ਨਵਜੋਤ ਸਿੱਧੂ ਦੇ ਇਸ ਕੰਮ ਨਾਲ ਪੰਜਾਬ ਦੀ ਸਿਆਸਤ ‘ਚ ਆ ਸਕਦੈ ਵੱਡਾ ਭੂਚਾਲ!
Published : Nov 18, 2019, 12:09 pm IST
Updated : Nov 18, 2019, 12:09 pm IST
SHARE ARTICLE
Navjot Sidhu
Navjot Sidhu

ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਕਾਰਨ ਪਿਛਲੇ ਕਈ ਦਿਨਾਂ ਤੋਂ ਕਾਂਗਰਸ ਦੇ ਦਿੱਗਜ਼ ਆਗੂ ਨਵਜੋਤ ਸਿੰਘ ਸਿੱਧੂ ਕਾਫ਼ੀ ਚਰਚਾ ਵਿਚ ਸਨ।

ਚੰਡੀਗੜ੍ਹ: ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਕਾਰਨ ਪਿਛਲੇ ਕਈ ਦਿਨਾਂ ਤੋਂ ਕਾਂਗਰਸ ਦੇ ਦਿੱਗਜ਼ ਆਗੂ ਨਵਜੋਤ ਸਿੰਘ ਸਿੱਧੂ ਕਾਫ਼ੀ ਚਰਚਾ ਵਿਚ ਸਨ। ਹਾਲਾਂਕਿ ਬੀਤੇ ਕਾਫ਼ੀ ਸਮੇਂ ਤੋਂ ਉਹ ਖਾਮੋਸ਼ ਚੱਲ ਰਹੇ ਸੀ ਪਰ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਉਹਨਾਂ ਵੱਲੋਂ ਦਿੱਤੇ ਭਾਸ਼ਣ ਲਈ ਲੋਕਾਂ ਨੇ ਉਹਨਾਂ ਦੀ ਕਾਫ਼ੀ ਸ਼ਲਾਘਾ ਕੀਤੀ ਸੀ। ਇਸੇ ਦੌਰਾਨ ਹੁਣ ਨਵਜੋਤ ਸਿੰਘ ਸਿੱਧੂ ਦੀ ਸਿਆਸਤ ਬਾਰੇ ਕਈ ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਹਨ।

Navjot sidhuNavjot sidhu

ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਦੇ ਮਾਮਲੇ ’ਚ ਜੋ ਸਿੱਧੂ ਦੀ ਭੂਮਿਕਾ ਸਾਹਮਣੇ ਆਈ ਹੈ ਉਸ ਨੂੰ ਲੈ ਕੇ ਕਈ ਪੰਥਕ ਜਥੇਬੰਦੀਆਂ, ਸਿੱਖ ਸੰਸਥਾਵਾਂ ਅਤੇ ਆਮ ਪੰਜਾਬੀ ਉਹਨਾਂ ਦੇ ਕਾਰਜ ਦੀ ਸ਼ਲਾਘਾ ਕਰ ਰਹੇ ਹਨ। ਭਾਵੇਂ ਚੋਣਾਂ ’ਚ ਅਜੇ 2 ਸਾਲ ਦਾ ਸਮਾਂ ਪਿਆ ਹੈ ਪਰ ਕਈ ਲੋਕ ਤਾਂ ਹੁਣ ਤੋਂ ਹੀ ਤਰ੍ਹਾਂ-ਤਰ੍ਹਾਂ ਦੀਆਂ ਭਵਿੱਖਬਾਣੀਆਂ ਕਰਨ ਲੱਗ ਪਏ ਹਨ।

Sukhdev Singh DhindsaSukhdev Singh Dhindsa

ਇਸੇ ਤਰ੍ਹਾਂ ਦੂਜਾ ਚਿਹਰਾ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਹਨ, ਜੋ ਕਿ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਇਕ ਪਾਸੇ ਹੋ ਕੇ ਪੰਜਾਬ ਦੀ ਰਾਜਨੀਤੀ ਨੂੰ ਬੜੀ ਬਰੀਕੀ ਨਾਲ ਦੇਖ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਦੋ ਦਰਜਨ ਦੇ ਕਰੀਬ ਨੇਤਾਵਾਂ ਤੋਂ ਇਲਾਵਾ ਟਕਸਾਲੀ ਅਕਾਲੀ ਨੇਤਾ ਢੀਂਡਸਾ ਨਾਲ ਮੀਟਿੰਗਾਂ ਜਾਂ ਉਨ੍ਹਾਂ ਨਾਲ ਟੈਲੀਫੋਨ ’ਤੇ ਰਾਬਤਾ ਕਾਇਮ ਕਰ ਚੁੱਕੇ ਹਨ।

Navjot SidhuNavjot Sidhu

ਸੂਤਰਾਂ ਨੇ ਦੱਸਿਆ ਕਿ ਢੀਂਡਸਾ ਨੇ ਜਿਸ ਦਿਨ ਰਾਜ ਸਭਾ ਦੀ ਪ੍ਰਤੀਨਿਧਤਾ ਤੋਂ ਅਸਤੀਫਾ ਦਿੱਤਾ ਸੀ, ਉਨ੍ਹਾਂ ਦਿਨਾਂ ਵਿਚ ਉਨ੍ਹਾਂ ਨੂੰ ਟੈਲੀਫੋਨ ਕਰਨ ਵਾਲਿਆਂ ਦੀ ਸੂਚੀ ਬਹੁਤ ਲੰਮੀ ਸੀ। ਇਥੇ ਹੀ ਬਸ ਨਹੀਂ ਢੀਂਡਸਾ ਪੰਜਾਬ ’ਚ ਵੱਡੇ ਕੱਦ ਦੇ ਨੇਤਾ ਹਨ, ਜਿਸ ਤਰੀਕੇ ਨਾਲ ਉਹ ਵੀ ਸਿੱਧੂ ਵਾਂਗ ਖਾਮੋਸ਼ ਬੈਠੇ ਹਨ, ਜੇਕਰ ਇਨ੍ਹਾਂ ਦੋਵਾਂ ਆਗੂਆਂ ਨੇ ਭਵਿੱਖ ਵਿਚ ਰਾਜਸੀ ਅਲਖ ਜਗਾ ਦਿੱਤੀ ਤਾਂ ਫਿਰ ਪੰਜਾਬ ’ਚ ਕਾਂਗਰਸ ਅਤੇ ਅਕਾਲੀ ਦਲ ਦਾ ਫਿਰ ਰੱਬ ਹੀ ਰਾਖਾ ਹੋਵੇਗਾ ਕਿਉਂਕਿ ਇਹ ਦੋਵੇਂ ਵੱਡੇ ਕੱਦ ਦੇ ਨੇਤਾ ਲੋਕਾਂ ਵਿਚ ਆਪਣਾ ਵਿਸ਼ਵਾਸ, ਭਰੋਸਾ ਅਤੇ ਯਕੀਨ ਕਾਇਮ ਰੱਖ ਕੇ ਜੋ ਗੱਲ ਆਖਣਗੇ ਉਸ ’ਤੇ ਪੰਜਾਬੀ ਯਕੀਨ ਕਰ ਸਕਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM

ਚਮਕੀਲਾ ਗੰਦੇ ਗੀਤਾਂ ਕਾਰਨ ਮਰਿਆ, ਪਰ ਬਾਕੀ ਕਿਵੇਂ ਬੱਚ ਗਏ? ਪਾਸ਼ ਦਾ ਕੀ ਕਸੂਰ ਸੀ...

20 Apr 2024 9:49 AM

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM
Advertisement