ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੇ ਵਪਾਰੀ ਵਰਗ ਨਾਲ ਬਦਲੇ ਦੀ ਨੀਤੀ 'ਤੇ ਉਤਰੀ ਸਰਕਾਰ : ਭਗਵੰਤ ਮਾਨ
Published : Dec 19, 2020, 5:58 pm IST
Updated : Dec 19, 2020, 5:58 pm IST
SHARE ARTICLE
Bhagwant Mann
Bhagwant Mann

'ਆਪ' ਨੇ ਆੜਤੀਆਂ ਅਤੇ ਕਾਰੋਬਾਰੀਆਂ 'ਤੇ ਆਮਦਨ ਕਰ ਵਿਭਾਗ ਦੇ ਛਾਪਿਆ ਦਾ ਲਿਆ ਸਖਤ ਨੋਟਿਸ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਆੜਤੀਆਂ ਅਤੇ ਵਾਪਰੀਆਂ-ਕਾਰੋਬਾਰੀਆਂ 'ਤੇ ਆਮਦਨ ਕਰ ਵਿਭਾਗ ਵੱਲੋਂ ਕੀਤੀ ਜਾ ਰਹੀ ਅਚਾਨਕ ਛਾਪੇਮਾਰੀ ਨੂੰ ਬਦਲੇ ਦੀ ਭਾਵਨਾ ਨਾਲ ਕੀਤੀ ਜਾ ਰਹੀ ਕਾਰਵਾਈ ਦੱਸਿਆ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਸਖਤ ਨਿੰਦਿਆ ਕੀਤੀ ਹੈ।

Bhagwant MannBhagwant Mann

ਪਾਰਟੀ ਹੈੱਡਕੁਆਟਰ ਤੋਂ ਜਾਰੀ ਇਕ ਬਿਆਨ ਰਾਹੀਂ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਦਾ ਖੁੱਲ੍ਹਕੇ ਸਮਰਥਨ ਕਰ ਰਹੇ ਪੰਜਾਬ ਦੇ ਕਰੀਬ ਦੋ ਦਰਜਨ ਆੜਤੀਆਂ ਅਤੇ ਕਾਰੋਬਾਰੀਆਂ ਉੱਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਕਿਸਾਨਾਂ ਦਾ ਸਾਥ ਦੇ ਰਹੇ ਹੋਰ ਸਾਰੇ ਵਰਗਾਂ ਨੂੰ ਡਰਾਉਣ ਦੀ ਕੋਸ਼ਿਸ਼ ਹੈ ਤਾਂ ਕਿ ਉਹ ਅੰਦੋਲਨ ਤੋਂ ਪਿੱਛੇ ਹਟ ਜਾਣ।

PM MODIPM MODI

ਭਗਵੰਤ ਮਾਨ ਨੇ ਕਿਹਾ ਕਿ ਡਰਾਉਣਾ ਅਤੇ ਵੰਡਣਾ ਭਾਜਪਾ ਦੀ ਪੁਰਾਣੀ ਆਦਤ ਰਹੀ ਹੈ, ਪ੍ਰੰਤੂ ਹੁਣ ਇਸ ਅੰਦੋਲਨ ਨੂੰ ਫੇਲ੍ਹ ਕਰਨ ਲਈ ਅਜਿਹੀ ਕੋਈ ਵੀ ਚਾਲ ਸਫਲ ਨਹੀਂ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਪਣੀ ਈਡੀ, ਸੀਬੀਆਈ ਅਤੇ ਸੀਬੀਆਈ ਵਰਗੀਆਂ ਕੇਂਦਰੀ ਏਜੰਸੀਆਂ ਨਾਲ ਮੋਦੀ ਸਰਕਾਰ ਕੈਪਟਲ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਵਰਗੇ ਭ੍ਰਿਸ਼ਟਾਚਾਰੀ ਅਤੇ ਕਮਜ਼ੋਰ ਆਗੂਆਂ ਨੂੰ ਤਾਂ ਡਰਾਇਆ ਜਾ ਸਕਦਾ ਹੈ, ਪ੍ਰੰਤੂ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਅਤੇ ਵਪਾਰੀਆਂ 'ਤੇ ਕੇਂਦਰ ਸਰਕਾਰ ਦਾ ਇਹ ਹੱਥਕੰਡਾ ਕੰਮ ਨਹੀਂ ਕਰੇਗਾ।

Captain Amarinder Singh-Sukhbir Singh BadalCaptain Amarinder Singh-Sukhbir Singh Badal

ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਹੀ ਮੋਦੀ ਸਰਕਾਰ ਖੇਤੀ ਅਤੇ ਕਿਸਾਨ ਦੀ ਅਹਿਮੀਅਤ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਪ੍ਰੰਤੂ ਵਪਾਰੀ-ਕਾਰੋਬਾਰੀ ਚੰਗੀ ਤਰ੍ਹਾਂ ਸਮਝਦੇ ਹਨ ਕਿ ਉਨ੍ਹਾਂ ਦੀ ਆਰਥਿਕਤਾ ਦਾ ਪਹੀਆ ਵੀ ਖੇਤੀ ਅਤੇ ਕਿਸਾਨੀ ਨਾਲ ਘੁੰਮਦਾ ਹੈ ਅਤੇ ਕਾਲੇ ਕਾਨੂੰਨਾਂ ਨੇ ਕਿਸਾਨ ਅਤੇ ਮਜ਼ਦੂਰਾਂ ਦੇ ਨਾਲ-ਨਾਲ ਦੁਕਾਨਦਾਰਾਂ, ਆੜਤੀਆਂ, ਵਪਾਰੀਆਂ-ਕਾਰੋਬਾਰੀਆਂ ਅਤੇ ਟਰਾਂਸਪੋਰਟਰਾਂ ਦਾ ਵੀ ਭਵਿੱਖ ਖਤਰੇ ਵਿੱਚ ਪਾ ਦਿੱਤਾ ਹੈ।

Bhagwant Mann Bhagwant Mann

ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਾਹੀਦਾ ਹੈ ਕਿ ਉਹ ਇੱਧਰ-ਓਧਰ ਹੱਥ ਜੋੜਨ ਦੀ ਬਜਾਏ ਅੰਦੋਲਨਕਾਰੀ ਕਿਸਾਨਾਂ ਨਾਲ ਗੱਲ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਮੰਨਕੇ ਤਿੰਨੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਅਤੇ ਸਾਰੀਆਂ ਫਸਲਾਂ ਦੀ ਐਮਐਸਪੀ ਉੱਤੇ ਖਰੀਦ ਨੂੰ ਕਾਨੂੰਨੀ ਗਾਰੰਟੀ ਦੇਣ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੱਕ ਪ੍ਰਧਾਨ ਮੰਤਰੀ ਅੰਦੋਲਨਕਾਰੀ ਕਿਸਾਨਾਂ ਨਾਲ ਖੁਦ ਸਿੱਧੀ ਗੱਲ ਨਹੀਂ ਕਰਦੇ ਉਦੋਂ ਤੱਕ ਮਸਲਾ ਹੱਲ ਨਹੀਂ ਹੋ ਸਕਦਾ, ਕਿਉਂਕਿ ਨਰੇਂਦਰ ਤੋਮਰ ਅਤੇ ਪੀਯੂਸ ਗੋਇਲ ਵਰਗੇ ਕਠਪੁਤਲੀ ਮੰਤਰੀ ਗੱਲਬਾਤ ਦੇ ਨਾਮ ਉੱਤੇ ਸਿਰਫ ਸਮਾਂ ਬਰਬਾਦ ਕਰ ਰਹੇ ਹਨ।

PM ModiPM Modi

ਅੰਦੋਲਨਕਾਰੀ ਕਿਸਾਨਾਂ ਦੇ ਸਮਰਥਕਾਂ ਨੂੰ ਖੱਟਰ ਸਰਕਾਰ ਵੀ ਕਰ ਰਹੀ ਹੈ ਪ੍ਰੇਸ਼ਾਨ : ਮਾਨ

ਭਗਵੰਤ ਮਾਨ ਨੇ ਦੋਸ਼ ਲਗਾਇਆ ਹੈ ਕਿ ਦਿੱਲੀ-ਹਰਿਆਣਾ ਸੀਮਾ 'ਤੇ ਹਰਿਆਣਾ 'ਚ ਡਟੇ ਅੰਦੋਲਨਕਾਰੀ ਕਿਸਾਨਾਂ ਦੀ ਮਦਦ ਕਰ ਰਹੇ ਸਥਾਨਕ ਲੋਕਾਂ ਨੂੰ ਹਰਿਆਣਾ ਦੀ ਖੱਟਰ ਸਰਕਾਰ ਪ੍ਰੇਸ਼ਾਨ ਕਰਨ ਲੱਗੀ ਹੈ। ਇਸ ਤਰ੍ਹਾਂ ਦਿੱਲੀ-ਹਰਿਆਣਾ ਬਾਰਡਰ 'ਤੇ ਹਰਿਆਣਾ ਵਾਲੇ ਪਾਸੇ ਬੈਠੇ ਅੰਦੋਲਨਕਾਰੀ ਕਿਸਾਨਾਂ ਦੀ ਸਹੂਲਤ ਲਈ ਕੇਜਰੀਵਾਲ ਸਰਕਾਰ ਵੱਲੋਂ ਭੇਜੀਆਂ ਗਈਆਂ ਮੋਬਾਇਲ ਸੋਚਾਲਿਆਂ ਵਰਗੀਆਂ ਸਹੂਲਤਾਵਾਂ ਨੂੰ ਵੀ ਬਾਰਡਰ 'ਤੇ ਹੀ ਰੋਕਿਆ ਜਾ ਰਿਹਾ ਹੈ।

Manohar Lal KhattarManohar Lal Khattar

ਭਗਵੰਤ ਮਾਨ ਨੇ ਕਿਹਾ ਕਿ ਇਕ ਪਾਸੇ ਖੱਟਰ ਸਰਕਾਰ ਅੰਦੋਲਨ ਸਥਾਨਾਂ ਉੱਤੇ ਸਾਫ ਸਫਾਈ ਦੀ ਜ਼ਿੰਮੇਵਾਰੀ ਨਹੀਂ ਨਿਭਾਅ ਰਹੀ, ਦੂਜੇ ਪਾਸੇ ਕੇਜਰੀਵਾਲ ਸਰਕਾਰ ਦੀਆਂ ਸਹੂਲਤਾਵਾਂ ਵਿੱਚ ਵੀ ਰੁਕਾਵਟ ਪੈਦਾ ਕਰ ਰਹੀ ਹੈ। ਭਾਜਪਾ ਦਾ ਅਜਿਹਾ ਰਵੱਈਆ ਲੋਕਤੰਤਰ ਵਿਰੋਧੀ ਅਤੇ ਨਿੰਦਣਯੋਗ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement