ਵੱਡੀ ਖ਼ਬਰ: ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ ਅੱਜ, ਹੋ ਸਕਦਾ ਹੈ ਵੱਡਾ ਫੈਸਲਾ
Published : Sep 18, 2021, 9:08 am IST
Updated : Sep 18, 2021, 9:08 am IST
SHARE ARTICLE
Punjab Congress calls legislature party meet
Punjab Congress calls legislature party meet

ਪੰਜਾਬ ਕਾਂਗਰਸ ਵਿਚ ਜਾਰੀ ਅੰਦਰੂਨੀ ਵਿਵਾਦ ਦੇ ਚਲਦਿਆਂ ਅੱਜ ਪੰਜਾਬ ਕਾਂਗਰਸ ਚੰਡੀਗੜ੍ਹ ਵਿਖੇ ਕਾਂਗਰਸ ਵਿਧਾਇਕ ਦਲ ਦੀ ਬੈਠਕ ਬੁਲਾਈ ਗਈ ਹੈ।

ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਵਿਚ ਜਾਰੀ ਅੰਦਰੂਨੀ ਵਿਵਾਦ ਦੇ ਚਲਦਿਆਂ ਅੱਜ ਪੰਜਾਬ ਕਾਂਗਰਸ ਚੰਡੀਗੜ੍ਹ ਵਿਖੇ ਕਾਂਗਰਸ ਵਿਧਾਇਕ ਦਲ ਦੀ ਬੈਠਕ ਬੁਲਾਈ ਗਈ ਹੈ। ਇਸ ਦੀ ਜਾਣਕਾਰੀ ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਦਿੱਤੀ ਹੈ।

Tweet
Tweet

ਹੋਰ ਪੜ੍ਹੋ: ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਸਸਤਾ! 6 ਰਾਜਾਂ ਨੇ ਪੈਟਰੋਲ-ਡੀਜ਼ਲ ਨੂੰ GST ਅਧੀਨ ਲਿਆਉਣ ਦਾ ਕੀਤਾ ਵਿਰੋਧ

ਹਰੀਸ਼ ਰਾਵਤ (Harish Rawat) ਨੇ ਟਵੀਟ ਕੀਤਾ, ‘ਆਲ ਇੰਡੀਆ ਕਾਂਗਰਸ ਕਮੇਟੀ ਨੂੰ ਕਈ ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਇਕ ਦਲ ਦੀ ਤੁਰੰਤ ਮੀਟਿੰਗ ਸੱਦਣ ਲਈ ਕਿਹਾ ਗਿਆ ਸੀ। ਉਸੇ ਤਹਿਤ ਹੁਣ 18 ਸਤੰਬਰ ਨੂੰ ਸ਼ਾਮੀਂ 5 ਵਜੇ ਇਹ ਮੀਟਿੰਗ ਪੰਜਾਬ ਕਾਂਗਰਸ ਦੇ ਦਫ਼ਤਰ ਵਿਚ ਸੱਦੀ ਗਈ ਹੈ। ਸਾਰੇ ਵਿਧਾਇਕਾਂ ਨੂੰ ਬੇਨਤੀ ਹੈ ਕਿ ਮੀਟਿੰਗ ਲਈ ਪਹੁੰਚਣ।"

TweetTweet

ਹੋਰ ਪੜ੍ਹੋ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਬੇਅਦਬੀ ਦਾ ਮਾਮਲਾ: ਸ਼੍ਰੋਮਣੀ ਕਮੇਟੀ ਦੀ ਅਣਗਹਿਲੀ ਕਾਰਨ ਵਾਪਰੀ ਘਟਨਾ!

ਇਸ ਤੋਂ ਕੁਝ ਸਮੇਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਟਵੀਟ ਜ਼ਰੀਏ ਇਸ ਦੀ ਪੁਸ਼ਟੀ ਕੀਤੀ। ਦੱਸ ਦਈਏ ਕਿ ਪੰਜਾਬ ਕਾਂਗਰਸ ਵਿਚ ਉਠ ਰਹੀਆਂ ਬਾਗੀ ਸੁਰਾਂ ਦਾ ਚੋਣਾਂ ਤੋਂ ਪਹਿਲਾਂ ਨੋਟਿਸ ਲੈਂਦੇ ਹੋਏ ਪਹਿਲੀ ਵਾਰ ਕਾਂਗਰਸ ਹਾਈਕਮਾਨ ਨੇ ਵਿਧਾਇਕ ਦਲ ਦੀ ਬੈਠਕ ਸੱਦਣ ਦਾ ਫ਼ੈਸਲਾ ਕੀਤਾ ਹੈ। ਇਸ ਦੌਰਾਨ ਪੰਜਾਬ ਵਿਚ ਮੁੱਖ ਮੰਤਰੀ ਦਾ ਚਿਹਰਾ ਬਦਲਣ ’ਤੇ ਫੈਸਲਾ ਹੋ ਸਕਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement