PM ਵਲੋਂ ਖੇਤੀ ਕਾਨੂੰਨ ਵਾਪਸ ਕਰਨ ਦੇ ਫ਼ੈਸਲੇ ਤੋਂ ਬਾਅਦ ਬਾਅਦ ਕੈਪਟਨ ਨੇ ਕੀਤਾ ਵੱਡਾ ਐਲਾਨ 
Published : Nov 19, 2021, 11:55 am IST
Updated : Nov 19, 2021, 11:55 am IST
SHARE ARTICLE
Captain Amarinder Singh
Captain Amarinder Singh

ਕਿਹਾ, BJP ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਮਿਲ ਕੇ ਕਰਾਂਗਾ ਕੰਮ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ਵੱਡਾ ਐਲਾਨ ਕੀਤਾ ਹੈ ਉਨ੍ਹਾਂ ਕਿਹਾ ਕਿ ਉਹ ਭਾਜਪਾ ਨਾਲ ਮਿਲ ਕੇ ਕੰਮ ਕਰਨਗੇ।

Farmers Protest Farmers Protest

ਕੈਪਟਨ ਨੇ ਪਹਿਲਾਂ ਹੀ ਕਿਹਾ ਸੀ ਕਿ ਜਿਵੇਂ ਹੀ ਖੇਤੀਬਾੜੀ ਕਾਨੂੰਨ ਰੱਦ ਕੀਤੇ ਜਾਣਗੇ ਅਤੇ ਕਿਸਾਨ ਅੰਦੋਲਨ ਖ਼ਤਮ ਹੋਵੇਗਾ, ਉਹ ਭਾਜਪਾ ਨਾਲ ਚੋਣ ਲੜਨਗੇ। ਹੁਣ ਇਹ ਵੀ ਤੈਅ ਹੋ ਗਿਆ ਹੈ ਕਿ ਕੈਪਟਨ ਆਉਣ ਵਾਲਿਆਂ ਚੋਣਾਂ ਵਿਚ ਭਾਜਪਾ ਨਾਲ ਮਿਲ ਕੇ ਸੂਬੇ ਵਿਚ ਚੋਣਾਂ ਲੜ ਸਕਦੇ ਹਨ।

file photofile photo

ਕੈਪਟਨ ਦੇ ਮੀਡੀਆ ਅਡਵਾਈਜ਼ਰ ਰਵੀਨ ਠੁਕਰਾਲ ਨੇ ਕੈਪਟਨ ਦੇ ਹਵਾਲੇ ਤੋਂ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਕੈਪਟਨ ਨੇ ਕਿਹਾ ਕਿ ਇਹ ਨਾ ਸਿਰਫ਼ ਕਿਸਾਨਾਂ ਲਈ ਵੱਡੀ ਰਾਹਤ ਹੈ ਸਗੋਂ ਪੰਜਾਬ ਦੀ ਤਰੱਕੀ ਦਾ ਰਾਹ ਵੀ ਖੁੱਲ੍ਹ ਗਿਆ ਹੈ।

Captain Amarinder SinghCaptain Amarinder Singh

ਹੁਣ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ਦੇ ਵਿਕਾਸ ਲਈ ਕੰਮ ਕਰਨਗੇ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ ਜਦੋਂ ਤੱਕ ਪੰਜਾਬ ਦੇ ਹਰ ਵਸਨੀਕ ਦੀਆਂ ਅੱਖਾਂ ਵਿਚੋਂ ਹੰਝੂ ਨਹੀਂ ਪੂੰਝਦੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement