਨੂੰ ਪ੍ਰਭਾਵਤ ਕੀਤਾ ਸੀ।''