ਸਿੱਧੂ ਜੋੜੀ ਤੇ ਸਾਥੀਆਂ ਵਿਰੁਧ ਲਿਫ਼ਾਫ਼ਾ-ਬੰਦ ਐਸਟੀਐਫ਼ ਰੀਪੋਰਟ ਜਾਰੀ ਕਰਨ ਲਈ ਪਰਚਾ ਦਰਜ ਹੋਵੇ:ਮਜੀਠੀਆ 
Published : Mar 20, 2018, 4:07 am IST
Updated : Jun 25, 2018, 12:23 pm IST
SHARE ARTICLE
Bikram Singh Majithia
Bikram Singh Majithia

ਸਿੱਧੂ ਜੋੜੀ ਤੇ ਸਾਥੀਆਂ ਵਿਰੁਧ ਪਰਚਾ ਦਰਜ ਹੋਵੇ

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੱਧੂ, ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਅਤੇ ਸਾਥੀਆਂ ਵਿਰੁਧ ਪੰਜਾਬ ਅਤੇ ਹਰਿਆਣਾ ਕੋਰਟ ਵਲੋਂ ਲਿਫ਼ਾਫ਼ਾ-ਬੰਦ ਕੀਤੀ ਐਸਟੀਐਫ਼ ਰੀਪੋਰਟ ਜਾਰੀ ਕਰਨ ਲਈ ਐਫ਼ਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਨੇ ਸਿੱਧੂ ਜੋੜੀ ਦੁਆਰਾ ਕੀਤੀ ਪ੍ਰੈੱਸ ਕਾਨਫ਼ਰੰਸ ਦੀ ਵੀਡੀਉ ਵਿਖਾ ਕੇ ਪੁਛਿਆ ਕਿ ਬੀਬੀ ਸਿੱਧੂ ਨੇ ਕਿਸ ਹੈਸੀਅਤ ਵਿਚ ਸਿੱਧੂ ਟੀਮ ਵਲੋਂ ਬਣਾਈ ਮਨਘੜਤ ਅਤੇ ਝੂਠੀ ਰੀਪੋਰਟ ਫੜੀ ਹੋਈ ਹੈ।

Navjot Singh SidhuNavjot Singh Sidhu

ਉਨ੍ਹਾਂ ਇਹ ਵੀ ਪੁਛਿਆ ਕਿ ਸਿੱਧੂ ਨੇ ਕਿਸ ਹੈਸੀਅਤ ਵਿਚ ਇਹ ਰੀਪੋਰਟ ਹਾਸਿਲ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਕੋਈ ਤੁਕ ਨਹੀਂ ਬਣਦੀ ਕਿ ਇਕ ਲਿਫ਼ਾਫ਼ਾ-ਬੰਦ ਰੀਪੋਰਟ ਜਿਸ ਨੂੰ ਹਾਈ ਕੋਰਟ ਦੀਆਂ ਹਦਾਇਤਾਂ ਉਤੇ ਦੁਬਾਰਾ ਬੰਦ ਕੀਤਾ ਗਿਆ ਹੋਵੇ, ਨੂੰ ਕਿਸੇ ਵੀ ਸਰਕਾਰੀ ਅਹੁਦੇ ਉਤੇ ਨਾ ਬੈਠੀ ਔਰਤ ਅਤੇ ਇਸ ਦਸਤਾਵੇਜ਼ ਨੂੰ ਹਾਸਲ ਕਰਨ ਦੀ ਤਾਕਤ ਨਾ ਰੱਖਣ ਵਾਲਾ ਬੰਦਾ ਚੁਕੀ ਫਿਰਦੇ ਹੋਣ। ਸਿਰਫ਼ ਕੇਸ ਦਰਜ ਕਰ ਕੇ ਕੀਤੀ ਜਾਂਚ ਹੀ ਇਸ ਸਾਰੀ ਸਾਜ਼ਸ਼ ਅਤੇ ਇਸ ਨਾਲ ਜੁੜੇ ਲੋਕਾਂ ਦੇ ਚਿਹਰਿਆਂ ਨੂੰ ਨੰਗਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿਥੋਂ ਤਕ ਉਨ੍ਹਾਂ ਦਾ ਸੰਬੰਧ ਹੈ , ਸਾਰੇ ਤੱਥ ਬਿਲਕੁੱਲ ਸਪੱਸ਼ਟ ਹਨ। ਮੇਰਾ ਅਕਸ ਖ਼ਰਾਬ ਕਰਨ ਲਈ ਸਿੱਧੂ ਐਂਡ ਸੰਨਜ਼ ਦਾ ਟੋਲਾ ਇਕੱਠਾ ਹੋ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement