Lok Sabha Elections: ਭਾਜਪਾ ਚੋਣਾਂ ’ਚ EVM ਦੀ ਬਜਾਏ ਬੈਲਟ ਪੇਪਰਾਂ ਦੀ ਵਰਤੋਂ ਕਰਨ ਤੋਂ ਕਿਉਂ ਝਿਜਕ ਰਹੀ?: ਮੁੱਖ ਮੰਤਰੀ ਮਾਨ
Published : Jan 19, 2024, 9:00 pm IST
Updated : Jan 19, 2024, 9:00 pm IST
SHARE ARTICLE
Bhagwant Mann
Bhagwant Mann

ਕਿਹਾ, ਸਾਡੀ ਪਾਰਟੀ ਦਾ ਸ਼ਬਦ ‘ਗਰੰਟੀ’ ਦੂਜਿਆਂ ਨੇ ਚੋਰੀ ਕਰ ਲਿਆ ਹੈ

Lok Sabha Elections: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਕਰਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਪੁਛਿਆ ਕਿ ਉਹ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਬਜਾਏ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਤੋਂ ਕਿਉਂ ਝਿਜਕ ਰਹੀ ਹੈ।

ਦਖਣੀ ਗੋਆ ਦੇ ਬੇਨੌਲਿਮ ਹਲਕੇ ’ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇਤਾ ਨੇ ਕਿਹਾ ਕਿ ਉਨ੍ਹਾਂ ਨੇ ਸੰਸਦ ’ਚ ਈ.ਵੀ.ਐਮ. ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ, ‘‘ਮੈਂ ਪੁਛਿਆ ਸੀ ਕਿ ਅਜਿਹਾ ਕਿਉਂ ਹੈ ਕਿ ਜਦੋਂ ਵੀ ਕੋਈ ਪਾਰਟੀ ਈ.ਵੀ.ਐਮ. ਦੇ ਵਿਰੁਧ ਬੋਲਦੀ ਹੈ ਤਾਂ ਭਾਜਪਾ ਇਨ੍ਹਾਂ ਮਸ਼ੀਨਾਂ ਦੇ ਸਮਰਥਨ ’ਚ ਆ ਜਾਂਦੀ ਆਉਂਦੀ ਹੈ, ਜੇਕਰ ਉਹ ‘ਮੋਦੀ ਲਹਿਰ’ ’ਚ ਵਿਸ਼ਵਾਸ ਕਰਦੇ ਹਨ ਤਾਂ ਉਹ ਈ.ਵੀ.ਐਮ. ਦਾ ਸਮਰਥਨ ਕਿਉਂ ਕਰਦੇ ਹਨ?’’ ਮਾਨ ਨੇ ਅੱਗੇ ਕਿਹਾ, ‘‘ਇਸ ਦਾ ਮਤਲਬ ਹੈ ਕਿ ਕੁਝ ਤਾਂ ਹੈ... ਨਹੀਂ ਤਾਂ ਉਹ ਈ.ਵੀ.ਐਮ. ਦਾ ਸਮਰਥਨ ਕਿਉਂ ਕਰਨਗੇ ਜੇਕਰ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸਿੱਧੀ ’ਤੇ ਵਿਸ਼ਵਾਸ ਹੈ ਤਾਂ ਉਨ੍ਹਾਂ ਨੂੰ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦਿਓ।’’

ਉਨ੍ਹਾਂ ਦਾਅਵਾ ਕੀਤਾ ਕਿ ਈ.ਵੀ.ਐਮ. ਦੀ ਸਟੀਕਤਾ ਬਾਰੇ ਸ਼ੱਕ ਹੈ। ਉਨ੍ਹਾਂ ਕਿਹਾ, ‘‘ਇਹ ਮੈਂ ਨਹੀਂ ਕਹਿ ਰਿਹਾ ਹਾਂ। ਆਮ ਲੋਕ ਇਹੀ ਕਹਿ ਰਹੇ ਹਨ... ਰੱਬ ਵੇਖ ਰਿਹਾ ਹੈ।’’ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੰਮ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦਾ ਸ਼ਬਦ ‘ਗਰੰਟੀ’ ਦੂਜਿਆਂ ਨੇ ਚੋਰੀ ਕਰ ਲਿਆ ਹੈ। ਉਨ੍ਹਾਂ ਕਿਹਾ, ‘‘ਉਹ (ਸੱਤਾਧਾਰੀ ਲੋਕ) ਸਾਨੂੰ ਧਮਕੀ ਦਿੰਦੇ ਹਨ ਕਿ ਉਹ ਸਾਨੂੰ ਜੇਲ੍ਹ ’ਚ ਸੁੱਟ ਦੇਣਗੇ

ਈ.ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ (ਆਪ ਨੇਤਾਵਾਂ ਵਿਰੁਧ) ਕੋਈ ਸਬੂਤ ਨਹੀਂ ਹੈ ਪਰ ਉਨ੍ਹਾਂ ਨੂੰ (ਕਾਰਵਾਈ ਕਰਨ ਲਈ) ਆਉਣਾ ਪਵੇਗਾ ਕਿਉਂਕਿ ਉਨ੍ਹਾਂ ਨੂੰ ਅਪਣੇ ਆਕਾਵਾਂ ਤੋਂ ਅਜਿਹੇ ਹੁਕਮ ਮਿਲੇ ਹਨ।’’ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ’ਚ ਉਨ੍ਹਾਂ ਦੀ ਸਰਕਾਰ ਲੋਕਾਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਿਛਲੇ 20 ਮਹੀਨਿਆਂ ’ਚ 40,000 ਸਰਕਾਰੀ ਨੌਕਰੀਆਂ ਦਿਤੀਆਂ ਹਨ। ਪੰਜਾਬ ਅਤੇ ਦਿੱਲੀ ’ਚ ਬਿਜਲੀ ਮੁਫਤ ਹੈ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਗਣਤੰਤਰ ਦਿਵਸ ਤਕ ਪੰਜਾਬ ’ਚ ਮੁਹੱਲਾ ਕਲੀਨਿਕਾਂ ਦੀ ਗਿਣਤੀ 800 ਤਕ ਪਹੁੰਚ ਜਾਵੇਗੀ।

(For more Punjabi news apart from Why is BJP govt shying away from using ballot papers instead of EVMs, asks Bhagwant Mann, stay tuned to Rozana Spokesman)

Location: India, Goa, Panaji

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਕੌਣ ਮਾਰੇਗਾ ਬਾਜ਼ੀ? ਚੱਬੇਵਾਲ, ਠੰਢਲ, ਗੋਮਰ ਜਾਂ ਅਨੀਤਾ, ਕੌਣ ਹੈ ਮਜ਼ਬੂਤ ਉਮੀਦਵਾਰ?

29 Apr 2024 11:38 AM

ਕਰਮਜੀਤ ਅਨਮੋਲ ਦੇ ਹੱਕ 'ਚ CM ਮਾਨ ਦੀ ਸਟੇਜ ਤੋਂ ਜ਼ਬਰਦਸਤ ਸਪੀਚ, ਤਾੜੀਆਂ ਨਾਲ ਗੂੰਜਿਆ ਪੰਡਾਲ

29 Apr 2024 11:13 AM

ਰੱਬਾ ਆਹ ਕੀ ਕਰ ‘ਤਾ, ਖੇਡਦਾ ਖੇਡਦਾ ਬਾਥਰੂਮ ਚ ਬਾਲਟੀ ਚ ਡੁੱਬ ਗਿਆ ਮਾਸੂਮ ਪੁੱਤ, ਹੋਈ ਮੌ.ਤ, ਦਾਦੀ ਦਾ ਹਾਲ ਨਹੀਂ ਦੇਖ

29 Apr 2024 10:39 AM

ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦਾ ਕਾਰ ਚਾਲਕ ਨਾਲ ਪੈ ਗਿਆ ਪੰਗਾ.. ਬਹਿਸਬਾਜ਼ੀ ਮਗਰੋਂ ਹੱਥੋਪਾਈ ਤੱਕ ਪੁੱਜੀ ਗੱਲ.......

29 Apr 2024 10:09 AM

Punjab Congress 'ਚ ਹੋਵੇਗਾ ਇੱਕ ਹੋਰ ਧਮਾਕਾ ! ਪਾਰਟੀ ਛੱਡਣ ਦੀ ਤਿਆਰੀ 'ਚ Dalvir Singh Goldy , Social Media..

29 Apr 2024 9:57 AM
Advertisement