
ਪੰਜਾਬ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਕਾਂਗਰਸ ਤੋਂ ਵੀ ਅਸਤੀਫ਼ਾ...
ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਕਾਂਗਰਸ ਤੋਂ ਵੀ ਅਸਤੀਫ਼ਾ ਦੇ ਕੇ ਪੰਜਾਬ ਨੂੰ ਬਾਦਲ ਅਤੇ ਕੈਪਟਨ ਤੋਂ ਮੁਕਤ ਕਰਵਾ ਕੇ ਅਹਿਮ ਰੋਲ ਨਿਭਾਉਣ। ਇਸ ਗੱਲ ਦਾ ਪ੍ਰਗਟਾਵਾ ਲੋਕ ਇੰਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਵੱਲੋਂ ਸ਼ੁਰੂ ਕੀਤੀ ਪਾਣੀ ਬਚਾਉਣ ਦੀ ਮੁਹਿੰਮ ਸਾਡਾ ਹੱਕ ਜਨ ਅੰਦੋਲਨ ਦੌਰਾਨ ਮਾਨਸਾ ਪਹੁੰਚਣ ‘ਤੇ ਕੀਤਾ।
Captain Amrinder Singh
ਉਨ੍ਹਾਂ ਨੇ ਕਿਹਾ ਕਿ ਜੇਕਰ ਸਿੱਧੂ ਉਨ੍ਹਾਂ ਦੀ ਪਾਰਟੀ ਵਿਚ ਸਾਮਲ ਹੁੰਦੇ ਹਨ ਤਾਂ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦੇ ਤੌਰ ‘ਤੇ ਖੜ੍ਹਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਸਿੱਧੂ ਵੱਲੋਂ ਕਾਂਗਰਸੀ ਅਤੇ ਬੇਅਦਬੀਆਂ ਵਿਰੁੱਧ ਬਾਦਲ ਦਲ ਦੇ ਵਿਰੁੱਧ ਬੋਲਣਾ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ ਨਹੀਂ ਆ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਦੇ ਲਈ ਮਜ਼ਬੂਰ ਹੋਣਾ ਪਿਆ।
Sukhbir Singh Badal
ਉਨ੍ਹਾਂ ਨੇ ਦਾਅਵੇ ਨਾਲ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਵਧ ਰਹੇ ਕੱਦ ਨੂੰ ਕੈਪਟਨ ਅਮਰਿੰਦਰ ਸਿੰਘ ਅਪਣੀ ਕੁਰਸੀ ਲਈ ਖ਼ਤਰਾ ਵੀ ਸਮਝਣ ਲੱਗੇ ਸੀ। ਜੇਕਰ ਕੈਪਟਨ ਸਰਕਾਰ ਪੰਜਾਬ ਦੇ ਗੰਦੇ ਪਾਣੀ ਨੂੰ ਸਾਫ਼ ਕਰਨਾ ਚਾਹੁੰਦੀ ਹੈ ਤਾਂ ਉਹ ਸੰਤ ਸੀਚੇਵਾਲ ਮਾਡਲ ਨੂੰ ਅਪਣਾਉਣ, ਜਿਸ ਨਾਲ ਰਾਜ ਦੇ ਦੂਸ਼ਿਤ ਪਾਣੀ ਨੂੰ ਵਧੀਆ ਪਾਣੀ ਵਿਚ ਤਬਦੀਲ ਕੀਤਾ ਜਾ ਸਕੇ।