ਜਲੰਧਰ ਜ਼ਿਮਨੀ ਚੋਣ ਵਿਚ ਮਿਲਣ ਵਾਲੀ ਹਾਰ ਤੋਂ ਬੌਖਲਾਈ ਆਮ ਆਦਮੀ ਪਾਰਟੀ ਫ਼ੈਲਾ ਰਹੀ ਹੈ ਅਫ਼ਵਾਹਾਂ: ਰਾਜਾ ਵੜਿੰਗ
Published : Apr 19, 2023, 6:52 pm IST
Updated : Apr 19, 2023, 7:03 pm IST
SHARE ARTICLE
Raja Warring and Other Congress Leaders
Raja Warring and Other Congress Leaders

ਕਿਹਾ, ‘ਆਪ’ ਦੀ ਚਿੰਤਾ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਉਹ ਜ਼ਿਮਨੀ ਚੋਣ ਵਿਚ ਅਪਣੀ ਹਾਰ ਤੋਂ ਜਾਣੂ ਹੈ

 

ਜਲੰਧਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੁੱਧਵਾਰ ਨੂੰ ਵਿਧਾਨ ਸਭਾ ਹਲਕਾ ਨਕੋਦਰ ਵਿਚ ਪਾਰਟੀ ਉਮੀਦਵਾਰ ਪ੍ਰੋ: ਕਰਮਜੀਤ ਕੌਰ ਚੌਧਰੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦੇ ਹੋਏ ਵੜਿੰਗ ਨੇ ਕਿਹਾ ਕਿ ‘ਆਪ’ ਨੇ ਵੋਟਰਾਂ ਨੂੰ ਕਈ ਸੁਪਨੇ ਦਿਖਾਏ ਅਤੇ ਸੂਬੇ ਵਿਚ ਬਦਲਾਅ ਦੇ ਨਾਂਅ ‘ਤੇ ਕਈ ਵਾਅਦੇ ਕੀਤੇ ਪਰ ਇਹ ਸਾਰੇ ਵਾਅਦੇ ਕੇਵਲ ਇਸ਼ਤਿਹਾਰਾਂ ਤੱਕ ਹੀ ਸੀਮਤ ਰਹੇ। ‘ਯੇ ਜੋ ਪਬਲਿਕ ਹੈ ਯੇ ਸਬ ਜਾਂਤੀ ਹੈ’ (ਜਨਤਾ ਸਾਰੇ ਭੇਤਾਂ ਤੋਂ ਭਲੀਭਾਂਤ ਜਾਣੂ ਹੈ) ਕਹਿੰਦਿਆਂ ਵੜਿੰਗ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਹਿਲੇ ਹੀ ਕੁਝ ਮਹੀਨਿਆਂ ਵਿਚ ਲੋਕਾਂ ਨੇ ਸੰਗਰੂਰ ਦੀ ਜ਼ਿਮਨੀ ਚੋਣ ਹਰਾ ਕੇ ਉਨ੍ਹਾਂ ਨੂੰ ਸਬਕ ਸਿਖਾ ਦਿੱਤਾ ਸੀ।  

ਇਹ ਵੀ ਪੜ੍ਹੋ: ਚੰਡੀਗੜ੍ਹ ਦੀ ਸੇਜਲ ਗੁਪਤਾ ਬਣੀ ਮਿਸ ਟੀਨ ਇੰਟਰਨੈਸ਼ਨਲ ਇੰਡੀਆ 2023 

ਇਸ ਮੌਕੇ ਇਲਾਕਾ ਨਿਵਾਸੀਆਂ ਨੇ ਅਗਾਮੀ ਲੋਕ ਸਭਾ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਪ੍ਰੋ: ਕਰਮਜੀਤ ਕੌਰ ਚੌਧਰੀ ਦੇ ਹੱਕ ਵਿਚ ਪੂਰਨ ਸਮਰਥਨ ਦੇਣ ਦਾ ਵਾਅਦਾ ਕੀਤਾ। ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਫੈਸਲਿਆਂ ਦੀ ਆਲੋਚਨਾ ਕਰਦੇ ਹੋਏ ਵੜਿੰਗ ਨੇ ਕਿਹਾ ਕਿ 'ਆਪ' ਲੀਡਰਸ਼ਿਪ ਲੋਕਾਂ ਦੇ ਗੁੱਸੇ ਤੋਂ ਡਰੀ ਹੋਈ ਹੈ ਅਤੇ ਜ਼ਮੀਨੀ ਹਕੀਕਤ ਤੋਂ ਬਹੁਤ ਦੂਰ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ 92 ਸੀਟਾਂ ਜਿੱਤਣ ਵਾਲੀ ਪਾਰਟੀ ਨੂੰ ਆਪਣੇ ਵਲੰਟੀਅਰਾਂ, ਵਰਕਰਾਂ ਜਾਂ ਅਹੁਦੇਦਾਰਾਂ ‘ਚੋਂ ਜਲੰਧਰ ਜ਼ਿਮਨੀ ਚੋਣ ਲਈ ਇਕ ਵੀ ਉਮੀਦਵਾਰ ਕਿਉਂ ਨਹੀਂ ਮਿਲਿਆ? 'ਆਪ' ਦਾ ਅਸਲੀ ਚਿਹਰਾ ਵੋਟਰਾਂ ਸਾਹਮਣੇ ਬੇਨਕਾਬ ਹੋ ਗਿਆ ਹੈ ਅਤੇ ਇਹੀ ਕਾਰਨ ਹੈ ਕਿ 'ਆਪ' ਨੇ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਬਦਲਾਖ਼ੋਰੀ ਦੀ ਰਾਜਨੀਤੀ ਦਾ ਸਹਾਰਾ ਲਿਆ ਹੈ।

ਇਹ ਵੀ ਪੜ੍ਹੋ: ਦਰਬਾਰ ਸਾਹਿਬ ਵੀਡੀਓ ਮਾਮਲੇ 'ਚ ਕੈਮਰੇ ਅੱਗੇ ਆਈ ਲੜਕੀ, ਮੰਗੀ ਹੱਥ ਜੋੜ ਕੇ ਮੁਆਫ਼ੀ

ਸ਼ਾਹਕੋਟ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਅਤੇ ਹੋਰ ਰਾਜਾਂ ਵਿਚ ਮੀਡੀਆ ਰਾਹੀਂ ਅਤੇ ਅਖਬਾਰਾਂ ਵਿਚ ਗੁੰਮਰਾਹ ਕਰਨ ਵਾਲੇ ਇਸ਼ਤਿਹਾਰ ਜਾਰੀ ਕਰਕੇ ਆਪਣਾ ਝੂਠਾ ਪ੍ਰਚਾਰ ਕਰ ਰਹੇ ਹਨ। ਆਪ ਨੇ ਮੀਡੀਆ ਰਾਹੀ ਝੂਠੀ ਖ਼ਬਰ ਫੈਲਾਈ ਸੀ ਕਿ ਸ਼ਾਹਕੋਟ ਦੇ 90 ਸਰਪੰਚ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ। ਜਦਕਿ ਸੂਬਾ ਪ੍ਰਧਾਨ ਨੇ ਸ਼ਾਹਕੋਟ ਦੇ ਉਨ੍ਹਾਂ ਹੀ 41 ਸਰਪੰਚਾਂ ਦੀ ਮੌਜੂਦਗੀ ਵਿਚ ਪ੍ਰੈਸ ਕਾਨਫਰੰਸ ਕਰਕੇ ਆਪ ਦੇ ਝੂਠ ਦਾ ਖੰਡਣ ਕੀਤਾਅਤੇ ਕਿਹਾ ਕਿ ਕਾਂਗਰਸ ਹਮੇਸ਼ਾ ਇਕਜੁੱਟ ਹੈ ਅਤੇ ਹਮੇਸ਼ਾ ਰਹੇਗੀ।

ਇਹ ਵੀ ਪੜ੍ਹੋ: ਚੀਨ ਦੇ ਹਸਪਤਾਲ 'ਚ ਅੱਗ: ਮ੍ਰਿਤਕਾਂ ਦੀ ਗਿਣਤੀ 29 ਤੱਕ ਪਹੁੰਚੀ, 12 ਨੂੰ ਹਿਰਾਸਤ 'ਚ ਲਿਆ

ਉਨ੍ਹਾਂ ਅੱਗੇ ਕਿਹਾ ਕਿ ਜਲੰਧਰ ਦੀਆਂ ਚੋਣਾਂ ਤੋਂ ਪਹਿਲਾਂ ਲੋਕ 'ਆਪ' ਲੀਡਰਸ਼ਿਪ ਨੂੰ ਉਨ੍ਹਾਂ ਦੇ ਵਾਅਦਿਆਂ ਬਾਰੇ ਸਵਾਲ ਕਰ ਰਹੇ ਹਨ ਤੇ "ਆਪ" ਕੋਲ ਇਹਨਾਂ ਸਵਾਲਾਂ ਦਾ ਕੋਈ ਜਵਾਬ ਨਹੀਂ ਹੈ, ਇਸ ਲਈ ਪੰਜਾਬ ਦੇ ਲੋਕ ਇਸ ਜ਼ਿਮਨੀ ਚੋਣ ਵਿਚ 'ਆਪ' ਨੂੰ ਸਬਕ ਸਿਖਾਉਣਗੇ ਅਤੇ ਕਾਂਗਰਸ ਦੇ ਉਮੀਦਵਾਰ ਦੇ ਹੱਕ ਵਿਚ ਵੋਟ ਪਾਉਣਗੇ।" ਇਸ ਮੌਕੇ ਰਾਣਾ ਗੁਰਜੀਤ ਸਿੰਘ ਐਮ.ਐਲ.ਏ ਕਪੂਰਥਲਾ, ਜਸਬੀਰ ਸਿੰਘ ਡਿੰਪਾ ਐਮ.ਪੀ ਖਡੂਰ ਸਾਹਿਬ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਐਮ.ਐਲ.ਏ ਸ਼ਾਹਕੋਟ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਿਧਾਇਕ ਫਤਿਹਗੜ੍ਹ ਚੂੜੀਆਂ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਿਧਾਇਕ ਰਾਜਾਸਾਂਸੀ, ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ ਅਤੇ 41 ਸਰਪੰਚਾਂ ਨੇ ਆਪਣੇ ਸਮਰਥਕਾਂ ਸਮੇਤ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਪ੍ਰੈਸ ਕਾਨਫਰੰਸ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਸਥਾਨਕ ਆਗੂ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement