ਸੀਟਾਂ ਦੀ ਵੰਡ ਹੋਣ ਤਕ ਸਮਾਜਵਾਦੀ ਪਾਰਟੀ ਰਾਹੁਲ ਦੀ ਨਿਆਂ ਯਾਤਰਾ ’ਚ ਹਿੱਸਾ ਨਹੀਂ ਲਵੇਗੀ: ਅਖਿਲੇਸ਼
ਲਖਨਊ: ਸਮਾਜਵਾਦੀ ਪਾਰਟੀ ਨੇ ਆਖਰਕਾਰ ਉੱਤਰ ਪ੍ਰਦੇਸ਼ ’ਚ ਕਾਂਗਰਸ ਨੂੰ 17 ਸੀਟਾਂ ਦੀ ਪੇਸ਼ਕਸ਼ ਕੀਤੀ ਹੈ, ਜਿਸ ਨਾਲ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਲਈ ਰਾਏਬਰੇਲੀ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਨਿਆਂ ਯਾਤਰਾ’ ’ਚ ਸ਼ਾਮਲ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਸਮਾਜਵਾਦੀ ਪਾਰਟੀ ਦੇ ਮੁੱਖ ਬੁਲਾਰੇ ਰਾਜੇਂਦਰ ਚੌਧਰੀ ਨੇ ਕਿਹਾ, ‘‘ਅਸੀਂ ਕਾਂਗਰਸ ਨੂੰ 17 ਲੋਕ ਸਭਾ ਸੀਟਾਂ ਦੀ ਅੰਤਿਮ ਪੇਸ਼ਕਸ਼ ਕੀਤੀ ਹੈ। ਕਾਂਗਰਸ ਵਲੋਂ ਇਸ ਪੇਸ਼ਕਸ਼ ਨੂੰ ਮਨਜ਼ੂਰ ਕਰਨ ਦੇ ਆਧਾਰ ’ਤੇ ਰਾਏਬਰੇਲੀ ’ਚ ਨਿਆਂ ਯਾਤਰਾ ’ਚ ਅਖਿਲੇਸ਼ ਯਾਦਵ ਦੀ ਸ਼ਮੂਲੀਅਤ ਤੈਅ ਕੀਤੀ ਜਾਵੇਗੀ।’’
ਹਾਲਾਂਕਿ, ਉਨ੍ਹਾਂ ਨੇ ਕਾਂਗਰਸ ਨੂੰ ਪੇਸ਼ ਕੀਤੀਆਂ ਗਈਆਂ ਸੀਟਾਂ ਦੇ ਨਾਮ ਦੱਸਣ ਤੋਂ ਇਨਕਾਰ ਕਰ ਦਿਤਾ। ਇਸ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਨੇ ਉੱਤਰ ਪ੍ਰਦੇਸ਼ ’ਚ ਦੇਸ਼ ਦੀ ਸੱਭ ਤੋਂ ਪੁਰਾਣੀ ਪਾਰਟੀ ਕਾਂਗਰਸ ਨੂੰ 11 ਸੀਟਾਂ ਦੀ ਪੇਸ਼ਕਸ਼ ਕੀਤੀ ਸੀ, ਜਦਕਿ ਕਾਂਗਰਸ ਦੀ ਸੂਬਾ ਇਕਾਈ ਨੇ ਹੋਰ ਸੀਟਾਂ ਦੀ ਮੰਗ ਕੀਤੀ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਜੇ ਰਾਏ ਨੇ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਨੂੰ ਲਗਭਗ ਦੋ ਦਰਜਨ ਸੀਟਾਂ ਦਿਤੀਆਂ ਜਾਣੀਆਂ ਚਾਹੀਦੀਆਂ ਹਨ ਜਿੱਥੋਂ ਉਸ ਨੇ 2009 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਸਮਾਜਵਾਦੀ ਪਾਰਟੀ ਅਤੇ ਕਾਂਗਰਸ ਵਿਰੋਧੀ ‘ਇੰਡੀਆ’ ਗੱਠਜੋੜ ’ਚ ਭਾਈਵਾਲ ਹਨ। ਕਾਂਗਰਸ ਨੇ ਪਿਛਲੀ ਵਾਰ ਉੱਤਰ ਪ੍ਰਦੇਸ਼ ਦੀ ਇਕਲੌਤੀ ਰਾਏਬਰੇਲੀ ਸੀਟ ਜਿੱਤੀ ਸੀ। ਉੱਤਰ ਪ੍ਰਦੇਸ਼ ’ਚ 80 ਲੋਕ ਸਭਾ ਸੀਟਾਂ ਹਨ।
ਇਸ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਸੋਮਵਾਰ ਨੂੰ ਕਿਹਾ ਸੀ ਕਿ ਜਦੋਂ ਤਕ ਕਾਂਗਰਸ ਨਾਲ ਸੀਟਾਂ ਦੀ ਵੰਡ ਨੂੰ ਅੰਤਿਮ ਰੂਪ ਨਹੀਂ ਦਿਤਾ ਜਾਂਦਾ, ਉਦੋਂ ਤਕ ਉਨ੍ਹਾਂ ਦੀ ਪਾਰਟੀ ਰਾਹੁਲ ਗਾਂਧੀ ਦੀ ਨਿਆਂ ਯਾਤਰਾ ’ਚ ਹਿੱਸਾ ਨਹੀਂ ਲਵੇਗੀ। ਗਾਂਧੀ ਦੀ ਅਗਵਾਈ ਵਾਲੀ ਯਾਤਰਾ ਸੋਮਵਾਰ ਨੂੰ ਅਮੇਠੀ ਤੋਂ ਲੰਘੇਗੀ ਜਿਸ ਤੋਂ ਬਾਅਦ ਇਹ ਰਾਏਬਰੇਲੀ ’ਚ ਦਾਖਲ ਹੋਵੇਗੀ। ਸਮਾਜਵਾਦੀ ਪਾਰਟੀ ਦੇ ਮੁਖੀ ਨੇ ਪਹਿਲਾਂ ਕਿਹਾ ਸੀ ਕਿ ਉਹ ਰਾਏਬਰੇਲੀ ’ਚ ‘ਭਾਰਤ ਜੋੜੋ ਨਿਆਂ ਯਾਤਰਾ’ ’ਚ ਸ਼ਾਮਲ ਹੋਣਗੇ। ਸਮਾਜਵਾਦੀ ਪਾਰਟੀ ਨੇ ਉੱਤਰ ਪ੍ਰਦੇਸ਼ ’ਚ ਕਾਂਗਰਸ ਨੂੰ 11 ਸੀਟਾਂ ਦੀ ਪੇਸ਼ਕਸ਼ ਕੀਤੀ ਹੈ, ਜਦਕਿ ਕਾਂਗਰਸ ਹੋਰ ਸੀਟਾਂ ਦੀ ਮੰਗ ਕਰ ਰਹੀ ਹੈ।
ਕਾਂਗਰਸ ਦੀ ਉੱਤਰ ਪ੍ਰਦੇਸ਼ ਇਕਾਈ ਦੇ ਪ੍ਰਧਾਨ ਅਜੇ ਰਾਏ ਨੇ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਨੂੰ ਲਗਭਗ ਦੋ ਦਰਜਨ ਸੀਟਾਂ ਦਿਤੀਆਂ ਜਾਣੀਆਂ ਚਾਹੀਦੀਆਂ ਹਨ, ਜਿੱਥੋਂ ਉਸ ਨੇ 2009 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਸਮਾਜਵਾਦੀ ਪਾਰਟੀ ਅਤੇ ਕਾਂਗਰਸ ਵਿਰੋਧੀ ਗੱਠਜੋੜ ‘ਇੰਡੀਆ’ ’ਚ ਭਾਈਵਾਲ ਹਨ।
ਕਾਂਗਰਸ ਨੇ ਬੀਤੀ ਰਾਤ ਅਮੇਠੀ ’ਚ ਇਕ ਬਿਆਨ ਜਾਰੀ ਕਰ ਕੇ ਕਿਹਾ ਸੀ ਕਿ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਯਾਤਰਾ ਲਈ ਅਮੇਠੀ ’ਚ ਮੌਜੂਦ ਰਹਿਣਗੇ। ਸਮਾਜਵਾਦੀ ਪਾਰਟੀ ਸੂਤਰਾਂ ਨੇ ਦਸਿਆ ਕਿ ਉਨ੍ਹਾਂ ਦੀ ਪਾਰਟੀ ਨੇ ਹੁਣ ਕਾਂਗਰਸ ਨੂੰ 11 ਤੋਂ 15 ਲੋਕ ਸਭਾ ਸੀਟਾਂ ਦੀ ਪੇਸ਼ਕਸ਼ ਕੀਤੀ ਹੈ। ਸਮਾਜਵਾਦੀ ਪਾਰਟੀ ਨੇ ਮੰਗਲਵਾਰ ਨੂੰ ਰਾਏਬਰੇਲੀ ’ਚ ਪਾਰਟੀ ਮੁਖੀ ਅਖਿਲੇਸ਼ ਯਾਦਵ ਦੇ ਨਿਆਂ ਯਾਤਰਾ ’ਚ ਸ਼ਾਮਲ ਹੋਣ ਤੋਂ ਪਹਿਲਾਂ 15 ਸੀਟਾਂ ’ਤੇ ਕਾਂਗਰਸ ਦੀ ਸਹਿਮਤੀ ਮੰਗੀ ਹੈ।
ਇਹ ਯਾਤਰਾ ਅਮੇਠੀ ਵਲ ਜਾਣ ਤੋਂ ਪਹਿਲਾਂ ਸੋਮਵਾਰ ਨੂੰ ਪ੍ਰਤਾਪਗੜ੍ਹ ਜ਼ਿਲ੍ਹੇ ’ਚ ਰੁਕੀ। ਕਾਂਗਰਸ ਨੇ ਪਿਛਲੀਆਂ ਲੋਕ ਸਭਾ ਚੋਣਾਂ ’ਚ ਉੱਤਰ ਪ੍ਰਦੇਸ਼ ਦੀ ਇਕਲੌਤੀ ਰਾਏਬਰੇਲੀ ਸੀਟ ਜਿੱਤੀ ਸੀ। ਉੱਤਰ ਪ੍ਰਦੇਸ਼ ’ਚ 80 ਲੋਕ ਸਭਾ ਸੀਟਾਂ ਹਨ।