Madhya Pradesh poll drubbing: ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ 150 ਆਗੂਆਂ ਨੂੰ ਨੋਟਿਸ ਜਾਰੀ ਕੀਤੇ
Published : Jan 20, 2024, 5:54 pm IST
Updated : Jan 20, 2024, 5:54 pm IST
SHARE ARTICLE
Madhya Pradesh poll drubbing: Congress serves notices to 150 leaders for 'anti-party' activities
Madhya Pradesh poll drubbing: Congress serves notices to 150 leaders for 'anti-party' activities

ਸੰਤੁਸ਼ਟੀਜਨਕ ਜਵਾਬ ਨਾ ਦੇਣ ਵਾਲਿਆਂ ਨੂੰ ਪਾਰਟੀ ਤੋਂ ਕੱਢ ਦਿਤਾ ਜਾਵੇਗਾ

Madhya Pradesh poll drubbing: ਮੱਧ ਪ੍ਰਦੇਸ਼ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਸ਼ੁਕਰਵਾਰ ਨੂੰ ਮੀਟਿੰਗ ਕੀਤੀ ਅਤੇ ਨਵੰਬਰ 2023 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਵਿਰੋਧੀ ਗਤੀਵਿਧੀਆਂ ’ਚ ਕਥਿਤ ਤੌਰ ’ਤੇ ਸ਼ਾਮਲ ਕਰੀਬ 150 ਸਥਾਨਕ ਆਗੂਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ। ਇਨ੍ਹਾਂ ਚੋਣਾਂ ’ਚ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਾਰਟੀ ਦੇ ਇਕ ਅਹੁਦੇਦਾਰ ਨੇ ਕਿਹਾ ਕਿ ਨੋਟਿਸ ਦਾ ਜਵਾਬ 10 ਦਿਨਾਂ ਦੇ ਅੰਦਰ ਦੇਣਾ ਪਵੇਗਾ ਅਤੇ ਜੋ ਸੰਤੁਸ਼ਟੀਜਨਕ ਜਵਾਬ ਨਹੀਂ ਦੇਣਗੇ ਉਨ੍ਹਾਂ ਨੂੰ ਪਾਰਟੀ ਤੋਂ ਕੱਢ ਦਿਤਾ ਜਾਵੇਗਾ।

ਕਾਂਗਰਸ ਨੇ ਇਹ ਕਦਮ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਦੇ ਇਕ ਮਹੀਨੇ ਤੋਂ ਵੱਧ ਸਮੇਂ ਬਾਅਦ ਚੁਕਿਆ ਹੈ। ਪਾਰਟੀ 230 ਮੈਂਬਰੀ ਵਿਧਾਨ ਸਭਾ ’ਚ ਸਿਰਫ 66 ਸੀਟਾਂ ਹੀ ਜਿੱਤ ਸਕੀ। ਕਾਂਗਰਸ ਦਾ ਇਹ ਕਦਮ ਆਮ ਚੋਣਾਂ ਤੋਂ ਪਹਿਲਾਂ ਪਾਰਟੀ ਵਿਚ ਚੀਜ਼ਾਂ ਨੂੰ ਠੀਕ ਕਰਨ ਅਤੇ ਇਹ ਸਪੱਸ਼ਟ ਸੰਦੇਸ਼ ਦੇਣ ਦੀ ਕਵਾਇਦ ਦਾ ਹਿੱਸਾ ਹੈ ਕਿ ਵਿਸ਼ਵਾਸਘਾਤ ਅਤੇ ਅਨੁਸ਼ਾਸਨਹੀਣਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਸਖਤ ਰੁਖ ਚੋਣਾਂ ਹਾਰਨ ਵਾਲੇ 164 ਉਮੀਦਵਾਰਾਂ ’ਚੋਂ ਜ਼ਿਆਦਾਤਰ ਤੋਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਆਇਆ ਹੈ। ਉਮੀਦਵਾਰਾਂ ਨੇ ਅਪਣੀ ਹਾਰ ਲਈ ‘ਧੋਖਾਧੜੀ’ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇੱਥੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਨੁਸ਼ਾਸਨੀ ਕਮੇਟੀ ਦੇ ਮੁਖੀ ਅਤੇ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਅਸ਼ੋਕ ਸਿੰਘ ਨੇ ਚੇਤਾਵਨੀ ਦਿਤੀ ਕਿ ਪਾਰਟੀ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਅਤੇ ਨਿਰਧਾਰਤ ਸਮੇਂ ’ਚ ਤਸੱਲੀਬਖਸ਼ ਜਵਾਬ ਦੇਣ ’ਚ ਅਸਫਲ ਰਹਿਣ ਵਾਲਿਆਂ ਵਿਰੁਧ ਕਾਰਵਾਈ ਕਰਨ ’ਤੇ ਵਿਚਾਰ ਕਰੇਗੀ।

ਕਾਂਗਰਸ ਦੇ ਇਕ ਸੀਨੀਅਰ ਅਹੁਦੇਦਾਰ ਨੇ ਕਿਹਾ ਕਿ ਜੇਕਰ ਸਾਨੂੰ ਉਨ੍ਹਾਂ ਤੋਂ ਤਸੱਲੀਬਖਸ਼ ਸਪੱਸ਼ਟੀਕਰਨ ਨਹੀਂ ਮਿਲਿਆ ਤਾਂ ਅਸੀਂ ਉਨ੍ਹਾਂ ਲੋਕਾਂ ਨੂੰ ਕੱਢ ਦੇਵਾਂਗੇ ਜਿਨ੍ਹਾਂ ਨੂੰ ਅਸੀਂ ਨੋਟਿਸ ਭੇਜੇ ਹਨ। ਸ਼ੁਕਰਵਾਰ ਨੂੰ ਅਨੁਸ਼ਾਸਨੀ ਕਮੇਟੀ ਦੀ ਬੈਠਕ ’ਚ ਇਸ ਦੇ ਮੈਂਬਰਾਂ ਨੇ ਵਿਧਾਨ ਸਭਾ ਚੋਣਾਂ ਲੜ ਰਹੇ ਬਾਗ਼ੀਆਂ ਨੂੰ ਬਾਹਰ ਕੱਢਣ ਦੇ ਪਾਰਟੀ ਦੇ ਫੈਸਲੇ ਦਾ ਸਮਰਥਨ ਕੀਤਾ। ਕਾਂਗਰਸ ਨੇ ਲੀਡਰਸ਼ਿਪ ਦੀ ਉਲੰਘਣਾ ਕਰਦਿਆਂ ਅਧਿਕਾਰਤ ਉਮੀਦਵਾਰਾਂ ਵਿਰੁਧ ਚੋਣ ਲੜਨ ਵਾਲੇ ਕਈ ਬਾਗ਼ੀਆਂ ਨੂੰ ਪਾਰਟੀ ਤੋਂ ਕੱਢ ਦਿਤਾ ਹੈ। ਸੱਤਾਧਾਰੀ ਭਾਜਪਾ ਨੇ 230 ਮੈਂਬਰੀ ਵਿਧਾਨ ਸਭਾ ’ਚ 163 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ, ਜਦਕਿ ਕਾਂਗਰਸ ਦੀ ਗਿਣਤੀ ਘਟ ਕੇ 66 ਰਹਿ ਗਈ।

 (For more Punjabi news apart from Madhya Pradesh poll drubbing: Congress serves notices to 150 leaders for 'anti-party' activities, stay tuned to Rozana Spokesman)

Tags: congress

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement