ਖ਼ਬਰਾਂ |

ਤਾਜ਼ਾ |

ਦਿੱਲੀ ਆਬਕਾਰੀ ‘ਘਪਲਾ’ ਮਾਮਲਾ : CBI ਵਲੋਂ ਗ੍ਰਿਫ਼ਤਾਰ ਵਿਰੁਧ ਅਰਵਿੰਦ ਕੇਜਰੀਵਾਲ ਦੀ ਅਪੀਲ ’ਤੇ SC ’ਚ ਸੁਣਵਾਈ ਭਲਕੇ
Published : Aug 19, 2024, 10:45 pm IST
Updated : Aug 19, 2024, 10:45 pm IST
SHARE ARTICLE
Arvind Kejriwal
Arvind Kejriwal

ਹਾਈ ਕੋਰਟ ਨੇ CBI ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਬਰਕਰਾਰ ਰੱਖਿਆ ਸੀ

ਨਵੀਂ ਦਿੱਲੀ: ਦਿੱਲੀ ਆਬਕਾਰੀ ‘ਘਪਲੇ’ ਦੇ ਮਾਮਲੇ ’ਚ CBI ਦੀ ਗ੍ਰਿਫਤਾਰੀ ਅਤੇ ਹੇਠਲੀ ਅਦਾਲਤ ਦੇ CBI ਹਿਰਾਸਤ ਦੇ ਹੁਕਮ ਨੂੰ ਚੁਨੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 20 ਅਗੱਸਤ ਨੂੰ ਸੁਣਵਾਈ ਕਰੇਗਾ। ਕੇਜਰੀਵਾਲ ਵਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਪਟੀਸ਼ਨ 'ਤੇ ਛੇਤੀ ਸੁਣਵਾਈ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਅਦਾਲਤ ਨੇ 20 ਅਗੱਸਤ ਨੂੰ ਸੁਣਵਾਈ ਦਾ ਹੁਕਮ ਦਿੱਤਾ। 

ਦਿੱਲੀ ਹਾਈ ਕੋਰਟ ਨੇ 5 ਅਗੱਸਤ ਨੂੰ CBI ਦੀ ਗ੍ਰਿਫਤਾਰੀ ਅਤੇ ਹੇਠਲੀ ਅਦਾਲਤ ਦੇ CBI ਹਿਰਾਸਤ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ਖਾਰਜ ਕਰ ਦਿਤੀ ਸੀ। ਹਾਈ ਕੋਰਟ ਨੇ CBI ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਬਰਕਰਾਰ ਰੱਖਿਆ ਸੀ। 

ਕੇਜਰੀਵਾਲ ਨੂੰ CBI ਨੇ 26 ਜੂਨ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ED ਨੇ ਪੁੱਛਗਿੱਛ ਤੋਂ ਬਾਅਦ 21 ਮਾਰਚ ਦੀ ਦੇਰ ਸ਼ਾਮ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਸੁਪਰੀਮ ਕੋਰਟ ਨੇ 10 ਮਈ ਨੂੰ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ ਅਤੇ ਅਗਲੇ ਦਿਨ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਸੀ। ਕੇਜਰੀਵਾਲ ਨੇ 2 ਜੂਨ ਨੂੰ ਆਤਮ ਸਮਰਪਣ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ 12 ਜੁਲਾਈ ਨੂੰ ਈਡੀ ਮਾਮਲੇ 'ਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। 

SHARE ARTICLE

ਏਜੰਸੀ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement