BJP MP Sarangi: ਭਾਜਪਾ ਸਾਂਸਦ ਸਾਰੰਗੀ ਦਾ ਵੱਡਾ ਇਲਜ਼ਾਮ, 'ਰਾਹੁਲ ਗਾਂਧੀ ਨੇ ਸੰਸਦ 'ਚ ਮੈਨੂੰ ਧੱਕਾ ਦਿਤਾ ਤੇ ਮੇਰੇ ਸਿਰ 'ਤੇ ਲੱਗੀ ਸੱਟ 

By : PARKASH

Published : Dec 19, 2024, 11:35 am IST
Updated : Dec 19, 2024, 11:35 am IST
SHARE ARTICLE
BJP MP Sarangi: BJP MP Sarangi's big allegation, 'Rahul Gandhi pushed me in Parliament, due to which I got injured on my head'
BJP MP Sarangi: BJP MP Sarangi's big allegation, 'Rahul Gandhi pushed me in Parliament, due to which I got injured on my head'

ਪ੍ਰਤਾਪ ਸਾਰੰਗੀ ਦਾ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਹੋ ਰਿਹਾ ਵਾਇਰਲ 

 

BJP MP Sarangi: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਪ੍ਰਤਾਪ ਚੰਦਰ ਸਾਰੰਗੀ ਨੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 'ਤੇ ਵੱਡਾ ਦੋਸ਼ ਲਗਾਇਆ ਹੈ। ਭਾਜਪਾ ਦੇ ਸੰਸਦ ਮੈਂਬਰ ਪ੍ਰਤਾਪ ਚੰਦਰ ਸਾਰੰਗੀ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਦੇ ਧੱਕੇ ਕਾਰਨ ਉਹ ਸੰਸਦ 'ਚ ਡਿੱਗ ਗਏ ਅਤੇ ਉਨ੍ਹਾਂ ਦੇ ਸਿਰ 'ਤੇ ਸੱਟ ਲੱਗ ਗਈ । ਪ੍ਰਤਾਪ ਸਾਰੰਗੀ ਉੜੀਸਾ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ।

ਭਾਜਪਾ ਦੇ ਸੰਸਦ ਮੈਂਬਰ ਪ੍ਰਤਾਪ ਚੰਦਰ ਸਾਰੰਗੀ ਨੇ ਕਿਹਾ, "ਰਾਹੁਲ ਗਾਂਧੀ ਨੇ ਇਕ ਸੰਸਦ ਮੈਂਬਰ ਨੂੰ ਧੱਕਾ ਦਿਤਾ ਜੋ ਮੇਰੇ 'ਤੇ ਡਿਗਿਆ, ਜਿਸ ਤੋਂ ਬਾਅਦ ਮੈਂ ਹੇਠਾਂ ਡਿੱਗ ਗਿਆ... ਮੈਂ ਪੌੜੀਆਂ ਕੋਲ ਖੜ੍ਹਾ ਸੀ ਜਦੋਂ ਰਾਹੁਲ ਗਾਂਧੀ ਨੇ ਆ ਕੇ ਇਕ ਸੰਸਦ ਮੈਂਬਰ ਨੂੰ ਧੱਕਾ ਦਿਤਾ ਜੋ ਮੇਰੇ 'ਤੇ ਡਿੱਗ ਪਿਆ।"

ਪ੍ਰਤਾਪ ਸਾਰੰਗੀ ਦਾ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਉਹ ਵ੍ਹੀਲ ਚੇਅਰ 'ਤੇ ਬੈਠੇ ਹਨ ਅਤੇ ਉਨ੍ਹਾਂ ਦਾ ਸਿਰ ਕਪੜੇ ਨਾਲ ਢੱਕਿਆ ਹੋਇਆ ਹੈ।

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement