ਘਰ ਘਰ ਰੁਜ਼ਗਾਰ ਦੇਣ ਦੇ ਨਾਅਰੇ ਤੋਂ ਭਾਵ ਕੇਵਲ ਕਾਂਗਰਸੀਆਂ ਦੇ ਘਰ ਰੁਜ਼ਗਾਰ : ਹਰਪਾਲ ਸਿੰਘ ਚੀਮਾ
Published : Jun 19, 2021, 6:09 pm IST
Updated : Jun 19, 2021, 6:10 pm IST
SHARE ARTICLE
Ghar-Ghar Rozgar turns out to be ‘Congressiyan de Ghar Rozgar: Harpal Cheema
Ghar-Ghar Rozgar turns out to be ‘Congressiyan de Ghar Rozgar: Harpal Cheema

ਨਿਯਮਾਂ ਦੀ ਉਲੰਘਣਾ ਕਰਕੇ ਕਾਂਗਰਸੀ ਵਿਧਾਇਕਾਂ ਦੇ ਪੁੱਤਾਂ ਨੂੰ ਦਿੱਤੀਆਂ ਨੌਕਰੀਆਂ ਰੱਦ ਕਰੇ ਸਰਕਾਰ

ਚੰਡੀਗੜ੍ਹ: ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕਾਂਗਰਸੀ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਬੇਟੇ ਨੂੰ ਪੁਲੀਸ ਇੰਸਪੈਕਟਰ ਅਤੇ ਵਿਧਾਇਕ ਰਾਕੇਸ ਪਾਂਡੇ ਦੇ ਬੇਟੇ ਨੂੰ ਨਾਇਬ ਤਹਿਸੀਲਦਾਰ ਦੀ ਨੌਕਰੀ ਦੇਣ ਦੀ ਅਚੋਲਨਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਕੈਪਟਨ ਸਰਕਾਰ ਦੇ ਇਸ ਫੈਸਲੇ ਨਾਲ ਕਾਂਗਰਸ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਪੰਜਾਬਵਾਸੀਆਂ ਸਾਹਮਣੇ ਨੰਗਾ ਹੋ ਗਿਆ ਹੈ।

Harpal Cheema Harpal Cheema

ਹੋਰ ਪੜ੍ਹੋ: ਕੇਂਦਰੀ ਜੇਲ੍ਹ ਬਠਿੰਡਾ ’ਚ ਹਵਾਲਾਤੀ ਨੇ ਪੱਗ ਨਾਲ ਲਿਆ ਫਾਹਾ

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਇਸ ਫੈਸਲੇ ਤੋਂ ਪਤਾ ਚੱਲਦਾ ਹੈ ਕਿ ਚੋਣਾ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਘਰ ਘਰ ਰੁਜ਼ਗਾਰ (Ghar-Ghar Rozgar) ਦੇਣ ਦੇ ਨਾਅਰੇ ਤੋਂ ਭਾਵ ਕੇਵਲ ਕਾਂਗਰਸੀਆਂ ਦੇ ਘਰ ਰੁਜ਼ਗਾਰ ਦੇਣਾ (‘Congressiyan de Ghar Rozgar) ਅਤੇ ਆਮ ਲੋਕਾਂ ਦੇ ਧੀਆਂ ਪੁੱਤਾਂ ਨੂੰ ਬੇਰੁਜ਼ਗਾਰ  ਕਰਨਾ ਸੀ। ਸਨੀਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੈਪਟਨ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰਕੇ ਕੇਵਲ ਕਾਂਗਰਸੀ ਅਮੀਰ ਵਿਧਾਇਕਾਂ ਦੇ ਬੱਚਿਆ ਨੂੰ ਨੌਕਰੀਆਂ ਦੇਣ ਦੇ ਫੈਸਲੇ ਦੀ ਸਖਤ ਨਿੰਦਾ ਕਰਦੀ ਹੈ ਕਿਉਂਕਿ ਪੰਜਾਬ ਦੇ ਨੌਜਵਾਨ ਨੌਕਰੀਆਂ ਲੈਣ ਲਈ ਧਰਨੇ ਪ੍ਰਦਰਸਨ ਕਰ ਰਹੇ ਹਨ, ਜਦੋਂ ਕਿ ਕੱਚੇ ਰੱਖੇ ਅਧਿਆਪਕ ਅਤੇ ਹੋਰ ਮੁਲਾਜਮ ਆਪਣੀਆਂ ਨੌਕਰੀਆਂ ਰੈਗੁਲਰ ਕਰਾਉਣ ਲਈ ਭੁੱਖ ਹੜਤਾਲਾਂ ਕਰ ਰਹੇ ਹਨ।

Captain Amarinder SinghCaptain Amarinder Singh

ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ

ਚੀਮਾ ਨੇ ਕਿਹਾ ਕਿ ਦੇਸ ਦੀ ਆਜਾਦੀ ਲਈ ਸਹੀਦ ਹੋਣ ਵਾਲੇ ਪ੍ਰਵਾਨਿਆਂ ਦੇ ਬੱਚੇ ਦਿਹਾੜੀਆਂ ਕਰਨ ਲਈ ਮਜਬੂਰ ਹਨ, ਪਰ ਧਨਾੜ ਕਾਂਗਰਸੀਆਂ ਦੇ ਧੀਆਂ ਪੁੱਤਾਂ ਨੂੰ ਪੰਜਾਬ ਪੁਲੀਸ ਵਿਭਾਗ ਵਿੱਚ ਇੰਸਪੈਕਟਰ ਅਤੇ ਮਾਲ ਵਿਭਾਗ ਵਿੱਚ ਨਾਇਬ ਤਹਿਸੀਲਦਾਰ ਦੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਰਾ ਨੂੰ ਪੁਲੀਸ ਵਿਭਾਗ ਵਿੱਚ ਡੀ.ਐਸ.ਪੀ ਦੇ ਅਹੁੱਦੇ 'ਤੇ ਨਿਯੁਕਤ ਕੀਤਾ ਗਿਆ।

Ravneet BittuRavneet Bittu

ਹੋਰ ਪੜ੍ਹੋ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ

ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Captain Amarinder Singh) ਆਪਣੀ ਕੁਰਸੀ ਬਚਾਉਣ ਖਾਤਰ ਗੈਰ ਸੰਵਿਧਾਨਕ ਅਤੇ ਨੌਜਵਾਨਾਂ ਦੇ ਵਿਰੁੱਧ ਫੈਸਲੇ ਕਰ ਰਹੇ ਹਨ। ਪੰਜਾਬ ਵਿੱਚ ਕਾਨੂੰਨ ਨਾਂਅ ਦੀ ਕੋਈ ਚੀਜ ਨਹੀਂ ਰਹਿ ਗਈ। ਪੰਜਾਬ ਦੇ ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਨੌਕਰੀਆਂ ਲੈਣ ਅਤੇ ਕੱਚੇ ਅਧਿਆਪਕ ਪੱਕੇ ਕਰਨ ਦੀ ਮੰਗ ਕਰ ਰਹੇ ਹਨ, ਜਿਨਾਂ 'ਤੇ ਕਾਂਗਰਸ ਸਰਕਾਰ ਵੱਲੋਂ ਡਾਂਗਾਂ ਅਤੇ ਪਾਣੀ ਦੀਆਂ ਬੁਛਾਰਾਂ ਮਾਰ ਕੇ ਜੁਲਮ ਢਾਹਿਆ ਜਾ ਰਿਹਾ ਹੈ।

Harpal Cheema Harpal Cheema

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਬੱਚਿਆਂ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਦੇ ਫੈਸਲੇ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਸ ਕਾਲੇ ਦੌਰ ਵਿੱਚ ਹੋਰ ਬਹੁਤ ਸਾਰੇ ਪਰਿਵਾਰਾਂ ਦੇ ਜੀਅ ਮਾਰੇ ਗਏ ਸਨ। ਕੀ ਕੈਪਟਨ ਸਰਕਾਰ ਦੱਸੇਗੀ ਉਨ੍ਹਾਂ ਮਰਨ ਵਾਲਿਆਂ ਦੇ ਕਿੰਨੇ ਬੱਚਿਆਂ ਨੂੰ ਨੌਕਰੀਆਂ ਦਿਤੀਆਂ ਹਨ? ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨਿਯਮਾਂ ਦੀ ਉਲੰਘਣਾ ਕਰਕੇ ਕਾਂਗਰਸੀ ਵਿਧਾਇਕਾਂ ਦੇ ਪੁੱਤਾਂ ਨੂੰ ਦਿੱਤੀਆਂ ਨੌਕਰੀਆਂ ਤੁਰੰਤ ਰੱਦ ਕਰੇ ਅਤੇ ਪੰਜਾਬ ਦੇ ਆਮ ਲੋਕਾਂ ਦੇ ਬੇਰੁਜ਼ਗਾਰ  ਧੀਆਂ ਪੁੱਤਾਂ ਨੂੰ ਨੌਕਰੀਆਂ ਦੇਣ ਦਾ ਪ੍ਰਬੰਧ ਕਰੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement