Rahul Gandhi News: ਭਾਜਪਾ ਜਾਤ, ਨਸਲ, ਧਰਮ ਦੇ ਨਾਂ ’ਤੇ ਦੇਸ਼ ਨੂੰ ਵੰਡ ਰਹੀ ਹੈ: ਰਾਹੁਲ ਗਾਂਧੀ
Published : Jan 20, 2024, 6:43 pm IST
Updated : Jan 20, 2024, 7:12 pm IST
SHARE ARTICLE
BJP is dividing the country in the name of caste, race, religion Rahul Gandhi News in punjabi
BJP is dividing the country in the name of caste, race, religion Rahul Gandhi News in punjabi

Rahul Gandhi News: ‘'ਭਾਰਤ ਜੋੜੋ ਨਿਆਂ ਯਾਤਰਾ’ ਦਾ ਉਦੇਸ਼ ‘ਉੱਤਰ-ਪੂਰਬੀ ਖੇਤਰ ਦੇ ਲੋਕਾਂ ਦੇ ਦਰਦ ਨੂੰ ਦੂਰ ਕਰਨਾ'

BJP is dividing the country in the name of caste, race, religion Rahul Gandhi News in punjabi : ਕਾਂਗਰਸ ਦੀ ‘ਭਾਰਤ ਜੋੜੋ ਨਿਆਂ ਯਾਤਰਾ’ ਦੇ ਸਨਿਚਰਵਾਰ ਨੂੰ ਅਰੁਣਾਂਚਲ ਪ੍ਰਦੇਸ਼ ’ਚ ਦਾਖਲ ਹੋਣ ਤੋਂ ਤੁਰਤ ਬਾਅਦ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਜਾਤ, ਨਸਲ ਅਤੇ ਧਰਮ ਦੇ ਨਾਂ ’ਤੇ ਦੇਸ਼ ਨੂੰ ਵੰਡਣ ਦਾ ਦੋਸ਼ ਲਾਇਆ।

ਇਹ ਵੀ ਪੜ੍ਹੋ: Punjab News: ਪੰਜਾਬ ਪੁਲਿਸ ਦੇ 14 ਅਫਸਰਾਂ ਨੂੰ ਮਿਲੇਗਾ CM ਰਕਸ਼ਕ ਐਵਾਰਡ, ਮੁਹਾਲੀ ਦੇ DSP ਗੁਰਸ਼ੇਰ ਸਿੰਘ ਸੰਧੂ ਦਾ ਨਾਂ ਵੀ ਸ਼ਾਮਲ

ਦੋਈਮੁਖ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਭਾਜਪਾ ਲੋਕਾਂ ਨੂੰ ਧਰਮ ਅਤੇ ਭਾਸ਼ਾ ਦੇ ਨਾਮ ’ਤੇ ਆਪਸ ’ਚ ਲੜਨ ਲਈ ਉਕਸਾਉਂਦੀ ਹੈ। ਉਨ੍ਹਾਂ ਦਾਅਵਾ ਕੀਤਾ, ‘‘ਭਾਜਪਾ ਕੁੱਝ ਉਦਯੋਗਪਤੀਆਂ ਦੇ ਹਿੱਤਾਂ ਲਈ ਕੰਮ ਕਰਦੀ ਹੈ, ਨਾ ਕਿ ਉਨ੍ਹਾਂ ਦੇ ਹਿੱਤਾਂ ਲਈ ਜੋ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਦੂਜੇ ਪਾਸੇ ਕਾਂਗਰਸ ਲੋਕਾਂ ਨੂੰ ਇਕਜੁੱਟ ਕਰਨ ਅਤੇ ਉਨ੍ਹਾਂ ਦੀ ਬਿਹਤਰੀ ਲਈ ਕੰਮ ਕਰਦੀ ਹੈ।’’

ਇਹ ਵੀ ਪੜ੍ਹੋ: Chandigarh News : ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ

ਕਾਂਗਰਸ ਨੇਤਾ ਨੇ ਕਿਹਾ ਕਿ 6,713 ਕਿਲੋਮੀਟਰ ਲੰਮੀ ‘ਭਾਰਤ ਜੋੜੋ ਨਿਆਂ ਯਾਤਰਾ’ ਦਾ ਉਦੇਸ਼ ‘ਉੱਤਰ-ਪੂਰਬੀ ਖੇਤਰ ਦੇ ਲੋਕਾਂ ਦੇ ਦਰਦ ਨੂੰ ਦੂਰ ਕਰਨਾ’ ਹੈ। ਇਹ ਯਾਤਰਾ 14 ਜਨਵਰੀ ਨੂੰ ਮਨੀਪੁਰ ਤੋਂ ਸ਼ੁਰੂ ਹੋਈ ਸੀ ਅਤੇ 20 ਮਾਰਚ ਨੂੰ ਮੁੰਬਈ ’ਚ ਖ਼ਤਮ ਹੋਵੇਗੀ।ਰਾਹੁਲ ਗਾਂਧੀ ਨੇ ਕਿਹਾ, ‘‘ਅਸੀਂ ਅਰੁਣਾਚਲ ਪ੍ਰਦੇਸ਼ ਨੂੰ ਸੂਬੇ ਦਾ ਦਰਜਾ ਦਿਤਾ ਅਤੇ ਸਾਡੀ ਪਾਰਟੀ ਗਰੀਬਾਂ ਦੇ ਮੁੱਦਿਆਂ ਨੂੰ ਚੁੱਕਣ ਅਤੇ ਨੌਜੁਆਨਾਂ, ਔਰਤਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਹਮੇਸ਼ਾ ਤਿਆਰ ਹੈ।’’ ਉਨ੍ਹਾਂ ਨੇ ਦੇਸ਼ ’ਚ ਬੇਰੁਜ਼ਗਾਰੀ ਲਈ ਭਾਜਪਾ ’ਤੇ ਵੀ ਸਵਾਲ ਚੁੱਕੇ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਕਿਹਾ, ‘‘ਭਾਜਪਾ ਦੇ ਰਾਜ ’ਚ ਨਾ ਤਾਂ ਸਰਕਾਰ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਤਿਆਰ ਹੈ ਅਤੇ ਨਾ ਹੀ ਮੀਡੀਆ ਉਨ੍ਹਾਂ ਦੇ ਮੁੱਦੇ ਉਠਾਉਣ ਲਈ ਤਿਆਰ ਹੈ। ਯਾਤਰਾ ਦੌਰਾਨ, ਮੈਂ ਸਵੇਰ ਤੋਂ ਸ਼ਾਮ ਤਕ ਕਈ ਘੰਟਿਆਂ ਲਈ ਯਾਤਰਾ ਕਰਦਾ ਰਿਹਾ ਹਾਂ ਅਤੇ ਲੋਕਾਂ ਦੀ ਦੁਰਦਸ਼ਾ ਸੁਣਨ ਲਈ ਥਾਂ-ਥਾਂ ਰੁਕਦਾ ਰਿਹਾ ਹਾਂ।’’

ਇਸ ਤੋਂ ਪਹਿਲਾਂ ਅਰੁਣਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਬਾਮ ਤੁਕੀ ਨੇ ਪਾਪੁਮ ਪਰੇ ਜ਼ਿਲ੍ਹੇ ਦੇ ਗੁਮਟੋ ਚੈੱਕਗੇਟ ’ਤੇ ਰਾਹੁਲ ਗਾਂਧੀ ਦਾ ਸਵਾਗਤ ਕੀਤਾ। 
ਤੁਕੀ ਅਤੇ ਅਸਾਮ ਕਾਂਗਰਸ ਦੇ ਪ੍ਰਧਾਨ ਭੂਪੇਨ ਬੋਰਾ ਵਿਚਕਾਰ ਦੋਹਾਂ ਸੂਬਿਆਂ ਦੇ ਸੀਨੀਅਰ ਕਾਂਗਰਸੀ ਨੇਤਾਵਾਂ ਦੀ ਮੌਜੂਦਗੀ ’ਚ ਝੰਡਾ ਲਹਿਰਾਉਣ ਦੀ ਰਸਮ ਕੀਤੀ ਗਈ। 

 (For more Punjabi news apart from Minister Balkar Singh Honors Winners of City Beauty Competition News in punjabi, stay tuned to Rozana Spokesman)

ਰਵਾਇਤੀ ‘ਨਈਸ਼ੀ’ ਟੋਪੀ ਪਹਿਨੇ ਰਾਹੁਲ ਗਾਂਧੀ ਸੈਂਕੜੇ ਪਾਰਟੀ ਵਰਕਰਾਂ ਨਾਲ ਦੋਈਮੁਖ ਪਹੁੰਚੇ, ਜਿੱਥੇ ਉਨ੍ਹਾਂ ਨੇ ਇਕ ਰੈਲੀ ਨੂੰ ਸੰਬੋਧਨ ਕੀਤਾ। ਪਾਰਟੀ ਸੂਤਰਾਂ ਨੇ ਦਸਿਆ ਕਿ ਗਾਂਧੀ ਦੋਈਮੁਖ ਤੋਂ ਬੱਸ ਰਾਹੀਂ ਨਾਹਰਲਗੁਨ ਪਹੁੰਚੇ ਅਤੇ ਉਥੇ ਰੇਹੜੀ-ਪਟੜੀ ਵਾਲਿਆਂ ਨਾਲ ਗੱਲਬਾਤ ਕੀਤੀ। (ਪੀਟੀਆਈ)

 

 

Tags: race

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement