'ਨਸ਼ਾ ਤਸਕਰਾਂ ਨੂੰ ਨੱਥ ਪਾਉਣ ਦੀ ਥਾਂ ਕੈਪਟਨ ਸਰਕਾਰ ਸਿਰਫ਼ 'ਦਿਖਾਵੇ ਬਾਜ਼ੀ' 'ਚ ਡੰਗ ਟਪਾ ਰਹੀ ਹੈ'
Published : Jul 19, 2019, 5:10 pm IST
Updated : Jul 19, 2019, 5:10 pm IST
SHARE ARTICLE
Need action taken against drugs smugglers in Punjab : AAP
Need action taken against drugs smugglers in Punjab : AAP

ਐਸ.ਟੀ.ਐਫ-ਅਫ਼ਸਰਾਂ ਦੀਆਂ ਬਦਲੀਆਂ ਦੀ ਨਹੀਂ ਐਕਸ਼ਨ ਦੀ ਜ਼ਰੂਰਤ : ਆਪ ਆਗੂ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਸੂਬਾ ਸਰਕਾਰ ਕੋਲੋਂ ਗਠਿਤ ਕੀਤੀ ਸਪੈਸ਼ਲ ਟਾਸਕ ਫ਼ੋਰਸ (ਐਸਟੀਐਫ) ਦਾ ਚੌਥੀ ਵਾਰ ਮੁਖੀ ਬਦਲੇ ਜਾਣ ਦਾ ਗੰਭੀਰ ਨੋਟਿਸ ਲੈਂਦੇ ਹੋਏ ਦੋਸ਼ ਲਗਾਇਆ ਹੈ ਕਿ ਸਰਕਾਰ ਤਸਕਰਾਂ ਨੂੰ ਨੱਥ ਪਾਉਣ ਦੀ ਥਾਂ ਸਿਰਫ਼ 'ਦਿਖਾਵੇ ਬਾਜ਼ੀ' 'ਚ ਡੰਗ ਟਪਾ ਰਹੀ ਹੈ, ਜਦਕਿ ਨਸ਼ਾ ਮਾਫ਼ੀਆ ਨੂੰ ਕੁਚਲਨ ਲਈ ਫ਼ੈਸਲਾਕੁਨ ਐਕਸ਼ਨ (ਕਾਰਵਾਈ)  ਦੀ ਜ਼ਰੂਰਤ ਹੈ।

Kultar Singh SandhwanKultar Singh Sandhwan

'ਆਪ' ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਕੋਰ ਕਮੇਟੀ ਮੈਂਬਰ ਅਤੇ ਸਾਬਕਾ ਐਮ.ਪੀ. ਪ੍ਰੋ. ਸਾਧੂ ਸਿੰਘ ਅਤੇ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਨਸ਼ਾ ਮਾਫ਼ੀਆ ਵਿਰੁਧ ਐਸਟੀਐਫ ਗਠਿਤ ਹੋਇਆ 2 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਨਸ਼ਿਆਂ ਦਾ ਰੁਝਾਨ ਰੁਕਣ ਦੀ ਥਾਂ ਹੋਰ ਘਾਤਕ ਰੂਪ ਲੈ ਗਿਆ ਹੈ। ਸਰਕਾਰ ਨੇ ਐਸਟੀਐਫ ਦੀਆਂ ਰਿਪੋਰਟਾਂ 'ਤੇ ਐਕਸ਼ਨ ਲੈਣ ਦੀ ਥਾਂ ਐਸਟੀਐਫ ਮੁਖੀਆਂ ਨੂੰ ਬਦਲਣ 'ਚ ਹੀ ਸਮਾਂ ਲੰਘਾ ਦਿੱਤਾ।

DrugsDrugs

'ਆਪ' ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਹਰਪ੍ਰੀਤ ਸਿੰਘ ਸਿੱਧੂ ਨੂੰ ਹੁਣ ਦੁਬਾਰਾ ਕਿਉਂ ਲਗਾਇਆ ਗਿਆ ਹੈ ਅਤੇ ਉਹ ਕਿਹੜੇ ਕਾਰਨ ਸਨ ਜਿਸ ਕਰ ਕੇ ਪਹਿਲਾ ਤਬਾਦਲਾ ਕੀਤਾ ਗਿਆ ਸੀ? ਕੁਲਤਾਰ ਸਿੰਘ ਸੰਧਵਾਂ ਨੇ ਸਪਸ਼ਟ ਕਿਹਾ, "ਸਾਨੂੰ ਹਰਪ੍ਰੀਤ ਸਿੰਘ ਸਿੱਧੂ ਦੀ ਦਿਆਨਤਦਾਰੀ ਅਤੇ ਡਿਊਟੀ ਪ੍ਰਤੀ ਦ੍ਰਿੜ੍ਹਤਾ 'ਤੇ ਕੋਈ ਸ਼ੱਕ ਸੰਦੇਹ ਨਹੀਂ ਹੈ, ਪਰ ਕੈਪਟਨ ਅਮਰਿੰਦਰ ਸਿੰਘ ਦੀ ਨੀਅਤ 'ਚ ਖੋਟ ਸਾਫ਼ ਨਜ਼ਰ ਆ ਰਿਹਾ ਹੈ। ਕੀ ਕੈਪਟਨ ਸਾਹਿਬ ਲੋਕਾਂ ਨੂੰ ਸਪਸ਼ਟ ਕਰਨਗੇ ਕਿ ਨਸ਼ਿਆਂ ਦੇ ਮਾਮਲੇ 'ਚ ਜਿਸ ਸੀਨੀਅਰ ਪੁਲਸ ਅਫ਼ਸਰ ਰਾਜਜੀਤ ਸਿੰਘ ਦੇ ਖ਼ਿਲਾਫ਼ ਹਰਪ੍ਰੀਤ ਸਿੰਘ ਸਿੰਧੂ ਨੇ ਰਿਪੋਰਟ ਦਿੱਤੀ ਸੀ,ਉਸ 'ਤੇ ਕੀ ਐਕਸ਼ਨ ਲਿਆ ਗਿਆ? ਜੇ ਨਹੀਂ ਤਾਂ ਸਰਕਾਰ ਕਿਸ ਦੇ ਦਬਾਅ ਹੇਠ ਹੈ?"

DrugsDrugs

ਪ੍ਰੋ. ਸਾਧੂ ਸਿੰਘ ਅਤੇ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਹਰਪ੍ਰੀਤ ਸਿੰਘ ਸਿੱਧੂ ਵੱਲੋਂ ਇਕ ਰਿਪੋਰਟ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਰੇ ਵੀ ਤਿਆਰ ਕੀਤੀ ਸੀ, ਪੰਜਾਬ ਦੇ ਲੋਕ ਉਸ ਬਾਰੇ ਵੀ ਜਾਣਨਾ ਚਾਹੁੰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement