ਕਾਂਗਰਸ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਚੋਣ ਕਮਿਸ਼ਨ ਨੂੰ ਸੌਂਪੀ
ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਜਗਦੀਸ਼ ਸ਼ੈੱਟਰ ਸਮੇਤ ਪਾਰਟੀ ਦੇ ਕਈ ਸੀਨੀਅਰ ਨੇਤਾ ਸੂਬਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਸਟਾਰ ਪ੍ਰਚਾਰਕ ਹੋਣਗੇ। ਸ਼ੇਟਾਰ ਹਾਲ ਹੀ 'ਚ ਭਾਰਤੀ ਜਨਤਾ ਪਾਰਟੀ ਤੋਂ ਆਪਣੀ ਪੁਰਾਣੀ ਸਾਂਝ ਤੋੜ ਕੇ ਕਾਂਗਰਸ 'ਚ ਸ਼ਾਮਲ ਹੋਏ ਹਨ। ਕਾਂਗਰਸ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਚੋਣ ਕਮਿਸ਼ਨ ਨੂੰ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ 'ਚ ਪਏ ਮੀਂਹ ਨੇ ਬਰਬਾਦ ਕੀਤੀ ਮੰਡੀਆਂ 'ਚ ਪਈ ਫਸਲ, ਚਾਰੇ ਪਾਸੇ ਹੋਇਆ ਪਾਣੀ ਹੀ ਪਾਣੀ
ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਕੇਸੀ ਵੇਣੂਗੋਪਾਲ, ਜੈਰਾਮ ਰਮੇਸ਼ ਅਤੇ ਰਣਦੀਪ ਸੁਰਜੇਵਾਲਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਹੋਰ ਕਈ ਆਗੂ ਸ਼ਾਮਲ ਹਨ।
ਇਹ ਵੀ ਪੜ੍ਹੋ: ਲੁਧਿਆਣਾ 'ਚ ਵਿਦੇਸ਼ੀ ਵਿਦਿਆਰਥਣ ਦਾ ਕੀਤਾ ਬਲਾਤਕਾਰ, ਆਰੋਪੀ ਪੀੜਤ ਨੂੰ ਬਹਾਨੇ ਨਾਲ ਲੈ ਕੇ ਗਿਆ ਸੀ ਘਰ
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿੱਧਰਮਈਆ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਡੀ.ਕੇ. ਸ਼ਿਵਕੁਮਾਰ, ਸੰਸਦ ਮੈਂਬਰ ਸ਼ਸ਼ੀ ਥਰੂਰ, ਅਭਿਨੇਤਾ ਅਤੇ ਸਾਬਕਾ ਸੰਸਦ ਮੈਂਬਰ ਰਾਜ ਬੱਬਰ, ਸਾਬਕਾ ਕ੍ਰਿਕਟਰ ਅਤੇ ਸਾਬਕਾ ਸੰਸਦ ਮੈਂਬਰ ਮੁਹੰਮਦ ਅਜ਼ਹਰੂਦੀਨ, ਭਾਰਤੀ ਯੂਥ ਕਾਂਗਰਸ ਦੇ ਪ੍ਰਧਾਨ ਸ਼੍ਰੀਨਿਵਾਸ ਬੀ.ਵੀ. ਅਤੇ ਕੁਝ ਹੋਰ ਆਗੂਆਂ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ: ਗੈਂਗਸਟਰ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ‘ਚ ਮਿਲੀਆਂ ਵੀਵੀਆਈਪੀ ਸਹੂਲਤਾਂ, ਪੁਲਿਸ ਰਿਪੋਰਟ ‘ਚ ਹੋਇਆ ਖੁਲਾਸਾ
ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਦਾ ਨਾਮ ਇਸ ਸੂਚੀ ਵਿਚ ਸ਼ਾਮਲ ਨਹੀਂ ਹੈ। ਹਾਲਾਂਕਿ ਉਨ੍ਹਾਂ ਦਾ ਨਾਮ 2018 ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਸੀ। ਪਾਇਲਟ ਪਿਛਲੀਆਂ ਕੁਝ ਵਿਧਾਨ ਸਭਾ ਚੋਣਾਂ 'ਚ ਵੀ ਕਾਂਗਰਸ ਲਈ ਪ੍ਰਚਾਰ ਕਰ ਚੁੱਕੇ ਹਨ। ਕਰਨਾਟਕ ਦੀਆਂ ਸਾਰੀਆਂ 224 ਵਿਧਾਨ ਸਭਾ ਸੀਟਾਂ ਲਈ 10 ਮਈ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ।