ਹਰ ਬਲਾਕ ਦੇ ਪੰਜ ਪਿੰਡਾਂ ਵਿਚ ਸੀਚੇਵਾਲ ਮਾਡਲ ਲਾਗੂ ਕੀਤਾ ਜਾਵੇਗਾ : ਤ੍ਰਿਪਤ ਬਾਜਵਾ
Published : Jun 19, 2019, 6:08 pm IST
Updated : Jun 19, 2019, 6:08 pm IST
SHARE ARTICLE
Seechewal model will be implemented in five villages of each block : Tript Bajwa
Seechewal model will be implemented in five villages of each block : Tript Bajwa

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਹੁਣ ਤੱਕ 9 ਲੱਖ ਤੋਂ ਵੱਧ ਲੋਕਾਂ ਨੂੰ ਲਾਭ ਮਿਲਿਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਹੇਠਲੇ ਪੱਧਰ ਤਕ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਗਤੀਸ਼ੀਲ ਬਣਾਉਣ ਲਈ ਪੇਂਡੂ ਵਿਕਾਸ ਵਿਭਾਗ ਦੇ ਗੁਰੱਪ ਦੀ ਅੱਜ ਇਥੇ ਪੰਜਾਬ ਭਵਨ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਹਰ ਬਲਾਕ ਦੇ 5 ਪਿੰਡ ਸੀਚੇਵਾਲ ਮਾਡਲ ਅਮੁਸਾਰ ਵਿਕਸਤ ਕੀਤੇ ਜਾਣਗੇ।

Meeting Pic-1Meeting Pic-1

ਇਸ ਮੀਟਿੰਗ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਰਜੀਆ ਸੁਲਤਾਨਾ ਤੋਂ ਇਲਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਸ਼ਲਦੀਪ ਸਿੰਘ ਢਿੱਲੋਂ, ਪਰਮਿੰਦਰ ਸਿੰਘ ਪਿੰਕੀ, ਦਰਸ਼ਨ ਲਾਲ, ਬਲਵਿੰਦਰ ਸਿੰਘ ਲਾਡੀ ਅਤੇ ਨੱਥੂ ਰਾਮ ਮੌਜੂਦ ਸਨ। ਮੀਟਿੰਗ ਉਪਰੰਤ ਵਿਚਾਰੇ ਗਏ ਅਹਿਮ ਮੁੱਦਿਆਂ ਬਾਰੇ ਜਾਣਕਾਰੀ ਦਿੰਦਿਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦਸਿਆ ਕਿ ਉਸੇ ਮਾਡਲ ਤਹਿਤ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਕਿ ਸਰਕਾਰ ਵਲੋਂ ਤਾਂ ਇਹ ਯੋਜਨਾ ਚਲਾਈ ਹੀ ਜਾਵੇਗੀ, ਪਰ ਜੇ ਪ੍ਰਵਾਸੀ ਪੰਜਾਬੀ ਆਪਣੇ ਪਿੰਡਾਂ ਦੀ ਆਬੋ ਹਵਾ ਨੂੰ ਸੁਹਾਵਣਾ ਬਣਾਉਣ ਅਤੇ ਪਿੰਡਾਂ ਦੀ ਦਿੱਖ ਨੂੰ ਵਧੀਆ ਬਣਾਉਣ ਲਈ ਇਸ ਸਕੀਮ ਨਾਲ ਜੁੜਨਾ ਚਾਹੁੰਦੇ ਹੋਣ ਤਾਂ ਉਨ੍ਹਾਂ ਦਾ ਸਵਾਗਤ ਹੈ।

Meeting Pic-2Meeting Pic-2

ਪੰਚਾਇਤ ਮੰਤਰੀ ਨੇ ਦਸਿਆ ਕਿ ਗੁਰੱਪ ਮੈਂਬਰਾਂ ਵਲੋਂ ਦਿੱਤੇ ਸੁਝਾਅ ਅਨੁਸਾਰ ਕਿਸੇ ਵੀ ਦਿੱਤੀ ਗਈ ਗ੍ਰਾਂਟ ਦਾ ਮੰਤਵ ਬਦਲਣ ਦੇ ਅਧਿਕਾਰ ਜ਼ਿਲ੍ਹਾ ਪੱਧਰ 'ਤੇ ਦੇਣ ਬਾਰੇ ਮੁੱਖ ਮੰਤਰੀ ਨਾਲ ਵਿਚਾਰ-ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਮੇਟੀ ਦੇ ਸਾਰੇ ਹੀ ਮੈਂਬਰਾਂ ਦਾ ਵਿਚਾਰ ਸੀ ਕਿ ਅਜਿਹਾ ਕਰਨ ਨਾਲ ਵਿਕਾਸ ਕਾਰਜਾਂ ਵਿਚ ਤੇਜ਼ੀ ਆਵੇਗੀ ਅਤੇ ਗ੍ਰਾਂਟ ਦਾ ਮੰਤਵ ਬਦਲਣ ਲਈ ਫਾਈਲ ਮੰਤਰੀ ਤੱਕ ਭੇਜਣ ਨਾਲ ਬੇਲੋੜੀ ਦੇਰੀ ਹੋ ਜਾਂਦੀ ਹੈ।

Meeting Pic-3Meeting Pic-3

ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਤਹਿਤ ਸੂਬੇ ਭਰ ਦੇ ਲੋਕਾਂ ਨੂੰ ਵੱਖ-ਵੱਖ ਸਕੀਮਾਂ ਤਹਿਤ ਲਾਭ ਦੇਣ ਲਈ ਲਾਏ ਜਾ ਰਹੇ ਕੈਂਪਾਂ 'ਤੇ ਤਸੱਲੀ ਪ੍ਰਗਟ ਕਰਦਿਆਂ ਸਮੂਹ ਮੈਂਬਰਾਂ ਨੇ ਕਿਹਾ ਕਿ ਹੁਣ ਇਨ੍ਹਾਂ ਕੈਂਪਾਂ ਨੂੰ ਮਹੀਨੇਵਰ ਦੀ ਥਾਂ 'ਤੇ ਤਿਮਾਹੀ ਲਾਇਆ ਜਾਵੇ।

Meeting Pic-1Meeting Pic-4

ਬਾਜਵਾ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਲਾਏ ਗਏ ਕੈਂਪਾਂ ਵਿਚ 9 ਲੱਖ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਇਆ ਗਿਆ ਹੈ। ਇਸ ਦੇ ਨਾਲ ਹੀ ਇਕ ਹੋਰ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਲਾਭਪਾਰੀਆਂ ਦੀ ਸਹੂਲਤ ਲਈ ਵਿਭਾਗ ਵਲੋਂ ਇਕ 'ਮੋਬਾਈਲ ਐਪ' ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਘਰ ਬੈਠੇ ਕੋਈ ਵੀ ਲਾਭਪਾਤਰੀ ਕਿਸੇ ਵੀ ਸਕੀਮ ਬਾਰੇ ਆਪਣਾ ਸਟੇਟਸ ਚੈਕ ਕਰ ਸਕੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement