ਸੂਤਰਾਂ ਮੁਤਾਬਕ ਉਹ ਇਸ ਵਾਰ ਲੁਧਿਆਣਾ ਲੋਕ ਸਭਾ ਸੀਟ ਤੋਂ ਕਮਲ ਦੇ ਚੋਣ ਨਿਸ਼ਾਨ 'ਤੇ ਚੋਣ ਲੜਨਾ ਚਾਹੁੰਦੇ ਹਨ।
Manish Tewari: ਨਵੀਂ ਦਿੱਲੀ - ਕਮਲਨਾਥ ਤੋਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਵੀ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਜਾ ਰਹੇ ਹਨ? ਇਹ ਚਰਚਾ ਸਿਆਸੀ ਹਲਕਿਆਂ ਵਿਚ ਹਲਚਲ ਪੈਦਾ ਕਰ ਰਹੀ ਹੈ ਹਾਲਾਂਕਿ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਕਰੀਬੀ ਸੂਤਰਾਂ ਨੇ ਇਸ ਖ਼ਬਰ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਭਾਜਪਾ ਨਾਲ ਸੰਪਰਕ ਵਿਚ ਹੋਣ ਦੀ ਗੱਲ ਬਿਲਕੁਲ ‘ਬੇਬੁਨਿਆਦ ਹੈ।
ਦਰਅਸਲ, ਪੰਜਾਬ ਦੀ ਆਨੰਦਪੁਰ ਸੀਟ ਤੋਂ ਕਾਂਗਰਸ ਦੇ ਸਾਂਸਦ ਤਿਵਾੜੀ ਦੇ ਭਾਜਪਾ ਦੇ ਸੰਪਰਕ ਵਿਚ ਹੋਣ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ। ਸੂਤਰਾਂ ਮੁਤਾਬਕ ਉਹ ਇਸ ਵਾਰ ਲੁਧਿਆਣਾ ਲੋਕ ਸਭਾ ਸੀਟ ਤੋਂ ਕਮਲ ਦੇ ਚੋਣ ਨਿਸ਼ਾਨ 'ਤੇ ਚੋਣ ਲੜਨਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਤਿਵਾੜੀ ਸਿਰਫ਼ ਲੁਧਿਆਣਾ ਸੰਸਦੀ ਸੀਟ ਦੀ ਨੁਮਾਇੰਦਗੀ ਕਰਦੇ ਸਨ।
ਹਾਲਾਂਕਿ ਮਨੀਸ਼ ਤਿਵਾੜੀ ਦੇ ਦਫ਼ਤਰ ਨੇ ਇਨ੍ਹਾਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ। ਤਿਵਾੜੀ ਦੇ ਦਫਤਰ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ, 'ਉਨ੍ਹਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਬੇਬੁਨਿਆਦ ਹਨ। ਮਨੀਸ਼ ਤਿਵਾੜੀ ਆਪਣੇ ਹਲਕੇ ਵਿਚ ਹਨ ਅਤੇ ਉੱਥੋਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਬੀਤੀ ਰਾਤ ਉਹ ਇੱਕ ਕਾਂਗਰਸੀ ਵਰਕਰ ਦੇ ਘਰ ਠਹਿਰੇ ਸਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਸ ਦੌਰਾਨ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਦੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਅਟਕਲਾਂ ਜ਼ੋਰ ਫੜਦੀਆਂ ਜਾ ਰਹੀਆਂ ਹਨ। ਇਸ ਅਟਕਲਾਂ ਨੂੰ ਸ਼ਨੀਵਾਰ ਨੂੰ ਹੋਰ ਬਲ ਮਿਲਿਆ ਜਦੋਂ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਅਜਿਹਾ ਕੁਝ ਹੁੰਦਾ ਹੈ ਤਾਂ ਉਹ ਇਸ ਦੀ ਜਾਣਕਾਰੀ ਪਹਿਲਾਂ ਮੀਡੀਆ ਨੂੰ ਦੇਣਗੇ।
(For more Punjabi news apart from Manish Tewari, stay tuned to Rozana Spokesman)