
ਜਤਿੰਦਰ ਸਿੰਘ ਸਾਹਨੀ ਅਤੇ ਹਰਿੰਦਰਪਾਲ ਸਿੰਘ ਨੇ ਪਾਰਟੀ ਨੂੰ ਕਿਹਾ ਅਲਵਿਦਾ
ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਸੀਨੀਅਰ ਮੈਂਬਰਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ।
Shiromani Akali Dal
ਦਿੱਲੀ ਕਮੇਟੀ ਦੇ ਸੀਨੀਅਰ ਮੈਂਬਰ ਜਤਿੰਦਰ ਸਿੰਘ ਸਾਹਨੀ ਅਤੇ ਗੁਰਮਤਿ ਕਾਲਜ ਦੇ ਚੇਅਰਮੈਨ ਹਰਿੰਦਰਪਾਲ ਸਿੰਘ ਨੇ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੋਵੇਂ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਕਾਰਜਸ਼ੈਲੀ ਅਤੇ ਫ਼ੈਸਲਿਆਂ 'ਤੇ ਸਵਾਲ ਚੁੱਕੇ ਹਨ।