‘ਆਪ’ ਨੇ 2027 ਦੀਆਂ ਚੋਣਾਂ ਲਈ ਤਲਬੀਰ ਸਿੰਘ ਗਿੱਲ ਨੂੰ ਮਜੀਠਾ ਹਲਕੇ ਤੋਂ ਉਮੀਦਵਾਰ ਐਲਾਨਿਆ
Published : Jan 19, 2026, 6:24 am IST
Updated : Jan 19, 2026, 6:24 am IST
SHARE ARTICLE
Talbir Singh Gill News
Talbir Singh Gill News

ਸਟੇਜ 'ਤੇ CM ਭਗਵੰਤ ਮਾਨ ਨੇ ਹੱਥ ਖੜ੍ਹਾ ਕਰਕੇ ਸੌਂਪੀ ਮਜੀਠਾ ਹਲਕੇ ਦੀ ਕਮਾਨ

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜੀਠਾ ਵਿਖੇ ਸੂਬਾ ਪਧਰੀ ਸਮਾਗਮ ਦੌਰਾਨ 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਪੰਜਾਬ ਵਿਚ ਖੌਫ਼ ਦਾ ਦੌਰ, ਪਰਚੀ ਦਾ ਦੌਰ (ਜਬਰੀ ਵਸੂਲੀ) ਅਤੇ ਅਕਾਲੀਆਂ ਦੀ ਧੱਕੇਸ਼ਾਹੀ ਦਾ ਦੌਰ ਖ਼ਤਮ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਡਰਾਉਣ-ਧਮਕਾਉਣ ਵਾਲੀ ਸਿਆਸਤ ਨੂੰ ਪੂਰੀ ਤਰ੍ਹਾਂ ਨਾਕਾਰ ਦਿਤਾ ਹੈ ਅਤੇ ਵਿਕਾਸ, ਜਵਾਬਦੇਹੀ ਤੇ ਲੋਕ ਭਲਾਈ ’ਤੇ ਕੇਂਦਰਤ ਮਾਡਲ ਨੂੰ ਅਪਣਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਅਪਣੀਆਂ ਮੁਢਲੀਆਂ ਜ਼ਿੰਮੇਵਾਰੀਆਂ ’ਤੇ ਧਿਆਨ ਕੇਂਦਰਤ ਕਰਨ ਦੀ ਬਜਾਏ ਐਸ.ਜੀ.ਪੀ.ਸੀ. ਮੁਖੀ ਸਿਆਸੀ ਰੈਲੀਆਂ ਦੇ ਪ੍ਰਬੰਧ ਕਰਨ ਵਿਚ ਰੁਝੇ ਹੋਏ ਸਨ। ਉਨ੍ਹਾਂ ਕਿਹਾ ਕਿ ਅਪਣੇ ਆਪ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਸਿਪਾਹੀ ਕਹਿਣ ਦੀ ਬਜਾਏ, ਉਹ ਮਾਣ ਨਾਲ ਅਪਣੇ ਆਪ ਨੂੰ ਸੁਖਬੀਰ ਸਿੰਘ ਬਾਦਲ ਦਾ ਸਿਪਾਹੀ ਕਹਿੰਦੇ ਹਨ।

ਅਜਿਹੇ ਵਿਅਕਤੀ ਤੋਂ ਭਲੇ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ, ਜੋ ਕਿਸੇ ਅਜਿਹੇ ਵਿਅਕਤੀ ਦੀ ਸੇਵਾ ਕਰਨ ’ਤੇ ਮਾਣ ਕਰਦਾ ਹੈ ਜਿਸ ਨੇ ਅਪਣੀਆਂ ਹਰਕਤਾਂ ਨਾਲ ਪੰਜਾਬ ਨੂੰ ਬਰਬਾਦ ਕਰ ਦਿਤਾ ਹੋਵੇ। ਮਜੀਠਾ ਤੋਂ ਇਕ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮਜੀਠਾ ਤੋਂ ‘ਆਪ’ ਆਗੂ ਤਲਬੀਰ ਸਿੰਘ ਗਿੱਲ ‘ਆਪ’ ਦੇ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਮਜੀਠਾ ਦੇ ਲੋਕ ਮੰਗ ਪੱਤਰ ਸੌਂਪਣ ਤੋਂ ਅੱਗੇ ਵਧ ਕੇ ਖ਼ੁਦ ਫ਼ੈਸਲੇ ਲੈਣੇ ਸ਼ੁਰੂ ਕਰ ਦੇਣ।

ਉਨ੍ਹਾਂ ਕਿਹਾ ਕਿ ‘ਆਪ’ ਇਕ ਨਵੀਂ ਸਿਆਸਤ ਦੀ ਨੁਮਾਇੰਦਗੀ ਕਰਦੀ ਹੈ ਜਿਥੇ ਲੋਕ ਸੱਤਾ ਅੱਗੇ ਪਟੀਸ਼ਨਰ ਨਹੀਂ ਹੁੰਦੇ ਸਗੋਂ ਪ੍ਰਸ਼ਾਸਨ ਵਿਚ ਭਾਈਵਾਲ ਬਣਦੇ ਹਨ।  ਉਨ੍ਹਾਂ ਅੱਗੇ ਕਿਹਾ ਕਿ ਅਕਾਲੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਮਾੜੇ ਕੰਮਾਂ ਕਾਰਨ ਹੀ ਸੂਬਾ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ 328 ਸਰੂਪਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਸਾਡਾ ਇਕੋ ਇਕ ਉਦੇਸ਼ ਗੁੰਮ ਹੋਏ ਸਰੂਪਾਂ ਦਾ ਪਤਾ ਲਾਉਣਾ ਹੈ। ਸਾਡਾ ਧਾਰਮਕ ਸੰਸਥਾਵਾਂ ਵਿਚ ਦਖ਼ਲ ਦੇਣ ਦਾ ਕੋਈ ਇਰਾਦਾ ਨਹੀਂ ਹੈ।”ਮੁੱਖ ਮੰਤਰੀ ਨੇ ਚੇਤਾਵਨੀ ਦਿਤੀ ਕਿ ਅਕਾਲੀਆਂ ਦੀ ਸੱਤਾ ਵਿਚ ਵਾਪਸੀ ਦਾ ਭਾਵ ਬੇਅਦਬੀਆਂ ਅਤੇ ਨਿਰਦੋਸ਼ ਲੋਕਾਂ ’ਤੇ ਗੋਲੀਬਾਰੀ ਵਲ ਵਾਪਸੀ ਹੋਵੇਗਾ।

ਉਨ੍ਹਾਂ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਤੋਂ ਬਾਅਦ ਜਨਰਲ ਡਾਇਰ ਨੂੰ ਰਾਤ ਦੇ ਖਾਣੇ ਦੀ ਮੇਜ਼ਬਾਨੀ ਨੂੰ ਸੂਬੇ ਪ੍ਰਤੀ ਵਿਸ਼ਵਾਸਘਾਤ ਦਸਿਆ ਜੋ ਪੰਜਾਬ ਦੇ ਲੋਕ ਕਦੇ ਨਹੀਂ ਭੁੱਲਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਧਾਰਮਕ ਸੰਸਥਾਵਾਂ ਨੂੰ ਗੁਰੂ ਸਾਹਿਬ ਦੀ ਸੇਵਾ ਕਰਨੀ ਚਾਹੀਦੀ ਹੈ, ਨਾ ਕਿ ਕਿਸੇ ਸਿਆਸੀ ਪ੍ਰਵਾਰਾਂ ਦਾ ਪੱਖ ਪੂਰਨਾ  ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਬਿਜਲੀ, ਸੜਕਾਂ ਦਾ ਨਵੀਨੀਕਰਨ ਅਤੇ ਲੋਕ ਪੱਖੀ ਪ੍ਰਸ਼ਾਸਨ ਨੇ ਸੌੜੀ ਰਾਜਨੀਤੀ ਦੀ ਥਾਂ ਲੈ ਲਈ ਹੈ, ਜਿਸ ਨਾਲ ਮਜੀਠੀਆ ਵਿਚ 11.32 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਾਂ ਨਾਲ ਵਿਕਾਸ ਦੇ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ, ਇਹ ਇਲਾਕਾ ਲਗਾਤਾਰ ਡਰ ਹੇਠ ਰਹਿੰਦਾ ਸੀ। ਇਸ ਖੇਤਰ ਦੇ ਖ਼ੁਦ ਨੂੰ ‘ਜਰਨੈਲ’ ਦਸਣ ਵਾਲੇ ਵਿਅਕਤੀ ਨੇ ਆਮ ਲੋਕਾਂ ਵਿਰੁਧ ਝੂਠੇ ਕੇਸਾਂ ਨੂੰ ਹਥਿਆਰ ਵਜੋਂ ਵਰਤਿਆ। ਕਾਂਗਰਸ ਅਤੇ ਅਕਾਲੀ, ਦੋਵਾਂ ਸਰਕਾਰਾਂ ਦੀ ਆਪਸੀ ਮਿਲੀਭੁਗਤ ਨਾਲ ਦਹਿਸ਼ਤ ਭਰੇ ਰਾਜ ਦੀ ਸ਼ੁਰੂਆਤ ਹੋਈ ਅਤੇ ਲੋਕ ਸਰਕਾਰ ਵਿਰੁਧ ਬੋਲਣ ਤੋਂ ਡਰਦੇ ਸਨ। ਉਨ੍ਹਾਂ ਕਿਹਾ ਕਿ ਇਹ ਡਰ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਗਿਆ ਹੈ ਕਿਉਂਕਿ ਹੁਣ ਲੋਕਾਂ ਦਾ ਰਾਜ ਹੈ ਅਤੇ ਉਨ੍ਹਾਂ ਨੇ ਅਜਿਹੀ ਸੌੜੀ ਰਾਜਨੀਤੀ ਨੂੰ ਨਿਰਣਾਇਕ ਤੌਰ ’ਤੇ ਸੂਬੇ ਵਿਚੋਂ ਬਾਹਰ ਦਾ ਰਸਤਾ ਦਿਖਾਇਆ ਹੈ। ਕਾਂਗਰਸ ਆਗੂ ਰਾਹੁਲ ਗਾਂਧੀ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੱੁਝ ਆਗੂ ਗ਼ਰੀਬ ਵਿਅਕਤੀ ਦੇ ਘਰ ਇਕ ਰਾਤ ਰਹਿਣਾ ਇਕ ਨਵੀਂ ਗੱਲ ਸਮਝਦੇ ਹਨ। ਮੈਂ ਖ਼ੁਦ ਇਕ ਆਮ ਆਦਮੀ ਹਾਂ ਅਤੇ ਮੈਂ ਆਮ ਲੋਕਾਂ ਦੇ ਰੋਜ਼ਾਨਾ ਦੇ ਸੰਘਰਸ਼ਾਂ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ। ਸਰਹੱਦੀ ਵਸਨੀਕਾਂ ਨੂੰ ਸੱਚੇ ਦੇਸ਼ ਭਗਤ ਦਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਭਲਾਈ ਵਲ ਵਿਸ਼ੇਸ਼ ਧਿਆਨ ਦਿਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਸਰਵਣ ਸਿੰਘ ਧੁੰਨ, ਸੀਨੀਅਰ ‘ਆਪ’ ਆਗੂ ਤਲਬੀਰ ਸਿੰਘ ਗਿੱਲ ਅਤੇ ਹੋਰ ਆਗੂ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement