Tejinder Pal Singh Bittu : ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਭਾਜਪਾ ਵਿਚ ਸ਼ਾਮਲ ਹੋਏ ਤੇਜਿੰਦਰ ਪਾਲ ਸਿੰਘ ਬਿੱਟੂ

By : GAGANDEEP

Published : Apr 20, 2024, 11:34 am IST
Updated : Apr 20, 2024, 12:35 pm IST
SHARE ARTICLE
Tejinder Pal Singh Bittu joined BJP
Tejinder Pal Singh Bittu joined BJP

Tejinder Pal Singh Bittu ਅੱਜ ਸਵੇਰੇ ਹੀ ਕਾਂਗਰਸ ਪਾਰਟੀ ਤੋਂ ਦਿਤਾ ਸੀ ਅਸਤੀਫ਼ਾ

Tejinder Pal Singh Bittu joined BJP News: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਤੇਜਿੰਦਰ ਸਿੰਘ ਬਿੱਟੂ ਦਿੱਲੀ 'ਚ ਭਾਜਪਾ 'ਚ ਸ਼ਾਮਲ ਹੋ ਗਏ ਹਨ।

ਬਿੱਟੂ ਗਾਂਧੀ ਪਰਿਵਾਰ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਸਨ। ਉਹ ਅੱਜ ਦਿੱਲੀ 'ਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ 'ਚ ਭਾਜਪਾ 'ਚ ਸ਼ਾਮਲ ਹੋਏ। ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸਿੰਘ ਸ਼ੇਰਗਿਲ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ। ਬਿੱਟੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ।

ਬਿੱਟੂ ਜਲੰਧਰ ਕੇਂਦਰੀ ਹਲਕੇ ਤੋਂ ਕਾਂਗਰਸ ਦੀ ਟਿਕਟ 'ਤੇ ਇਕ ਵਾਰ ਚੋਣ ਲੜ ਚੁੱਕੇ ਹਨ। ਬਿੱਟੂ ਪਿਛਲੇ ਕੁਝ ਸਮੇਂ ਤੋਂ ਕਾਂਗਰਸ 'ਚ ਕਿਤੇ ਨਜ਼ਰ ਨਹੀਂ ਆ ਰਹੇ ਸਨ। ਮੰਨਿਆ ਜਾ ਰਿਹਾ ਹੈ ਕਿ ਇਸ ਅਣਦੇਖੀ ਕਾਰਨ ਉਨ੍ਹਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਫੈਸਲਾ ਲਿਆ।

ਅੱਜ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਜਾਣਕਾਰੀ ਮੁਤਾਬਕ ਬਿੱਟੂ ਅੱਜ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਅਮਿਤ ਸ਼ਾਹ ਦੇ ਨਾਲ ਪੰਜਾਬ ਅਤੇ ਹਿਮਾਚਲ ਦੀ ਵੱਡੀ ਲੀਡਰਸ਼ਿਪ ਵੀ ਉੱਥੇ ਮੌਜੂਦ ਰਹੇਗੀ। ਬਿੱਟੂ ਦਾ ਪੰਜਾਬ ਵਿੱਚ ਕਾਫੀ ਪ੍ਰਭਾਵ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬਿੱਟੂ 12 ਸਾਲ ਸਿਆਸਤ ਤੋਂ ਦੂਰ ਰਹੇ
ਦੱਸ ਦੇਈਏ ਕਿ ਬਿੱਟੂ ਕਰੀਬ 12 ਸਾਲਾਂ ਤੋਂ ਰਾਜਨੀਤੀ ਤੋਂ ਦੂਰ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਸਾਲ 2017 'ਚ ਮੁੜ ਕਾਂਗਰਸ ਲਈ ਕੰਮ ਕਰਨਾ ਸ਼ੁਰੂ ਕੀਤਾ ਸੀ । ਉਨ੍ਹਾਂ ਦੇ ਅਚਾਨਕ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਨਾਲ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ, ਕਿਉਂਕਿ ਇਸ ਨਾਲ ਜਲੰਧਰ ਸਮੇਤ ਪੰਜਾਬ ਦੀਆਂ ਕਈ ਸੀਟਾਂ 'ਤੇ ਕਾਂਗਰਸ ਨੂੰ ਨੁਕਸਾਨ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement