
ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਤੇ ਕੁੱਝ ਹੋਰਾਂ ਨੇ ਖੁੱਲ੍ਹ ਕੇ ਇਤਰਾਜ਼ ਜਤਾਇਆ ਹੈ।
ਚੰਡੀਗੜ੍ਹ: ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਜੁਟੀਆਂ ਹੋਈਆਂ ਹਨ। ਪੰਜਾਬ ਭਾਜਪਾ ਨੇ ਵੀ ਹਾਲ ਹੀ ਵਿਚ ਅਪਣੀ ਪਹਿਲੀ ਕਾਰਜਕਾਰਨੀ ਸੂਚੀ ਜਾਰੀ ਕੀਤੀ ਹੈ। ਇਸ ਵਿਚ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਅਤੇ ਬਾਅਦ ਵਿਚ ਕਾਂਗਰਸ ਅਤੇ ਅਕਾਲੀ ਦਲ ਤੋਂ ਭਾਜਪਾ ਵਿਚ ਸ਼ਾਮਲ ਹੋਏ ਸਾਬਕਾ ਮੰਤਰੀ ਅਤੇ ਆਗੂ ਸ਼ਾਮਲ ਹਨ।
ਇਹ ਵੀ ਪੜ੍ਹੋ: ਆਈ.ਐਮ.ਐਫ਼. ਤੋਂ ਵਿੱਤੀ ਮਦਦ ਲਈ ਪਾਕਿਸਤਾਨ ਨੇ ਯੂਕਰੇਨ ਨੂੰ ਹਥਿਆਰ ਵੇਚੇ : ਰੀਪੋਰਟ
ਪੰਜਾਬ ਭਾਜਪਾ ਦੇ ਪੁਰਾਣੇ ਆਗੂ ਕਾਂਗਰਸ ਦੇ ਸਾਬਕਾ ਮੰਤਰੀਆਂ ਅਤੇ ਅਕਾਲੀ ਦਲ ਦੇ ਸਾਬਕਾ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿਤੇ ਜਾਣ ਤੋਂ ਨਾਰਾਜ਼ ਹਨ। ਇਹੀ ਕਾਰਨ ਹੈ ਕਿ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਤੇ ਕੁੱਝ ਹੋਰਾਂ ਨੇ ਖੁੱਲ੍ਹ ਕੇ ਇਤਰਾਜ਼ ਜਤਾਇਆ ਹੈ। ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਕਾਰਜਕਰਨੀ ਲਈ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਅਣਗੌਲਿਆਂ ਕੀਤਾ ਗਿਆ। 75 ਫ਼ੀ ਸਦੀ ਬਾਹਰੀ ਆਗੂਆਂ ਨੂੰ ਥਾਂ ਮਿਲੀ ਹੈ। ਇਹ ਧੱਕਾ ਅਤੇ ਬੇਇਨਸਾਫ਼ੀ ਹੈ।
ਇਹ ਵੀ ਪੜ੍ਹੋ: ਪੀਏਯੂ ਦੇ ਫ਼ਸਲੀ ਮੁਕਾਬਲਿਆਂ ਦਾ ਜੇਤੂ ਕਿਸਾਨ ਰਵੀ ਕਾਂਤ; ਨਰਮੇ ਦੀ ਚੰਗੀ ਫ਼ਸਲ ਲਈ ਜਿਤਿਆ ਇਨਾਮ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਸਾਬਕਾ ਕਾਂਗਰਸੀ ਮੰਤਰੀਆਂ ਅਤੇ ਅਕਾਲੀ ਦਲ ਦੇ ਆਗੂਆਂ ਨੂੰ ਕਾਰਜਕਾਰਨੀ ਵਿਚ ਅਹਿਮ ਜ਼ਿੰਮੇਵਾਰੀਆਂ ਦਿਤੀਆਂ ਹਨ। ਉਨ੍ਹਾਂ ਨੂੰ ਸੂਬਾ ਕੋਰ ਕਮੇਟੀ ਵਿਚ ਸ਼ਾਮਲ ਕਰਨ ਦੇ ਨਾਲ-ਨਾਲ ਸੂਬਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਦਿਤੀ ਗਈ ਹੈ। ਇਨ੍ਹਾਂ ਵਿਚ ਸਾਬਕਾ ਕਾਂਗਰਸੀ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਕਾਂਗਰਸ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਾਬਕਾ ਵਿਧਾਇਕ ਤੇ ਮੰਤਰੀ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਸ਼ਾਮਲ ਹਨ।
ਇਹ ਵੀ ਪੜ੍ਹੋ: ਸਿੱਖ ਵਿਚਾਰ ਮੰਚ ਨੇ ਪੰਜਾਬੀ ਯੂਨੀਵਰਸਿਟੀ ਵਿਚ ਬਣੇ ਮਾਹੌਲ ’ਤੇ ਗਹਿਰੀ ਚਿੰਤਾ ਪ੍ਰਗਟ ਕੀਤੀ
ਪੰਜਾਬ ਭਾਜਪਾ ਵਲੋਂ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਆਗੂ ਜਗਦੀਪ ਸਿੰਘ, ਬਲਬੀਰ ਸਿੰਘ ਸਿੱਧੂ ਅਤੇ ਫਤਿਹਜੰਗ ਸਿੰਘ ਬਾਜਵਾ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਸੂਬਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਕਾਰਨ ਪੰਜਾਬ ਭਾਜਪਾ ਦੇ ਪੁਰਾਣੇ ਖੁਦ ਨੂੰ ਅਣਗੌਲਿਆਂ ਕੀਤੇ ਜਾਣ ਕਾਰਨ ਨਾਰਾਜ਼ ਹਨ।