ਰਾਘਵ ਚੱਢਾ ਨੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾਨਾ - 'ਕਾਂਗਰਸ ਫਿਰ ਤੋਂ ਤੁਹਾਨੂੰ ਬ੍ਰਾਂਡ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਅਸਫਲ ਰਹੇਗੀ'

By : KOMALJEET

Published : Jan 20, 2023, 7:23 pm IST
Updated : Jan 20, 2023, 7:23 pm IST
SHARE ARTICLE
Punjab News
Punjab News

ਮੇਰੀਆਂ ਰਗਾਂ ਵਿੱਚ ਪੰਜਾਬੀ ਖੂਨ, ਮੇਰੇ ਲਈ 1984 ਦਾ ਕਤਲੇਆਮ ਮੁਆਫ਼ ਕਰਨਾ ਅਸੰਭਵ, ਪੰਜਾਬੀਆਂ ਲਈ ਨਾਪਸੰਦਗੀ ਤੁਹਾਡੀ ਪਾਰਟੀ ਦੇ DNA ਵਿੱਚ ਹੈ: ਰਾਘਵ ਚੱਢਾ

 ਕਿਹਾ, 1984 ਕਤਲੇਆਮ 'ਤੇ ਮੁਆਫੀ ਮੰਗਣ ਰਾਹੁਲ ਗਾਂਧੀ

 'ਆਪ' ਸੰਸਦ ਮੈਂਬਰ ਨੇ ਟਵਿੱਟਰ 'ਤੇ ਰਾਹੁਲ ਗਾਂਧੀ ਦੀ ਮਨਮੋਹਨ ਸਿੰਘ ਨਾਲ ਤਸਵੀਰ ਕੀਤੀ ਸਾਂਝੀ 

 ਚੰਡੀਗੜ੍ਹ :  ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਾਸੀ 1984 ਦੇ ਕਤਲੇਆਮ ਨੂੰ ਕਦੇ ਨਹੀਂ ਭੁੱਲ ਸਕਦੇ ਅਤੇ ਨਾ ਹੀ ਕਾਂਗਰਸ ਨੂੰ ਕਦੇ ਮੁਆਫ਼ ਕਰਨਗੇ।

 ਰਾਹੁਲ ਗਾਂਧੀ ਦੇ ਤਾਜ਼ਾ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਾਂਸਦ ਚੱਢਾ ਨੇ ਕਿਹਾ ਕਿ 'ਤੁਹਾਡੀ ਪਾਰਟੀ, ਜਦੋਂ ਤੋਂ ਮੇਰਾ ਜਨਮ ਹੋਇਆ ਹੈ, ਉਦੋਂ ਤੋਂ ਤੁਹਾਡੀ ਬ੍ਰਾਂਡਿੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਲੱਗਦਾ ਨਹੀਂ ਕਿ ਇਸ ਵਾਰ ਵੀ ਇਹ ਕੰਮ ਕਰੇਗਾ।'

ਸਿੱਖ ਵਿਰੋਧੀ ਦੰਗਿਆਂ ਅਤੇ ਸ੍ਰੀ ਦਰਬਾਰ ਸਾਹਿਬ 'ਤੇ ਹਮਲੇ ਲਈ ਗਾਂਧੀ ਪਰਿਵਾਰ ਦੀ ਨਿੰਦਾ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਰਾਹੁਲ ਨੂੰ ਆਪਣੇ ਪਰਿਵਾਰ ਵੱਲੋਂ ਕੀਤੇ ਗਏ ਇਨ੍ਹਾਂ ਘਿਨਾਉਣੇ ਕੰਮਾਂ ਲਈ ਕੋਈ ਪਛਤਾਵਾ ਨਹੀਂ ਹੈ। ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਤੋਂ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ। ਚੱਢਾ ਨੇ ਕਿਹਾ ਕਿ ਉਨ੍ਹਾਂ ਦੀਆਂ ਰਗਾਂ ਵਿੱਚ ਪੰਜਾਬੀ ਖੂਨ ਹੈ ਅਤੇ 1984 ਦਾ ਕਤਲੇਆਮ ਨਾ ਮੁਆਫ਼ੀਯੋਗ ਹੈ। ਕਾਂਗਰਸ ਪਾਰਟੀ ਦੇ ਡੀਐਨਏ ਵਿੱਚ ਪੰਜਾਬੀਆਂ ਪ੍ਰਤੀ ‘ਪੈਥੋਲੋਜੀਕਲ’ ਨਾਪਸੰਦਗੀ ਹੈ।

ਉਨ੍ਹਾਂ ਨੇ ਟਵਿੱਟਰ 'ਤੇ ਰਾਹੁਲ ਗਾਂਧੀ ਦੇ ਸਾਹਮਣੇ ਹੱਥ ਜੋੜ ਕੇ ਖੜ੍ਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਤਸਵੀਰ ਵੀ ਸਾਂਝੀ ਕੀਤੀ। ਰਾਘਵ ਚੱਢਾ ਨੇ ਕਿਹਾ ਕਿ ਗਾਂਧੀ ਪਰਿਵਾਰ ਨੇ ਪੰਜਾਬ 'ਚ ਵੀ ਦਿੱਲੀ ਤੋਂ ਆਪਣੇ ਨੇਤਾਵਾਂ ਨੂੰ ਉਸੇ ਤਰ੍ਹਾਂ ਕੰਟਰੋਲ ਕੀਤਾ ਜਿਵੇਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਕੰਟਰੋਲ ਕੀਤਾ ਸੀ। ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਅਤੇ ਸਿੱਖਾਂ ਦੇ ਹਿੱਤਾਂ ਵਿਰੁੱਧ ਕੰਮ ਕੀਤਾ ਹੈ ਪਰ ਹੁਣ ‘ਆਪ’ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਹੋਰ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਮਜ਼ਬੂਤੀ ਨਾਲ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement