
Raja Warring News : ਪੰਜਾਬ ਅਤੇ ਕੇਂਦਰ ਸਰਕਾਰ ਵਿਰੁਧ ਸੰਸਦ ਦੇ ਬਾਹਰ ਕੀਤਾ ਪ੍ਰਦਰਸ਼ਨ
Raja Warring condemns action against farmers Latest News in Punjabi : ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪੰਜਾਬ-ਹਰਿਆਣਾ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਟਾਉਣ ਅਤੇ ਹੋਰ ਮੁੱਦਿਆਂ ’ਤੇ ਪੰਜਾਬ ਅਤੇ ਕੇਂਦਰ ਸਰਕਾਰ ਵਿਰੁਧ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ।
ਜਾਣਕਾਰੀ ਅਨੁਸਾਰ ਰਾਜਾ ਵੜਿੰਗ ਨੇ ਸੰਸਦ ਦੇ ਬਾਹਰ ਪੰਜਾਬ-ਹਰਿਆਣਾ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਟਾਉਣ ਅਤੇ ਹੋਰ ਮੁੱਦਿਆਂ ਸਬੰਧੀ ਪੰਜਾਬ ਅਤੇ ਕੇਂਦਰ ਸਰਕਾਰ ਵਿਰੁਧ ਪ੍ਰਦਰਸ਼ਨ ਕੀਤਾ।
ਇਸ ਤੋਂ ਬਾਅਦ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ’ਤੇ ਅੱਤਿਆਚਾਰ ਕੀਤੇ ਗਏ ਹਨ। ਮੈਂ ਉਸ ਦੀ ਨਿੰਦਾ ਕਰਦਾ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਸਰਕਾਰਾਂ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ ਜੋ ਕਹਿੰਦੀਆਂ ਸਨ ਕਿ ਅਸੀਂ ਕਿਸਾਨਾਂ ਦੇ ਸ਼ੁੱਭਚਿੰਤਕ ਹਾਂ। ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ (ਕਿਸਾਨਾਂ) ਨੂੰ ਕੁੱਟਣ ਦਾ ਕੰਮ ਕੀਤਾ ਹੈ, ਅਜਿਹਾ ਨਹੀਂ ਹੋਣਾ ਚਾਹੀਦਾ।