'India' alliance meeting today: ‘ਇੰਡੀਆ’ ਗੱਠਜੋੜ ਦੀ ਬੈਠਕ ਅੱਜ, ਸੀਟਾਂ ਦੀ ਵੰਡ ਸਮੇਤ ਕਈ ਮੁੱਦਿਆਂ ’ਤੇ ਹੋਵੇਗੀ ਚਰਚਾ
Published : Dec 19, 2023, 7:37 am IST
Updated : Dec 19, 2023, 7:37 am IST
SHARE ARTICLE
'India' alliance meeting today
'India' alliance meeting today

ਵੋਟਾਂ ਤੋਂ ਬਾਅਦ ਕੀਤਾ ਜਾਵੇਗਾ ਪ੍ਰਧਾਨ ਮੰਤਰੀ ਦੇ ਉਮੀਦਵਾਰ ਬਾਰੇ ਫੈਸਲਾ : ਮਮਤਾ ਬੈਨਰਜੀ

'India' alliance meeting today: ਵਿਰੋਧੀ ਗੱਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਅਲਾਇੰਸ (ਇੰਡੀਆ) ਦੇ ਪ੍ਰਮੁੱਖ ਨੇਤਾ ਮੰਗਲਵਾਰ ਨੂੰ ਇੱਥੇ ਬੈਠਕ ਕਰਨਗੇ, ਜਿਸ ’ਚ ਸੀਟਾਂ ਦੀ ਵੰਡ, ਸਾਂਝੀਆਂ ਰੈਲੀਆਂ ਅਤੇ ਅਗਲੀਆਂ ਲੋਕ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨ ਸਮੇਤ ਕਈ ਮੁੱਦਿਆਂ ’ਤੇ ਚਰਚਾ ਹੋਵੇਗੀ।   

ਇਹ ਬੈਠਕ ਪਿੱਛੇ ਜਿਹੇ ਹੋਈਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਮਾੜੇ ਪ੍ਰਦਰਸ਼ਨ ਦੇ ਪਿਛੋਕੜ ’ਚ ਹੋ ਰਹੀ ਹੈ। ਕਾਂਗਰਸ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਹਾਰ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਸ ਬੈਠਕ ’ਚ ਸਕਾਰਾਤਮਕ ਏਜੰਡਾ ਤੈਅ ਕਰਨ, ਸੀਟਾਂ ਦੀ ਵੰਡ ਅਤੇ ਆਮ ਜਨਤਕ ਬੈਠਕਾਂ ’ਤੇ ਮੁੱਖ ਚਰਚਾ ’ਤੇ ਚਰਚਾ ਸੰਭਵ ਹੈ। ਇਹ ਬੈਠਕ ਦਿੱਲੀ ਦੇ ਅਸ਼ੋਕਾ ਹੋਟਲ ’ਚ ਹੋਵੇਗੀ।

ਬੈਠਕ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਦੀ ਮੁਖੀ ਅਤੇ ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ‘ਇੰਡੀਆ’ ਗੱਠਜੋੜ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਫੈਸਲਾ 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਕੀਤਾ ਜਾਵੇਗਾ। ਇਹ ਪੁੱਛੇ ਜਾਣ ’ਤੇ ਕਿ ਕੀ ‘ਇੰਡੀਆ’ ਗੱਠਜੋੜ ਸੀਟਾਂ ਦੀ ਵੰਡ ਵਰਗੇ ਮੁੱਦਿਆਂ ’ਤੇ ਕਦਮ ਚੁੱਕਣ ’ਚ ਦੇਰੀ ਕਰ ਰਿਹਾ ਹੈ, ਬੈਨਰਜੀ ਨੇ ਕਿਹਾ, ‘‘ਦੇਰ ਆਏ ਦਰੁਸਤ ਆਏ।’’

ਕਾਂਗਰਸ ਦੇ ਇਕ ਸੀਨੀਅਰ ਨੇਤਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੁਕਾਬਲਾ ਕਰਨ ਲਈ ਏਕਤਾ ਬਣਾਈ ਰੱਖਦੇ ਹੋਏ ‘ਮੈਂ, ਨਹੀਂ ਅਸੀਂ’ ਦੇ ਨਾਅਰੇ ਨਾਲ ਅੱਗੇ ਵਧਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਾਹਮਣੇ ਹੁਣ ਚੁਨੌਤੀ ਅਗਲੀਆਂ ਆਮ ਚੋਣਾਂ ’ਚ ਭਾਜਪਾ ਦਾ ਮੁਕਾਬਲਾ ਕਰਨ ਲਈ ਇਕ ਬਦਲਵਾਂ ਸਕਾਰਾਤਮਕ ਏਜੰਡਾ ਲਿਆਉਣ ਦੀ ਹੈ।

ਸੂਤਰਾਂ ਦਾ ਕਹਿਣਾ ਹੈ ਕਿ ‘ਇੰਡੀਆ’ ਗੱਠਜੋੜ ਜਾਤ ਆਧਾਰਤ ਮਰਦਮਸ਼ੁਮਾਰੀ, ਘੱਟੋ-ਘੱਟ ਸਮਰਥਨ ਮੁੱਲ (ਐਮ.ਐੱਸ.ਪੀ.) ਦੀ ਕਾਨੂੰਨੀ ਗਰੰਟੀ ਅਤੇ ਕਾਮਿਆਂ ਲਈ ਸਮਾਜਕ ਸੁਰੱਖਿਆ ਦੇ ਮੁੱਦਿਆਂ ’ਤੇ ਜ਼ੋਰ ਦੇ ਸਕਦਾ ਹੈ।  26 ਵਿਰੋਧੀ ਪਾਰਟੀਆਂ ਨੇ ਅਗਲੀਆਂ ਲੋਕ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗੱਠਜੋੜ (ਐਨ.ਡੀ.ਏ.) ਦਾ ਮੁਕਾਬਲਾ ਕਰਨ ਲਈ ‘ਇੰਡੀਆ’ ਗੱਠਜੋੜ ਬਣਾਇਆ ਹੈ। ਹੁਣ ਤਕ ‘ਇੰਡੀਆ’ ਗੱਠਜੋੜ ਦੀਆਂ ਤਿੰਨ ਬੈਠਕਾਂ ਪਟਨਾ, ਬੈਂਗਲੁਰੂ ਅਤੇ ਮੁੰਬਈ ’ਚ ਹੋ ਚੁੱਕੀਆਂ ਹਨ।

(For more news apart from 'India' alliance meeting today, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement