ਔਰਤਾਂ ਲਈ ਰਾਖਵੇਂਕਰਨ ’ਚ ਓ.ਬੀ.ਸੀ. ਕੋਟਾ ਨਾ ਹੋਣ ਤੋਂ ਨਿਰਾਸ਼ : ਉਮਾ ਭਾਰਤੀ

By : BIKRAM

Published : Sep 20, 2023, 6:02 am IST
Updated : Sep 20, 2023, 6:02 am IST
SHARE ARTICLE
Uma Bharti
Uma Bharti

ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ : ਕਿਹਾ, ਜਦੋਂ ਓ.ਬੀ.ਸੀ. ਲਈ ਕੁਝ ਕਰਨ ਦਾ ਸਮਾਂ ਆਇਆ ਤਾਂ ਅਸੀਂ ਪਿੱਛੇ ਹਟ ਗਏ

ਭੋਪਾਲ: ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੀਨੀਅਰ ਨੇਤਾ ਉਮਾ ਭਾਰਤੀ ਨੇ ਕਿਹਾ ਕਿ ਉਹ ਇਸ ਗੱਲ ਤੋਂ ਨਿਰਾਸ਼ ਹਨ ਕਿ ਲੋਕ ਸਭਾ ਅਤੇ ਵਿਧਾਨ ਸਭਾਵਾਂ ’ਚ ਔਰਤਾਂ ਲਈ 33 ਫੀ ਸਦੀ ਸੀਟਾਂ ਰਾਖਵੀਆਂ ਕਰਨ ਦੇ ਬਿਲ ਵਿਚ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਦੀਆਂ ਔਰਤਾਂ ਲਈ ਰਾਖਵੇਂਕਰਨ ਦਾ ਕੋਈ ਪ੍ਰਬੰਧ ਨਹੀਂ ਹੈ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਲੋਕ ਸਭਾ ’ਚ ਸੰਵਿਧਾਨ ਸੋਧ ਬਿਲ ਪੇਸ਼ ਕੀਤਾ ਗਿਆ ਸੀ।

ਉਨ੍ਹਾਂ ਕਿਹਾ, ‘‘ਮੈਨੂੰ ਖੁਸ਼ੀ ਹੈ ਕਿ ਔਰਤਾਂ ਲਈ ਰਾਖਵਾਂਕਰਨ ਬਿਲ ਪੇਸ਼ ਕੀਤਾ ਗਿਆ ਸੀ, ਪਰ ਮੈਂ ਕੁਝ ਨਿਰਾਸ਼ ਵੀ ਹਾਂ ਕਿਉਂਕਿ ਇਹ ਓ.ਬੀ.ਸੀ. ਔਰਤਾਂ ਲਈ ਰਾਖਵੇਂਕਰਨ ਤੋਂ ਬਿਨਾਂ ਆਉਂਦਾ ਹੈ। ਜੇਕਰ ਅਸੀਂ ਓ.ਬੀ.ਸੀ. ਔਰਤਾਂ ਲਈ ਰਾਖਵਾਂਕਰਨ ਯਕੀਨੀ ਨਹੀਂ ਬਣਾਇਆ ਤਾਂ ਭਾਜਪਾ ਤੋਂ ਉਨ੍ਹਾਂ ਦਾ ਵਿਸ਼ਵਾਸ ਟੁੱਟ ਜਾਵੇਗਾ।’’ ਭਾਰਤੀ ਖੁਦ ਭਾਜਪਾ ਦੀ ਪ੍ਰਮੁੱਖ ਓ.ਬੀ.ਸੀ. ਨੇਤਾ ਹਨ।

ਭਾਰਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖ ਕੇ ਯਾਦ ਕਰਵਾਇਆ ਕਿ ਪਿਛਲੇ ਦਿਨੀਂ ਜਦੋਂ ਲੋਕ ਸਭਾ ’ਚ ਅਜਿਹਾ ਹੀ ਇਕ ਬਿਲ ਪੇਸ਼ ਕੀਤਾ ਗਿਆ ਸੀ, ਤਾਂ ਉਹ ਇਸ ਦਾ ਵਿਰੋਧ ਕਰਨ ਲਈ ਅਪਣੀ ਸੀਟ ’ਤੇ ਖੜੇ ਹੋ ਗਏ ਸਨ ਅਤੇ ਬਾਅਦ ’ਚ ਬਿਲ ਨੂੰ ਸਥਾਈ ਕਮੇਟੀ ਕੋਲ ਭੇਜ ਦਿਤਾ ਗਿਆ ਸੀ।

ਭਾਰਤੀ ਨੇ ਕਿਹਾ ਕਿ ਜਦੋਂ ਓ.ਬੀ.ਸੀ. ਲਈ ਕੁਝ ਕਰਨ ਦਾ ਸਮਾਂ ਆਇਆ ਤਾਂ ਅਸੀਂ ਪਿੱਛੇ ਹਟ ਗਏ। ਉਨ੍ਹਾਂ ਕਿਹਾ, ‘‘ਮੈਨੂੰ ਭਰੋਸਾ ਸੀ ਕਿ ਪ੍ਰਧਾਨ ਮੰਤਰੀ ਇਸ ਦਾ ਧਿਆਨ ਰੱਖਣਗੇ। ਮੈਂ ਸਵੇਰੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਅਤੇ ਬਿਲ ਪੇਸ਼ ਹੋਣ ਤਕ ਚੁੱਪੀ ਬਣਾਈ ਰੱਖੀ। ਮੈਨੂੰ ਇਹ ਵੇਖ ਕੇ ਬਹੁਤ ਨਿਰਾਸ਼ਾ ਹੋਈ ਕਿ ਬਿਲ ’ਚ ਕੋਈ ਓ.ਬੀ.ਸੀ. ਰਾਖਵਾਂਕਰਨ ਨਹੀਂ ਹੈ। ਮੈਂ ਨਿਰਾਸ਼ ਸੀ ਕਿਉਂਕਿ ਪਛੜੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ਜੋ ਮੌਕੇ ਮਿਲਣੇ ਚਾਹੀਦੇ ਸਨ, ਉਹ ਉਨ੍ਹਾਂ ਨੂੰ ਨਹੀਂ ਦਿਤੇ ਗਏ।’’ ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਪਛੜੀਆਂ ਸ਼੍ਰੇਣੀਆਂ ਦੀਆਂ ਮੁਸਲਿਮ ਔਰਤਾਂ ਨੂੰ ਵੀ ਰਾਖਵੇਂਕਰਨ ਦੇ ਲਾਭ ਤੋਂ ਵਾਂਝਾ ਨਹੀਂ ਰਖਿਆ ਜਾ ਸਕਦਾ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement