
Tejinder Pal Singh Bittu Resigned: ਅੱਜ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
Tejinder Pal Singh Bittu resigned from the Congress party News: ਪੰਜਾਬ ਦੀ ਸਿਆਸਤ ਵਿੱਚ ਭਾਜਪਾ ਇੱਕ ਵਾਰ ਫਿਰ ਵੱਡੀ ਖੇਡ ਖੇਡਣ ਜਾ ਰਹੀ ਹੈ। ਜਲੰਧਰ ਤੋਂ ਸੀਨੀਅਰ ਆਗੂ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਤਜਿੰਦਰ ਸਿੰਘ ਬਿੱਟੂ ਅੱਜ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਬਿੱਟੂ ਦੀ ਜੁਆਇਨਿੰਗ ਅੱਜ ਦਿੱਲੀ 'ਚ ਹੋਵੇਗੀ, ਹਾਲਾਂਕਿ ਫਿਲਹਾਲ ਬਿੱਟੂ ਵੱਲੋਂ ਇਸ ਸਬੰਧੀ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Ludhiana Truck Fire News : ਲੁਧਿਆਣਾ ਵਿਚ ਵੱਡਾ ਹਾਦਸਾ, ਟਰੱਕ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਟਰੱਕ ਡਰਾਈਵਰ
ਬਿੱਟੂ ਨੇ ਆਪਣਾ ਅਸਤੀਫਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਬਿੱਟੂ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ। ਉਹ ਗਾਂਧੀ ਪਰਿਵਾਰ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ। ਤੇਜਿੰਦਰ ਸਿੰਘ ਬਿੱਟੂ ਨੇ ਪਿਛਲੇ ਕਈ ਦਿਨਾਂ ਤੋਂ ਭਾਜਪਾ ਦੇ ਚੋਟੀ ਦੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਸਨ। ਜਲੰਧਰ ਦੇ ਰਹਿਣ ਵਾਲੇ ਤੇਜਿੰਦਰ ਸਿੰਘ ਬਿੱਟੂ ਪਿਛਲੇ ਕਈ ਸਾਲਾਂ ਤੋਂ ਕਾਂਗਰਸ ਪਾਰਟੀ ਵਿੱਚ ਕੰਮ ਕਰ ਰਹੇ ਸਨ।
ਇਹ ਵੀ ਪੜ੍ਹੋ: Expired Chocolate News: ਐਕਸਪਾਇਰੀ ਚਾਕਲੇਟ ਖਾਣ ਤੋਂ ਬਾਅਦ ਬੱਚੀ ਨੂੰ ਲੱਗੀਆਂ ਖੂਨ ਦੀਆਂ ਉਲਟੀਆਂ
ਅੱਜ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਜਾਣਕਾਰੀ ਮੁਤਾਬਕ ਬਿੱਟੂ ਅੱਜ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਅਮਿਤ ਸ਼ਾਹ ਦੇ ਨਾਲ ਪੰਜਾਬ ਅਤੇ ਹਿਮਾਚਲ ਦੀ ਵੱਡੀ ਲੀਡਰਸ਼ਿਪ ਵੀ ਉੱਥੇ ਮੌਜੂਦ ਰਹੇਗੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਕੀਤਾ ਜਾਵੇਗਾ। ਬਿੱਟੂ ਦਾ ਪੰਜਾਬ ਵਿੱਚ ਕਾਫੀ ਪ੍ਰਭਾਵ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਬਿੱਟੂ 12 ਸਾਲ ਸਿਆਸਤ ਤੋਂ ਦੂਰ ਰਹੇ
ਦੱਸ ਦੇਈਏ ਕਿ ਬਿੱਟੂ ਕਰੀਬ 12 ਸਾਲਾਂ ਤੋਂ ਰਾਜਨੀਤੀ ਤੋਂ ਦੂਰ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਸਾਲ 2017 'ਚ ਮੁੜ ਕਾਂਗਰਸ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ। ਉਹ ਜਲੰਧਰ ਤੋਂ ਪਨਸਪ ਦੇ ਚੇਅਰਮੈਨ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ ਪਰ ਉਨ੍ਹਾਂ ਦੇ ਅਚਾਨਕ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਨੂੰ ਕਾਂਗਰਸ ਲਈ ਵੱਡੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਇਸ ਨਾਲ ਜਲੰਧਰ ਸਮੇਤ ਪੰਜਾਬ ਦੀਆਂ ਕਈ ਸੀਟਾਂ 'ਤੇ ਕਾਂਗਰਸ ਨੂੰ ਨੁਕਸਾਨ ਹੋਵੇਗਾ।
(For more Punjabi news apart from Tejinder Pal Singh Bittu resigned from the Congress party News, stay tuned to Rozana Spokesman)