Lalu Prasad: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਤਾ ਤੋਂ ਲਾਂਭੇ ਕਰੇਗਾ ਇੰਡੀਆ ਗਠਜੋੜ: ਲਾਲੂ ਯਾਦਵ
Published : Dec 18, 2023, 5:28 pm IST
Updated : Dec 18, 2023, 5:28 pm IST
SHARE ARTICLE
INDIA alliance will drive Prime Minister Narendra Modi out of power, says Lalu Prasad
INDIA alliance will drive Prime Minister Narendra Modi out of power, says Lalu Prasad

ਕਿਹਾ, ਅਸੀਂ ਇਕੱਠੇ ਲੜਾਂਗੇ ਅਤੇ ਉਨ੍ਹਾਂ ਨੂੰ ਹਟਾਵਾਂਗੇ

Lalu Prasad: ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਸੋਮਵਾਰ ਨੂੰ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਗਠਜੋੜ ‘ਇੰਡੀਆ’ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਤਾ ਤੋਂ ਲਾਂਭੇ ਕਰ ਦੇਵੇਗਾ।

ਮੰਗਲਵਾਰ ਨੂੰ ਦਿੱਲੀ 'ਚ ਗਠਜੋੜ ਦੀ ਬੈਠਕ 'ਚ ਹਿੱਸਾ ਲੈਣ ਲਈ ਅਪਣੇ ਬੇਟੇ ਅਤੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨਾਲ ਪਟਨਾ ਹਵਾਈ ਅੱਡੇ 'ਤੇ ਪਹੁੰਚੇ ਪ੍ਰਸਾਦ ਨੇ ਪੱਤਰਕਾਰਾਂ ਨੂੰ ਕਿਹਾ ਕਿ ਗਠਜੋੜ ਦੀ ਬੈਠਕ 'ਚ ਸਹਿਯੋਗੀ ਪਾਰਟੀਆਂ ਇਕੱਠੇ ਬੈਠ ਕੇ ਇਸ ਦੇ ਨਤੀਜਿਆਂ 'ਤੇ ਚਰਚਾ ਕਰਨਗੀਆਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਲਈ ਰਣਨੀਤੀ ਤਿਆਰ ਹੋਵੇਗੀ।

ਭਾਰਤੀ ਜਨਤਾ ਪਾਰਟੀ ਵਲੋਂ ਮੋਦੀ ਦੀ ਸੱਤਾ ਵਿਚ ਵਾਪਸੀ ਦੇ ਦਾਅਵਿਆਂ ਬਾਰੇ ਪੁੱਛੇ ਜਾਣ 'ਤੇ ਪ੍ਰਸਾਦ ਨੇ ਗੁੱਸੇ ਭਰੇ ਲਹਿਜ਼ੇ ਵਿਚ ਕਿਹਾ, "ਹਰ ਰੋਜ਼ ਇਹੀ ਪੁੱਛਦਾ ਹਾਂ। ਨਰਿੰਦਰ ਮੋਦੀ ਕੀ ਹੈ?” ਉਨ੍ਹਾਂ ਕਿਹਾ, ''ਇਹ ਇੰਡੀਆ ਗਠਜੋੜ ਦੀ ਮੀਟਿੰਗ ਹੈ। ਅਸੀਂ ਜਾ ਰਹੇ ਹਾਂ। ਅਸੀਂ ਇਕੱਠੇ ਲੜਾਂਗੇ ਅਤੇ ਉਨ੍ਹਾਂ ਨੂੰ ਹਟਾਵਾਂਗੇ।'' ਉਹ 'ਮੋਦੀ ਦੀ ਗਾਰੰਟੀ' ਦੇ ਬਿਆਨ 'ਤੇ ਟਿੱਪਣੀ ਕਰ ਰਹੇ ਸਨ।

ਇਸ ਦੌਰਾਨ ਪ੍ਰਦੇਸ਼ ਭਾਜਪਾ ਪ੍ਰਧਾਨ ਸਮਰਾਟ ਚੌਧਰੀ ਨੇ ਪ੍ਰਸਾਦ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ, "ਲਾਲੂ ਜੀ ਮਜ਼ਾਕ ਕਰ ਰਹੇ ਹਨ। ਉਨ੍ਹਾਂ ਨੇ ਕਿੰਨੀ ਵਾਰ ਚੋਣ ਹਾਰ ਦਾ ਸਵਾਦ ਚੱਖਿਆ ਹੈ। ਉਨ੍ਹਾਂ ਨੂੰ ਬਿਹਾਰ 'ਚ ਅਪਰਾਧੀਆਂ ਨੂੰ ਸੁਰੱਖਿਆ ਦੇਣ ਵਾਲਿਆਂ ਅਤੇ ਭ੍ਰਿਸ਼ਟਾਚਾਰ ਲਈ ਲਈ ਯਾਦ ਕੀਤਾ ਜਾਂਦਾ ਹੈ”।

ਉਨ੍ਹਾਂ ਨੇ ਦੋਸ਼ ਲਗਾਇਆ, “ਰਾਜਦ ਇਸ ਸਮੇਂ ਜਾਇਜ਼ ਤਰੀਕਿਆਂ ਨਾਲ ਨਹੀਂ ਬਲਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਵਿਸ਼ਵਾਸਘਾਤ ਕਾਰਨ ਸੱਤਾ ਵਿਚ ਹੈ। ਜੇਡੀ(ਯੂ) ਅਤੇ ਆਰਜੇਡੀ ਦੋਵਾਂ ਨੂੰ ਬਿਹਾਰ ਦੇ ਲੋਕ ਸਜ਼ਾ ਦੇਣਗੇ”। ਚੌਧਰੀ ਨੇ ਕਿਹਾ ਕਿ ਕੁਮਾਰ ਦੀ ਪਾਰਟੀ ਜਨਤਾ ਦਲ (ਯੂ) ਨੇ ਭਾਜਪਾ ਨਾਲ ਗਠਜੋੜ ਕਰਕੇ ਪਿਛਲੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ, ਪਰ ਉਨ੍ਹਾਂ ਨੇ ਫਤਵੇ ਨਾਲ ਧੋਖਾ ਕੀਤਾ।

(For more news apart from INDIA alliance will drive Prime Minister Narendra Modi out of power, says Lalu Prasad, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement