
ਉਨ੍ਹਾਂ ਦਸਿਆ ਕਿ ਜਿਹੜੇ ਆਗੂਆਂ ਅਤੇ ਵਰਕਰਾਂ ਨੇ ਚੋਣਾਂ ਦੌਰਾਨ ਉਮੀਦਵਾਰਾਂ ਨੂੰ ਜਿਤਾਉਣ ਲਈ ਸਖ਼ਤ ਮਿਹਨਤ ਕੀਤੀ, ਉਨ੍ਹਾਂ ਦਾ ਪਾਰਟੀ ’ਚ ਬਣਦਾ ਸਨਮਾਨ ਹੋਵੇਗਾ।
Sukhjinder Singh Randhawa: ਕਾਂਗਰਸ ਵਲੋਂ ਗੁਰਦਾਸਪੁਰ ਤੋਂ ਨਵੇਂ ਚੁਣੇ ਗਏ ਲੋਕ ਸਭਾ ਮੈਂਬਰ ਅਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਘਰ ਵਾਪਸੀ ਕਰਨ ਵਾਲੇ ਆਗੂਆਂ ਨੂੰ ਲੈ ਕੇ ਅਹਿਮ ਬਿਆਨ ਦਿਤਾ ਹੈ। ਰੰਧਾਵਾ ਨੇ ਕਿਹਾ ਕਿ ਜਿਹੜੇ ਕਾਂਗਰਸੀ ਆਗੂ ਅਤੇ ਵਰਕਰ ਔਖੇ ਦਿਨਾਂ ਦੌਰਾਨ ਪਾਰਟੀ ਦੀ ਪਿੱਠ ’ਚ ਛੁਰਾ ਮਾਰ ਕੇ ਨਿੱਜੀ ਹਿੱਤਾਂ ਲਈ ਹੋਰਨਾਂ ਰਾਜਸੀ ਧਿਰਾਂ ਵਿਚ ਚਲੇ ਗਏ ਸਨ, ਉਨ੍ਹਾਂ ਦੀ ਘਰ ਵਾਪਸੀ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।
ਇਕ ਨਿੱਜੀ ਅਖ਼ਬਾਰ ਨਾਲ ਗੱਲ ਕਰਦਿਆਂ ਉਨ੍ਹਾਂ ਦਸਿਆ ਕਿ ਜਿਹੜੇ ਆਗੂਆਂ ਅਤੇ ਵਰਕਰਾਂ ਨੇ ਚੋਣਾਂ ਦੌਰਾਨ ਉਮੀਦਵਾਰਾਂ ਨੂੰ ਜਿਤਾਉਣ ਲਈ ਸਖ਼ਤ ਮਿਹਨਤ ਕੀਤੀ, ਉਨ੍ਹਾਂ ਦਾ ਪਾਰਟੀ ’ਚ ਬਣਦਾ ਸਨਮਾਨ ਹੋਵੇਗਾ।
ਸਾਬਕਾ ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਵਾਲਿਆਂ ਦੇ ਘਰ ਜਾਣ ਦੀ ਬਜਾਏ ਸਾਨੂੰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ, ਬਲਾਕ ਪ੍ਰਧਾਨਾਂ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਘਰ ਜਾ ਕਿ ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰਨੀ ਚਾਹੀਦੀ ਹੈ। ਉਹ ਵੀ ਕਾਂਗਰਸ ਪਰਿਵਾਰ ਦਾ ਹਿੱਸਾ ਹਨ।
(For more Punjabi news apart from I will oppose return of person who does not stand with party in difficult times - MP Randhawa, stay tuned to Rozana Spokesman)